12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਚੋਰਾਂ ਨੇ ਤਿੰਨ ਦੁਕਾਨਾਂ ਤੇ ਇੱਕ ਘਰ ਨੂੰ ਬਣਾਇਆ ਨਿਸ਼ਾਨਾ

Ad Position 21
No active advertisement
ਅਜੀਤ ਡੈਸਕ 20-10-2025
ਲਹਿਰਾਗਾਗਾ, 19 ਅਕਤੂਬਰ (ਅਸ਼ੋਕ ਗਰਗ) - ਲਹਿਰਾਗਾਗਾ ਵਿਚ ਲੰਘੀ ਰਾਤ ਚੋਰਾਂ ਵਲੋਂ ਤਿੰਨ ਦੁਕਾਨਾਂ ਅਤੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਮੁੱਖ ਚੌਂਕ ਵਿਚ ਮੰਦਰ ਦੀਆਂ ਦੁਕਾਨਾਂ ਵਿਚ ਸਥਿਤ ਭਾਰਦਵਾਜ ਮੈਡੀਕਲ ਹਾਲ ਦੇ ਤਾਲੇ ਤੋੜ ਕੇ ਚੋਰਾਂ ਨੇ ਨਗਦੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਵਾਲਾ ਡੀ.ਵੀ.ਆਰ ਚੋਰੀ ਕਰ ਲਿਆ | ਡਾਕਖ਼ਾਨੇ ਦੇ ਨਜ਼ਦੀਕ ਹੰਸ ਰਾਜ ਸਟੋਵਾਂ ਵਾਲੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ, ਭਾਜਪਾ ਮੰਡਲ ਪ੍ਰਧਾਨ ਸੋਹਣ ਲਾਲ ਗੁਰਨੇ ਦੇ ਘਰੋਂ ਚੋਰਾਂ ਨੇ ਨਗਦੀ ਤੇ ਚਾਂਦੀ ਦੇ ਸਿੱਕੇ ਚੋਰੀ ਕਰ ਲਏ ਜਦੋਂਕਿ ਚੋਰਾਂ ਨੇ ਲੋਹਟੀਆਂ ਵਾਲੀ ਧਰਮਸ਼ਾਲਾ ਦੇ ਸਾਹਮਣੇ ਜੀ ਹੈਂਡਲੂਮ ਦੁਕਾਨ ਦਾ ਸ਼ਟਰ ਤੋੜਨ ਦੀ ਅਸਫਲ ਕੋਸ਼ਿਸ਼ ਕੀਤੀ | ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਚੋਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਚੋਰ ਜਲਦ ਹੀ ਪੁਲਿਸ ਦੀ ਗਿ੍ਫ਼ਤ ਵਿਚ ਹੋਣਗੇ | ਉਕਤ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਸ਼ਹਿਰ ਵਾਸੀਆਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਛੁੱਟੀ ਲੈ ਕੇ ਆਏ ਫ਼ੌਜੀ ਦੀ ਸੜਕ ਹਾਦਸੇ ਵਿਚ ਮੌਤ ਅਗਲੀ ਖ਼ਬਰ ਨਗਰ ਪੰਚਾਇਤ ਦਫ਼ਤਰ ਖਨੌਰੀ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ
Ad Position 24