ਲਹਿਰਾਗਾਗਾ, 19 ਅਕਤੂਬਰ (ਗਰਗ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਵੇਖਦਿਆਂ ਪਿੰਡ ਖਾਈ ਦੇ ਕਿਸਾਨਾਂ ਵਲੋਂ ਯੂਨੀਅਨ ਦੀ ਇਕਾਈ ਦਾ ਗਠਨ ਕਰਨ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਪਿੰਡ ਦੇ ਕਿਸਾਨਾਂ ਤੋਂ ਇਲਾਵਾ ਬੀਕੇਯੂ ਏਕਤਾ ਸਿੱਧੂਪੁਰ ਦੇ ਬਲਾਕ ਲਹਿਰਾਗਾਗਾ ਦੇ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਤੇ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਜਲੂਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਪਿੰਡ ਦੇ ਕਿਸਾਨਾਂ ਵਲੋਂ ਸਰਬਸੰਮਤੀ ਨਾਲ 36 ਮੈਂਬਰੀ ਕਮੇਟੀ ਦਾ ਗਠਨ ਕਰਦਿਆਂ ਗੁਰਚਰਨ ਸਿੰਘ ਨੂੰ ਪ੍ਰਧਾਨ, ਨਿਰਮਲ ਸਿੰਘ ਜਨਰਲ ਸਕੱਤਰ, ਦਰਸ਼ਨ ਸਿੰਘ ਟਿਵਾਣਾ ਖ਼ਜ਼ਾਨਚੀ , ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ , ਮੀਤ ਪ੍ਰਧਾਨ ਬਲਬੀਰ ਸਿੰਘ, ਨੈਬ ਸਿੰਘ, ਬਰਤਿੰਦਰ ਸਿੰਘ, ਸੁਖਜੀਤ ਸਿੰਘ ਸਲਾਹਕਾਰ ਤੇ ਗੁਰਤੇਜ ਸਿੰਘ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਆਗੂ ਰਾਮਫਲ ਸਿੰਘ ਜਲੂਰ ਤੇ ਜਤਿੰਦਰ ਸਿੰਘ ਜਲੂਰ ਨੇ ਕਿਹਾ ਕਿ ਹੜ੍ਹਾਂ ਦੌਰਾਨ ਖ਼ਰਾਬ ਹੋਈਆਂ ਫ਼ਸਲਾਂ ਤੇ ਮਕਾਨਾਂ, ਪਸ਼ੂਆਂ ਆਦਿ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਵਲੋਂ ਦਿੱਤਾ ਜਾ ਰਿਹਾ ਮੁਆਵਜ਼ਾ ਬਹੁਤ ਘੱਟ ਹੈ ਜਦਕਿ ਕਿਸਾਨਾਂ ਦਾ ਕਰੀਬ 80 ਹਾਜਾਰ ਤੋਂ ਲੱਖ ਰੁਪਏ ਤੱਕ ਪ੍ਰਤੀ ਏਕੜ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦਾ ਸ਼ੌਕ ਨਹੀਂ ਬਲਕਿ ਮਜਬੂਰੀ ਹੈ ਕਿਉਂਕਿ ਸਰਕਾਰ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਿਕ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਅਤੇ ਛੋਟੇ ਕਿਸਾਨਾਂ ਨੂੰ ਮੁਫ਼ਤ ਮਸ਼ੀਨਰੀ ਮੁਹੱਈਆ ਕਰਾਉਣ ਚ ਫ਼ੇਲ੍ਹ ਸਾਬਤ ਹੋਈ ਹੈ ਤੇ ਜੇਕਰ ਪ੍ਰਸ਼ਾਸਨ ਉਨ੍ਹਾਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਤਾਂ ਉਨ੍ਹਾਂ ਦਾ ਸਾਥ ਦੇਣਾ ਸਾਡੀ ਜਥੇਬੰਦੀ ਦੀ ਜ਼ਿੰਮੇਵਾਰੀ ਬਣ ਜਾਂਦੀ ਹੈ | ਇਸ ਮੌਕੇ ਰਣਧੀਰ ਸਿੰਘ, ਸਮਿੰਦਰਦੀਪ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਜਗਸੀਰ ਸਿੰਘ, ਗੁਰਤੇਜ ਸਿੰਘ, ਨੰਬਰਦਾਰ ਕੁਲਵਿੰਦਰ ਸਿੰਘ, ਬੇਅੰਤ ਸਿੰਘ, ਕੁਲਦੀਪ ਸਿੰਘ, ਰਾਮਪਾਲ ਸਿੰਘ, ਸੁਖਵਿੰਦਰ ਸਿੰਘ, ਸਤਿਗੁਰ ਸਿੰਘ, ਮੇਜਰ ਸਿੰਘ, ਹਰਭਜਨ ਸਿੰਘ, ਜਸਵਿੰਦਰ ਸਿੰਘ, ਸੁਖਦੇਵ ਸਿੰਘ, ਲਾਡੀ ਸਿੰਘ, ਗੁਰਪ੍ਰੀਤ ਸਿੰਘ, ਬਿੰਦਰ ਸਿੰਘ, ਗਗਨਦੀਪ ਸਿੰਘ, ਸੰਸਾਰ ਸਿੰਘ, ਧੰਨ ਸਿੰਘ, ਰਮੇਸ਼ਰ ਸਿੰਘ, ਹਰੀ ਸਿੰਘ, ਗੁਰਤਾਰ ਸਿੰਘ, ਜਸਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |