11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 20-10-2025
ਖਨੌਰੀ, 19 ਅਕਤੂਬਰ (ਬਲਵਿੰਦਰ ਸਿੰਘ ਥਿੰਦ) - ਗੰਗਾ ਇੰਟਰਨੈਸ਼ਨਲ ਸਕੂਲ ਵਿਚ ਦਿਵਾਲੀ ਅਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਉਤਸ਼ਾਹ ਅਤੇ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਤਕਾਲੀਨ ਪ੍ਰਾਰਥਨਾ ਸਭਾ ਹੋਈ, ਜਿਸ ਵਿਚ ਬੰਦੀ ਛੋੜ ਦਿਵਸ ਨਾਲ ਸੰਬੰਧਿਤ ਸ਼ਬਦ ਗਾਇਨ ਪੇਸ਼ ਕੀਤਾ ਗਿਆ | ਇਸ ਸੁਰੀਲੇ ਗਾਇਨ ਨੇ ਪੂਰੇ ਮਾਹੌਲ ਨੂੰ ਸਕਾਰਾਤਮਕ ਊਰਜਾ ਨਾਲ ਭਰ ਦਿਤਾ | ਸਮਾਗਮ ਦੌਰਾਨ ਨੰਨੇ ਮੁੰਨੇ ਬੱਚਿਆਂ ਨੇ ਆਪਣੇ ਨਾਚ ਰਾਹੀਂ ਸਭ ਦਾ ਦਿਲ ਜਿੱਤ ਲਿਆ | ਅੰਗ੍ਰੇਜ਼ੀ ਵਿਭਾਗ ਦੇ ਅਧਿਆਪਕਾਂ ਨੇ ਆਪਣੇ ਭਾਸ਼ਣ ਰਾਹੀਂ ਦੀਵਾਲੀ ਦੇ ਸੱਭਿਆਚਾਰਕ ਅਤੇ ਆਧਿਆਤਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ | ਪੰਜਾਬੀ ਵਿਭਾਗ ਦੀ ਹੈੱਡ ਅਮਿ੍ਤਪਾਲ ਕੌਰ ਨੇ ਵਿਦਿਆਰਥੀਆਂ ਨੂੰ ਬੰਦੀ ਛੋੜ ਦਿਵਸ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਨਾਲ ਜਾਣੂ ਕਰਵਾਇਆ | ਵਾਈਸ ਪਿ੍ੰਸੀਪਲ ਸ਼੍ਰੀ ਇਸ਼ਾਂਤ ਪਾਹਵਾ ਨੇ ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਦਿਵਾਲੀ ਨੂੰ ਖੁਸ਼ੀ, ਭਰਾਤਰੀ ਭਾਵਨਾ ਅਤੇ ਸਕਾਰਾਤਮਕਤਾ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਚਾਰਾਂ ਹਾਊਸਾਂ - ਅਲਕਨੰਦਾ, ਭਗੀਰਥੀ, ਗੰਗੋਤਰੀ ਅਤੇ ਮੰਦਾਕਿਨੀ - ਵਿਚਕਾਰ ਇੰਟਰ-ਹਾਊਸ ਬੋਰਡ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਕਲਾ-ਕੌਸ਼ਲ ਦਾ ਸ਼ਾਨਦਾਰ ਪ੍ਰਦਸ਼ਨ ਕੀਤਾ | ਸਮਾਗਮ ਦੇ ਅੰਤ 'ਚ ਵਾਈਸ ਚੇਅਰਪਰਸਨ ਸ਼੍ਰੀਮਤੀ ਰੀਨਾ ਚੀਮਾ ਨੇ ਸਭ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿਲੋਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਨੇ ਸਭ ਨੂੰ ਇਹ ਤਿਉਹਾਰ ਸ਼ਰਧਾ, ਪਿਆਰ ਅਤੇ ਪਰਿਆਵਰਣ ਪ੍ਰਤੀ ਜ਼ਿੰਮੇਵਾਰੀ ਨਾਲ ਮਨਾਉਣ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਕਿਸਾਨਾਂ ਨੂੰ ਬੋਨਸ ਦੇਵੇ ਸਰਕਾਰ - ਜਲੂਰ ਅਗਲੀ ਖ਼ਬਰ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸੰਪੰਨ
Ad Position 24