10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਹਰਪਾਲ ਸਿੰਘ ਚੀਮਾ ਵਲੋਂ ਹਲਕਾ ਦਿੜ੍ਹਬਾ ਨੂੰ 11.46 ਕਰੋੜ ਦੇ ਵਿਕਾਸ ਕਾਰਜਾਂ ਦਾ ਦੀਵਾਲੀ ਤੋਹਫ਼ਾ

Ad Position 21
No active advertisement
ਅਜੀਤ ਡੈਸਕ 20-10-2025
ਦਿੜ੍ਹਬਾ ਮੰਡੀ, 19 ਅਕਤੂਬਰ (ਹਰਬੰਸ ਸਿੰਘ ਛਾਜਲੀ) - ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵਾਸੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ 11.46 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਉਦਘਾਟਨ ਵੀ ਕੀਤੇ | ਵਿਕਾਸ ਕੰਮਾਂ ਵਿਚ ਪਿੰਡ ਛਾਜਲੀ ਵਿਖੇ ਨਹਿਰੀ ਪਾਣੀ ਪ੍ਰੋਜੈਕਟ, ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦਾ ਨੀਂਹ ਪੱਥਰ ਅਤੇ ਪਿੰਡ ਮੈਦੇਵਾਸ ਵਿੱਚ ਐੱਸ.ਸੀ. ਭਾਈਚਾਰੇ ਦੀ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਸ਼ਾਮਿਲ ਹਨ | ਵਧਾਈ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲ ਦੌਰਾਨ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਦਿ੍ੜ ਯਤਨਸ਼ੀਲ ਹੈ | ਸੂਬੇ ਦੇ ਲੋਕਾਂ ਨੇ ਵਿਕਾਸ ਲਈ ਵੋਟ ਪਾਈ ਸੀ | ਜਿਸ ਕਰਕੇ ਪੰਜਾਬ ਸਰਕਾਰ ਲੋਕਾਂ ਦੀ ਉਮੀਦ ਉੱਤੇ ਖਰਾ ਉਤਰਨ ਲਈ ਹਰ ਯਤਨ ਕਰ ਰਹੀ ਹੈ, ਲਾਰਿਆਂ ਵਿੱਚ ਰੱਖਣ ਵਿਚ ਵਿਸ਼ਵਾਸ਼ ਨਹੀਂ ਰੱਖਦੇ ਬਲਕਿ ਸਾਫ਼ ਨੀਅਤ ਨਾਲ ਸਾਰੇ ਕੰਮ ਹੋ ਜਾਂਦੇ ਹਨ | ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ | ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਪਰ ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ | ਸ. ਚੀਮਾ ਨੇ ਕਿਹਾ ਕਿ ਪਿੰਡ ਛਾਜਲੀ ਵਿੱਚ 2.5 ਕਰੋੜ ਰੁਪਏ ਲਾਗਤ ਵਾਲੇ ਨਹਿਰੀ ਪਾਣੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ | ਜਿਸ ਤਹਿਤ 13 ਕਿਲੋਮੀਟਰ ਲੰਮੀ ਪਾਈਪ ਲਾਈਨ ਪਾ ਕੇ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਿਆ ਜਾਵੇਗਾ | ਇਸੇ ਤਰ੍ਹਾਂ 8.81 ਕਰੋੜ ਰੁਪਏ ਦੀ ਲਾਗਤ ਵਾਲੀਆਂ 17.35 ਕਿਲੋਮੀਟਰ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ | ਪਿੰਡ ਢੰਡਿਆਲ ਤੋਂ ਪਾਤੜਾਂ (4 ਕਿਲੋਮੀਟਰ) ਸੜਕ ਨੂੰ ਅੱਪ ਗਰੇਡ ਕਰਕੇ 18 ਫੁੱਟ ਚੌੜਾ ਕੀਤਾ ਜਾਵੇਗਾ | ਪਿੰਡ ਢੰਡਿਆਲ ਤੋਂ ਹਰਿਆਓ (4.25 ਕਿਲੋਮੀਟਰ), ਪਿੰਡ ਢੰਡਿਆਲ ਤੋਂ ਸ਼ਾਦੀਹਰੀ (3.10 ਕਿਲੋਮੀਟਰ), ਪਿੰਡ ਢੰਡਿਆਲ ਤੋਂ ਚੁਨਗਰਾ (3 ਕਿਲੋਮੀਟਰ) ਅਤੇ ਪਿੰਡ ਖੇਤਲਾ ਤੋਂ ਕਾਕੂਵਾਲਾ (3 ਕਿਲੋਮੀਟਰ) ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ | ਇਸੇ ਤਰ੍ਹਾਂ ਪਿੰਡ ਮੈਦੇਵਾਸ ਵਿਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਐੱਸ.ਸੀ. ਭਾਈਚਾਰੇ ਦੀ ਨਵੀਂ ਬਣੀ ਧਰਮਸ਼ਾਲਾ ਦਾ ਲੋਕ ਅਰਪਣ ਕੀਤਾ ਗਿਆ ਹੈ | ਸ. ਚੀਮਾ ਨੇ ਕਿਹਾ ਕਿ ਵਿਕਾਸ ਕਾਰਜਾਂ ਉੱਤੇ 11 ਕਰੋੜ 46 ਲੱਖ 60 ਹਜ਼ਾਰ ਰੁਪਏ ਦੀ ਲਾਗਤ ਆਵੇਗੀ | ਇਹ ਪਹਿਲੀ ਵਾਰ ਹੈ ਕਿ ਇਹਨਾਂ ਪੇਂਡੂ ਸੜਕਾਂ ਦੀ ਅਗਲੇ 5 ਸਾਲ ਸਾਂਭ ਸੰਭਾਲ ਵੀ ਠੇਕੇਦਾਰ ਹੀ ਕਰੇਗਾ | ਸੜਕਾਂ ਦੇ ਨਾਲ ਨਾਲ ਹੋਰ ਸਾਰੇ ਵਿਕਾਸ ਕਾਰਜਾਂ ਵਿੱਚ ਵੀ ਗੁਣਵੱਤਾ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ | ਉਹਨਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੇ ਵਿਕਾਸ ਕਾਰਜ ਆਪਣੀ ਨਿਗਰਾਨੀ ਵਿੱਚ ਤਸੱਲੀ ਨਾਲ ਕਰਵਾਉਣ | ਇਸ ਮੌਕੇ ਐੱਸ.ਡੀ.ਐੱਮ. ਦਿੜ੍ਹਬਾ ਸ਼੍ਰੀ ਰਾਜੇਸ਼ ਕੁਮਾਰ ਸ਼ਰਮਾ, ਪ੍ਰੀਤਮ ਸਿੰਘ ਪੀਤੂ ਚੇਅਰਮੈਨ ਨਗਰ ਸੁਧਾਰ ਟਰੱਸਟ ਸੰਗਰੂਰ, ਤਪਿੰਦਰ ਸਿੰਘ ਸੋਹੀ ਓ.ਐਸ.ਡੀ. ਵਿੱਤ ਮੰਤਰੀ, ਸ਼੍ਰੀਮਤੀ ਜਸਵੀਰ ਕੌਰ ਸ਼ੇਰਗਿੱਲ ਚੇਅਰਪਰਸਨ ਮਾਰਕੀਟ ਕਮੇਟੀ ਦਿੜ੍ਹਬਾ, ਸਰਪੰਚ ਅਮਨਦੀਪ ਸਿੰਘ, ਰਾਜ ਸਿੰਘ ਤੂਰਬੰਜਾਰਾ, ਸਰਪੰਚ ਸੰਦੀਪ ਸਿੰਘ ਖੇਤਲਾ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਘਰ ਵਿਚ ਨੌਕਰ ਜਾਂ ਕਿਰਾਏਦਾਰ ਰੱਖਣ ਸਮੇਂ ਉਸ ਦੀ ਪੁਲਿਸ ਵੈਰੀਫਿਕੇਸ਼ਨ ਜ਼ਰੂਰ ਕਰਵਾਈ ਜਾਵੇ - ਇੰਸ. ਮਨਪ੍ਰੀਤ ਸਿੰਘ <b... ਅਗਲੀ ਖ਼ਬਰ ਸਮਾਜ ਚਿੰਤਕਾਂ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ
Ad Position 24