10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਕਸਬਾ ਸ਼ੇਰਪੁਰ ਦੇ ਬਾਜ਼ਾਰਾਂ 'ਚ ਪਟਾਕਿਆਂ ਦੀ ਸ਼ਰੇਆਮ ਹੋ ਰਹੀ ਵਿੱਕਰੀ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 20-10-2025
ਸ਼ੇਰਪੁਰ, 19 ਅਕਤੂਬਰ (ਖੇੜੀ, ਜੋਸ਼ੀ) - ਇਲਾਕੇ ਦੀ ਉੱਘੀ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਸ਼ੁੱਧਤਾ ਲਈ ਕੰਮ ਕਰਦੀ ਆ ਰਹੀ ਸੰਸਥਾ ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਇਕਾਈ ਸ਼ੇਰਪੁਰ ਵਲੋਂ ਅੱਜ ਕਨਵੀਨਰ ਸੰਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਕਸਬਾ ਸ਼ੇਰਪੁਰ ਦੇ ਬਾਜ਼ਾਰਾਂ ਵਿਚ ਪਟਾਕਿਆਂ ਦੀ ਸ਼ਰੇਆਮ ਹੋ ਰਹੀ ਵਿੱਕਰੀ ਖ਼ਿਲਾਫ਼ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਸੰਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੀਆਂ ਹਦਾਇਤਾਂ ਅਨੁਸਾਰ ਪਟਾਕਿਆਂ ਦੀ ਵਿੱਕਰੀ ਕਿਸੇ ਨਿਰਧਾਰਿਤ ਖੁੱਲ੍ਹੀ ਜਗ੍ਹਾ ਉੱਪਰ ਤੇ ਲਾਇਸੈਂਸ ਹੋਲਡਰ ਦੁਕਾਨਦਾਰਾਂ ਵਲੋਂ ਕਰਨ ਨੂੰ ਯਕੀਨੀ ਬਣਾਉਣ ਲਈ ਐਸ.ਡੀ.ਐਮ ਧੂਰੀ ਦੇ ਨਾਮ ਨਾਇਬ ਤਹਿਸੀਲਦਾਰ ਸ਼ੇਰਪੁਰ ਅਤੇ ਮੁੱਖ ਅਫ਼ਸਰ ਥਾਣਾ ਸ਼ੇਰਪੁਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਇਸ ਉੱਪਰ ਪ੍ਰਸ਼ਾਸਨ ਵਲੋਂ ਕੋਈ ਵੀ ਅਮਲ ਨਾ ਕਰਦੇ ਹੋਏ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ | ਭੀੜ ਭੜੱਕੇ ਵਾਲੇ ਬਾਜ਼ਾਰਾਂ ਵਿਚ ਪਟਾਕਿਆਂ ਦੀ ਹੋ ਰਹੀ ਵਿੱਕਰੀ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਸੱਦਾ ਦੇ ਸਕਦੀ ਹੈ | ਇਸ ਮੌਕੇ ਸੁਖਜੀਤ ਸਿੰਘ, ਮਹਿੰਦਰ ਪ੍ਰਤਾਪ, ਮਾਸਟਰ ਈਸ਼ਰ ਸਿੰਘ, ਬਹਾਦਰ ਸਿੰਘ ਚੌਧਰੀ, ਕੇਸਰ ਸਿੰਘ ਗਰੇਵਾਲ, ਬਲਦੇਵ ਸਿੰਘ ਘਨੌਰੀ ਖੁਰਦ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਜ ਚਿੰਤਕਾਂ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ ਅਗਲੀ ਖ਼ਬਰ ਭਾਰਤ ਨੂੰ ਹਰਾ ਕੇ ਇੰਗਲੈਂਡ ਸੈਮੀਫ਼ਾਈਨਲ 'ਚ <br/>
Ad Position 24