11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸੂਲਰ ਘਰਾਟ ਵਿਖੇ ਵਿੱਤ ਮੰਤਰੀ ਨੇ ਵਾਟਰ ਸਪਲਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 20-10-2025
ਦਿੜ੍ਹਬਾ ਮੰਡੀ, 19 ਅਕਤੂਬਰ (ਹਰਬੰਸ ਸਿੰਘ ਛਾਜਲੀ) - ਸੂਲਰ ਘਰਾਟ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਰੀਬ 01 ਕਰੋੜ 37 ਲੱਖ 51 ਹਜ਼ਾਰ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ | 225 ਮੀਟਰ ਡੂੰਘਾ ਟਿਊਬਵੈੱਲ ਅਤੇ 75 ਹਜ਼ਾਰ ਲੀਟਰ ਦੀ ਟੈਂਕੀ ਸਮੇਤ 06,533 ਮੀਟਰ ਲੰਮੀ ਪਾਈਪ ਲਾਈਨ ਅਤੇ 480 ਘਰਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ | ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ | ਇਸੇ ਲੜੀ ਤਹਿਤ ਪ੍ਰੋਜੈਕਟ ਲਿਆਂਦਾ ਗਿਆ ਹੈ ਪ੍ਰੋਜੈਕਟ ਦੇ ਮਿਆਰ ਬਾਬਤ ਪੂਰਾ ਧਿਆਨ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਜਲ ਸਪਲਾਈ ਪ੍ਰੋਜੈਕਟ ਦੀ ਮੰਗ ਸੂਲਰ ਘਰਾਟ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ | ਇੱਥੋਂ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ, ਲੋਕ ਨਿਰਮਾਣ ਕਾਰਜਾਂ ਦੀ ਖ਼ੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁੱਟੀ ਲਗਦੀ ਹੈ ਤਾਂ ਤੁਰੰਤ ਧਿਆਨ ਵਿੱਚ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਹਲਕਾ ਦਿੜ੍ਹਬਾ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ | ਹਲਕੇ ਵਿਚ ਵੱਡੀ ਗਿਣਤੀ 'ਚ ਪ੍ਰੋਜੈਕਟ ਮੁਕੰਮਲ ਹੋ ਗਏ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ | ਪੰਜਾਬ ਸਰਕਾਰ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ | ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨ, ਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ | ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਮੌਕੇ ਉੱਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਇਸ ਮੌਕੇ ਵਿੱਤ ਮੰਤਰੀ ਦੇ ਓ.ਐੱਸ. ਡੀ. ਤਪਿੰਦਰ ਸਿੰਘ ਸੋਹੀ, ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਸੰਗਰੂਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐੱਸ.ਡੀ.ਐਮ. ਦਿੜ੍ਹਬਾ ਰਾਜੇਸ਼ ਕੁਮਾਰ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਹਨੀ ਗੁਪਤਾ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਅਗਲੀ ਖ਼ਬਰ ਰਾਵੀ ਤੇ ਸਤਲੁਜ ਦਰਿਆਵਾਂ ਨੂੰ ਸਾਫ਼ ਕਰ ਕੇ ਡੂੰਘਾ ਤੇ ਚੌੜਾ ਕੀਤਾ ਜਾਵੇਗਾ-ਚੀਮਾ ਬਿਆਸ ਦਰਿਆ ਦੀ ਸਫ਼ਾਈ ਲਈ ਕੇਂਦਰ...
Ad Position 24