09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 19-10-2025
ਸੰਦੌੜ, 18 ਅਕਤੂਬਰ (ਜਸਵੀਰ ਸਿੰਘ ਜੱਸੀ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਪਿੰਡ ਪਿੰਡ ਦਸਤਾਰ ਸਮਾਗਮ ਕਰਵਾਏ ਜਾ ਰਹੇ ਹਨ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਡਾ. ਮਨਦੀਪ ਸਿੰਘ ਖੁਰਦ ਕਰਦਿਆਂ ਕਿਹਾ ਕਿ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲਵਾਣਾ ਵਿਖੇ ਸੁੰਦਰ ਦਸਤਾਰ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਜੇਤੂ ਬੱਚਿਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਦਸਤਾਰਾਂ ਤੇ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ਹਰਿ ਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਜਲਵਾਣਾ ਤੇ ਪਿ੍ੰਸੀਪਲ ਸ. ਜੋਗਿੰਦਰ ਸੰਘੇੜਾ ਖਾਲਸਾ ਨੇ ਬੱਚਿਆਂ ਨੂੰ ਦਸਤਾਰ ਅਤੇ ਕੇਸਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਦਸਤਾਰ ਖੇਤਰ ਵਿਚ ਪ੍ਰਚਾਰ ਕਰ ਸੰਸਥਾਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੀ ਸ਼ਲਾਘਾ ਵੀ ਕੀਤੀ | ਇਸ ਮੌਕੇ ਧਾਰਮਿਕ ਅਧਿਆਪਕ ਸੁਖਵਿੰਦਰ ਕੌਰ ਖਾਲਸਾ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਦਸਤਾਰ ਕੋਚ ਮੋਹਨ ਸਿੰਘ ਨੱਥੋਹੇੜੀ, ਕਿਰਨਦੀਪ ਸਿੰਘ ਖਾਲਸਾ, ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ, ਮਨਜੀਤ ਸਿੰਘ ਖਾਲਸਾ ਗੱਤਕਾ ਟੀਚਰ ਤੋਂ ਦਸਤਾਰ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਿਆਨ ਗੰਗਾ ਇੰਟਰਨੈਸ਼ਨਲ ਸਕੂਲ, ਬੱਲਰਾਂ ਵਿਖੇ ਦੀਵਾਲੀ ਮਨਾਈ ਗਈ ਅਗਲੀ ਖ਼ਬਰ ਪਾਇਨੀਅਰ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
Ad Position 24