11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਰਾਵੀ ਤੇ ਸਤਲੁਜ ਦਰਿਆਵਾਂ ਨੂੰ ਸਾਫ਼ ਕਰ ਕੇ ਡੂੰਘਾ ਤੇ ਚੌੜਾ ਕੀਤਾ ਜਾਵੇਗਾ-ਚੀਮਾ ਬਿਆਸ ਦਰਿਆ ਦੀ ਸਫ਼ਾਈ ਲਈ ਕੇਂਦਰ ਤੋਂ ਇਜਾਜ਼ਤ ਮੰਗੀ

Ad Position 21
No active advertisement
ਅਜੀਤ ਡੈਸਕ 20-10-2025
ਦਿੜ੍ਹਬਾ ਮੰਡੀ, 19 ਅਕਤੂਬਰ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਵਿਖੇ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਹੜ੍ਹ ਦੀ ਕਰੋਪੀ ਤੋਂ ਸਦਾ ਲਈ ਬਚਾਉਣ ਖ਼ਾਤਰ ਬਹੁਤ ਗੰਭੀਰ ਹੈ | ਇਸੇ ਕਰਕੇ ਹੀ ਜਿਥੇ ਰਾਵੀ ਅਤੇ ਸਤਲੁਜ ਦਰਿਆਵਾਂ ਨੂੰ ਸਾਫ਼ ਕਰਕੇ ਡੂੰਘਾ ਅਤੇ ਚੌੜਾ ਕਰਨ ਦਾ ਪ੍ਰਸਤਾਵ ਹੈ, ਉਥੇ ਹੀ ਬਿਆਸ ਦਰਿਆ ਦੀ ਸਫ਼ਾਈ ਲਈ ਵੀ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਗਈ ਹੈ | ਉਨ੍ਹਾਂ ਕਿਹਾ ਕਿ ਸਾਲ 2023 ਅਤੇ ਸਾਲ 2025 'ਚ ਹੜ੍ਹਾਂ ਕਰਕੇ ਪੰਜਾਬ ਦੇ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਸੂਬੇ ਨੂੰ ਹੜ੍ਹ ਵਰਗੀ ਸਥਿਤੀ ਤੋਂ ਪੱਕੇ ਤੌਰ 'ਤੇ ਸੁਰੱਖਿਅਤ ਕਰਨ ਲਈ ਦਰਿਆਵਾਂ ਦੀ ਸਫ਼ਾਈ (ਡੀਸਿਲਟਿੰਗ) ਕਰਵਾਉਣ ਦੀ ਵੱਡੀ ਲੋੜ ਹੈ | ਉਨ੍ਹਾਂ ਦੱਸਿਆ ਕਿ ਰਾਵੀ ਅਤੇ ਸਤਲੁਜ ਦਰਿਆਵਾਂ ਨੂੰ ਸਾਫ਼ ਕਰਕੇ ਡੂੰਘਾ ਅਤੇ ਚੌੜਾ ਕਰਨ ਦਾ ਕੰਮ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਵਿਚ ਹੈ, ਜਦਕਿ ਬਿਆਸ ਨੂੰ ਕੇਂਦਰ ਸਰਕਾਰ ਵਲੋਂ ਰਾਮਸਰ ਸਾਈਟ ਐਲਾਨਿਆ ਗਿਆ ਹੈ, ਜਿਸ ਦੀ ਸਫ਼ਾਈ ਲਈ ਕੇਂਦਰ ਸਰਕਾਰ ਦੀ ਮਨਜ਼ੂਰੀ ਲਾਜ਼ਮੀ ਹੈ |
Ad Position 22
No active advertisement
ਪਿਛਲੀ ਖ਼ਬਰ ਸੂਲਰ ਘਰਾਟ ਵਿਖੇ ਵਿੱਤ ਮੰਤਰੀ ਨੇ ਵਾਟਰ ਸਪਲਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਕੁੱਪ ਖ਼ੁਰਦ ਵਿਖੇ ਕਬੱਡੀ ਲੀਗ ਦੇ ਮੁਕਾਬਲੇ ਕਰਵਾਏ
Ad Position 24