10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਿਧਾਇਕ ਰਹਿਮਾਨ ਨੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

Ad Position 21
No active advertisement
ਅਜੀਤ ਡੈਸਕ 19-10-2025
ਸੰਦੌੜ, 18 ਅਕਤੂਬਰ (ਜਸਵੀਰ ਸਿੰਘ ਜੱਸੀ) - ਸੰਦੌੜ ਵਿਖੇ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਉਣ ਲਈ ਪਹੁੰਚੇ ਜਿੱਥੇ ਉਨ੍ਹਾਂ ਦਾ ਪੰਚਾਇਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ 13 ਲੱਖ ਦੇ ਕਰੀਬ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ ਜਿੰਨਾ ਵਿਚ ਟੋਬੇ ਦੇ ਕਿਨਾਰੇ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜਾਲ ਲਗਵਾਉਣਾ ਧਰਮਸ਼ਾਲਾ ਦਾ ਸਾਂਭ ਸੰਭਾਲ ਅਤੇ ਮਰੰਮਤ ਲਈ, ਵਾਰਡ ਨੰਬਰ 3 ਵਿਚ ਗੰਦੇ ਪਾਣੀ ਦੇ ਨਿਕਾਸ ਲਈ ਸੀਵਰੇਜ਼ ਪਾਉਣਾ ਅਤੇ ਗਲੀ ਪੱਕੀ ਕਰਨ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮਲੇਰਕੋਟਲਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਹਲਕੇ ਦੇ ਹਰ ਹਿੱਸੇ ਦਾ ਸੰਤੁਲਿਤ ਅਤੇ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਹਰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ | ਸੜਕਾਂ, ਸਿਹਤ ਸੇਵਾਵਾਂ, ਸਿੱਖਿਆ, ਪਾਣੀ ਸਪਲਾਈ ਤੇ ਸਫਾਈ ਪ੍ਰਣਾਲੀ ਵਿਚ ਵੱਡੇ ਬਦਲਾਵ ਕੀਤੇ ਜਾ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਮਲੇਰਕੋਟਲਾ ਨੂੰ ਆਦਰਸ਼ ਹਲਕਾ ਬਣਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ | ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਵਿਧਾਇਕ ਰਹਿਮਾਨ ਉਨ੍ਹਾਂ ਦੇ ਧਰਮ ਪਤਨੀ ਬੀਬਾ ਫਰਿਆਲ ਰਹਿਮਾਨ ਟਰੱਕ ਯੂਨੀਅਨ ਦੇ ਪ੍ਰਧਾਨ ਸੰਤੋਖ ਸਿੰਘ ਅਤੇ ਸੁਖਦਰਸ਼ਨ ਸਿੰਘ ਸੁੱਖਾ ਗਿੱਲ ਸਮੇਤ ਆਈਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਹਲਕਾ ਸੰਗਠਨ ਇੰਚਾਰਜ, ਬੀ.ਡੀ.ਪੀ.ਓ ਜਸਵਿੰਦਰ ਸਿੰਘ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ, ਕਿਸਾਨ ਵਿੰਗ ਦੇ ਹਲਕਾ ਪ੍ਰਧਾਨ ਸੁਖਦਰਸ਼ਨ ਸਿੰਘ ਸੁੱਖਾ ਗਿੱਲ ਮਿੱਠੇਵਾਲ, ਪੰਚਾਇਤ ਅਫ਼ਸਰ ਦਵਿੰਦਰ ਸਿੰਘ ਗੋਗੀ, ਜੇਈ ਸਤਿਨਾਮ ਸਿੰਘ, ਪੰਚਾਇਤ ਸਕੱਤਰ ਮੁਹੰਮਦ ਸਲੀਮ, ਅਧਿਕਾਰਿਤ ਪੰਚ ਬੀਬਾ ਇੰਦਰਜੀਤ ਕੌਰ, ਪੰਚ ਪਰਮਜੀਤ ਕੌਰ, ਪੰਚ ਬਲਜਿੰਦਰ ਸਿੰਘ, ਪੰਚ ਵਰਿੰਦਰ ਸਿੰਘ, ਪੰਚ ਬਲਜੀਤ ਸਿੰਘ, ਪੰਚ ਗੁਰਦੀਪ ਸਿੰਘ, ਸਾਬਾਕਾ ਸਰਪੰਚ ਚਮਕੌਰ ਸਿੰਘ, ਫੌਜੀ ਰਾਮਧਨ ਸਿੰਘ, ਪ੍ਰੇਮ ਸਿੰਘ, ਜੱਸਾ, ਹਰਮਿੰਦਰ ਸਿੰਘ, ਜੋਗਵਿੰਦਰ ਸਿੰਘ, ਹਰਮਿੰਦਰ ਸਿੰਘ, ਕੈਪਟਨ ਜਗਮੇਲ ਸਿੰਘ, ਸਤਿਗੁਰ ਸਿੰਘ ਕਲਿਆਣ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ ਵਿਚ 173980 ਮੀਟਰਕ ਟਨ ਝੋਨੇ ਦੀ ਹੋਈ ਆਮਦ-ਲਿਫਟਿੰਗ ਦੀ ਰਫਤਾਰ ਹੌਲੀ ਅਗਲੀ ਖ਼ਬਰ ਸਕੂਲ , ਵਰਦੀ ਗ੍ਰਾਂਟ ਤੇ ਸਫ਼ਾਈ ਸੇਵਕਾਂ ਦੀ ਤਨਖ਼ਾਹ ਲੰਬੇ ਸਮੇਂ ਤੋ ਲਟਕੀ
Ad Position 24