11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦੋ ਰੋਜ਼ਾ ਕਬੱਡੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸੰਪੰਨ

Ad Position 21
No active advertisement
ਅਜੀਤ ਡੈਸਕ 20-10-2025
ਮਸਤੂਆਣਾ ਸਾਹਿਬ, 19 ਅਕਤੂਬਰ (ਦਮਦਮੀ) - ਅਕਾਲ ਕਾਲਜ ਆਫ਼ ਫਾਰਮੇਸੀ ਐਂਡ ਟੈਕਨੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਲੋਂ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ ਇੰਟਰ ਕਾਲਜ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਕਬੱਡੀ ਟੂਰਨਾਮੈਂਟ ਵਿਚ ਤਕਰੀਬਨ 12 ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ | ਇਸ ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਚਰਨਜੋਤ ਸਿੰਘ ਬਾਲੀਆਂ ਐਸ.ਡੀ.ਐਮ. ਸੰਗਰੂਰ ਨੇ ਕੀਤਾ ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਐੱਸ.ਪੀ. ਹੈੱਡ ਕੁਆਰਟਰ ਸ੍ਰੀ ਰਜੇਸ਼ ਛਿੱਬਰ, ਇੰਜੀਨੀਅਰ ਸੁਖਵੰਤ ਸਿੰਘ ਧੀਮਾਨ ਸੀਨੀਅਰ ਐਕਸੀਅਨ ਪੀ.ਸੀ.ਪੀ.ਸੀ.ਐਲ. ਅਤੇ ਇੰਜੀਨੀਅਰ ਜਸਵੰਤ ਸਿੰਘ ਖਹਿਰਾ ਸ਼ਾਮਿਲ ਹੋਏ | ਪੀਟੀਯੂ ਵਲੋਂ ਆਬਜ਼ਰਵਰ ਡਾਕਟਰ ਹਰਜਿੰਦਰ ਸਿੰਘ ਅਤੇ ਸਪੋਰਟਸ ਡਾਇਰੈਕਟਰ ਡਾਕਟਰ ਜਤਿੰਦਰ ਦੇਵ ਦੀ ਨਿਗਰਾਨੀ ਹੇਠ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਸਖ਼ਤ ਮੁਕਾਬਲਿਆਂ ਵਿੱਚ ਚੰਡੀਗੜ੍ਹ ਗਰੁੱਪ ਆਫ਼ ਕਾਲਜ ਲਾਂਡਰਾਂ ਵਲੋਂ ਪਹਿਲਾ ਸਥਾਨ ਹਾਸਲ ਕੀਤਾ | ਜਦੋਂ ਕਿ ਅਕਾਲ ਕਾਲਜ ਆਫ਼ ਫਾਰਮੇਸੀ ਮਸਤੂਆਣਾ ਸਾਹਿਬ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ ਅਤੇ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ ਮਲੋਟ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ | ਇਨ੍ਹਾਂ ਜੇਤੂ ਟੀਮਾਂ ਨੂੰ ਇਨਾਮ ਦੀ ਵੰਡ ਸਾਈ ਸੈਂਟਰ ਦੇ ਸਾਬਕਾ ਸਹਾਇਕ ਨਿਰਦੇਸ਼ਕ ਮਨਜੀਤ ਸਿੰਘ ਬਾਲੀਆਂ ਨੇ ਕੀਤੀ | ਇਸ ਮੌਕੇ ਡਾਕਟਰ ਗੀਤਾ ਠਾਕਰ, ਡਾਕਟਰ ਅਮਨਦੀਪ ਕੌਰ ਬਾਠ, ਪ੍ਰੋ. ਸੋਹਨਦੀਪ ਸਿੰਘ, ਪ੍ਰੋ. ਸੁਖਵਿੰਦਰ ਸਿੰਘ ਮਾਨ, ਪ੍ਰੋ ਸੁਖਜੀਤ ਸਿੰਘ ਘੁਮਾਣ, ਡਾਕਟਰ ਅਮਨਿੰਦਰ ਕੌਰ, ਕੋਚ ਅਮਰੀਕ ਸਿੰਘ ਤੂਫ਼ਾਨ ਅਤੇ ਰੂਪ ਸਿੰਘ ਸੇਰੋਂ ਸਮੇਤ ਵੱਡੀ ਗਿਣਤੀ ਵਿਚ ਕੌਂਸਲ ਦੇ ਸੀਨੀਅਰ ਮੈਂਬਰ ਅਤੇ ਸਟਾਫ਼ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਨਿਰਮਲ ਆਸ਼ਰਮ ਵਲੋਂ ਘਿਓ ਦੇ ਦੀਵੇ ਜਗਾਉਣ ਅਤੇ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਉਣ ਦਾ ਸੱਦਾ <br/>
Ad Position 24