09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਿੱਤ ਮੰਤਰੀ ਨੇ ਹਲਕਾ ਦਿੜ੍ਹਬਾ ਦੇ 13 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

Ad Position 21
No active advertisement
ਅਜੀਤ ਡੈਸਕ 19-10-2025
ਦਿੜ੍ਹਬਾ ਮੰਡੀ, 18 ਅਕਤੂਬਰ (ਹਰਬੰਸ ਸਿੰਘ ਛਾਜਲੀ) - ਮਾਰਕਿਟ ਕਮੇਟੀ ਦਫ਼ਤਰ ਸੂਲਰ ਘਰਾਟ ਵਿਖੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਦੇ ਭਾਰੀ ਬਰਸਾਤ ਜਾਂ ਹੜ੍ਹ ਵਰਗੀ ਸਥਿਤੀ ਕਾਰਨ ਪ੍ਰਭਾਵਿਤ 13 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਤੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੰਨੇ ਸਮੇਂ ਵਿਚ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਓਨੇ ਸਮੇਂ ਵਿਚ ਮੁਆਵਜ਼ਾ ਦੇਣ ਦੀ ਸ਼ੁਰੂਆਤ ਕਰ ਕੇ ਇਤਿਹਾਸਕ ਮਿਸਾਲ ਕਾਇਮ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦੀ ਮਦਦ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ, ਜ਼ਿੰਦਗੀ ਮੁੜ ਲੀਹ 'ਤੇ ਲੈ ਕੇ ਆਉਣ ਲਈ ਮੁਆਵਜ਼ਾ ਰਾਸ਼ੀ ਵੰਡੀ ਜਾ ਰਹੀ ਹੈ | ਪੰਜਾਬ ਨੇ ਵੱਖ- ਵੱਖ ਸਮੇਂ ਬਹੁਤ ਵੱਡੀਆਂ ਦਿੱਕਤਾਂ ਝੱਲੀਆਂ ਹਨ ਤੇ ਹਰ ਵਾਰ ਪੰਜਾਬ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਕੇ ਮੁਸ਼ਕਿਲਾਂ ਵਿੱਚੋਂ ਨਿਕਲਦਾ ਰਿਹਾ ਹੈ | ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜਾਂ ਦੇ ਮੁਆਵਜ਼ੇ ਸਬੰਧੀ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾ ਰਹੇ ਹਨ | ਆਉਣ ਵਾਲੇ ਦਿਨਾਂ ਵਿਚ ਹੋਰਨਾਂ ਹੜ੍ਹ ਪੀੜਤਾਂ ਨੂੰ ਵੀ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ ਜਾਣਗੇ | ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਘੱਗਰ ਦੇ ਮਜ਼ਬੂਤ ਕੀਤੇ ਬੰਨ੍ਹਾਂ ਅਤੇ ਕੈਬਨਿਟ ਮੰਤਰੀ ਸ਼੍ਰੀ ਗੋਇਲ ਦੀ ਅਗਵਾਈ ਵਿਚ ਸਥਾਨਕ ਲੋਕਾਂ ਤੇ ਪ੍ਰਸ਼ਾਸਨ ਵਲੋਂ ਦਿਨ ਰਾਤ ਇੱਕ ਕਰ ਕੇ ਕੀਤੇ ਯਤਨਾਂ ਸਦਕਾ ਇਸ ਵਾਰ ਘੱਗਰ ਕਰੀਬ 751 ਫੁੱਟ ਉੱਤੇ ਲਗਾਤਾਰ ਕਈ ਦਿਨ ਰਹਿਣ ਦੇ ਬਾਵਜੂਦ ਟੁੱਟਿਆ ਨਹੀਂ ਤੇ ਲੋਕ ਇਸ ਦੀ ਮਾਰ ਤੋਂ ਬਚੇ ਰਹੇ | ਪੰਜਾਬ ਸਰਕਾਰ ਹਰ ਹਾਲਾਤ ਵਿਚ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਬਿਮਾਰੀਆਂ ਸਬੰਧੀ ਦਿੜ੍ਹਬਾ ਹਲਕੇ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ | ਮੈਡੀਕਲ ਵੈਨਾਂ ਪਿੰਡ ਪਿੰਡ ਜਾ ਕੇ ਲੋਕਾਂ ਦੀ ਸਿਹਤ ਜਾਂਚ ਕਰ ਰਹੀਆਂ ਹਨ ਤੇ ਲੋੜ ਮੁਤਾਬਕ ਹਰ ਸਿਹਤ ਸਹੂਲਤ ਦਿੱਤੀ ਜਾ ਰਹੀ ਹੈ | ਇਸ ਮੌਕੇ ਕੈਬਨਿਟ ਮੰਤਰੀ ਦੇ ਓ.ਐੱਸ. ਡੀ. ਤਪਿੰਦਰ ਸਿੰਘ ਸੋਹੀ, ਮਾਰਕਿਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਸੰਗਰੂਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐੱਸ.ਡੀ.ਐਮ. ਦਿੜ੍ਹਬਾ ਰਾਜੇਸ਼ ਕੁਮਾਰ, ਐੱਸ.ਡੀ.ਐਮ. ਸੁਨਾਮ ਸ਼੍ਰੀ ਪ੍ਰਮੋਦ ਸਿੰਗਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹੈਪੀ ਸਿੰਘ ਦੀ ਰਾਸ਼ਟਰੀ ਟੀਮ ਲਈ ਹੋਈ ਚੋਣ ਅਗਲੀ ਖ਼ਬਰ ਆਈ.ਡੀ.ਪੀ. ਵਲੋਂ 'ਦਿ ਐੱਜ ਇੰਸਟੀਚਿਊਟ ਦੇ ਸੀ.ਐਮ.ਡੀ. ਜੱਗੀ ਢੀਂਡਸਾ ਦਾ ਬੈਸਟ ਐਵਾਰਡ' ਨਾਲ ਸਨਮਾਨ
Ad Position 24