06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕਮਿਸ਼ਨ ਦਾ ਮਕਸਦ ਘੱਟ ਗਿਣਤੀਆਂ ਨੂੰ ਸੰਵਿਧਾਨ ਅਨੁਸਾਰ ਬਰਾਬਰ ਦੇ ਹੱਕ ਦਿਲਾਉਣਾ - ਨਦੀਮ ਅਨਵਾਰ ਖਾਂ

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਮਲੇਰਕੋਟਲਾ, 21 ਅਕਤੂਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਜ਼ਿਲੇ੍ਹ ਵਿਚ ਘੱਟ ਗਿਣਤੀ ਭਾਈਚਾਰੇ ਦੀ ਭਲਾਈ, ਅਧਿਕਾਰਾਂ, ਸ਼ਿਕਾਇਤਾਂ ਨਾਲ ਸਬੰਧਿਤ ਮੁੱਦਿਆਂ ਦੀ ਕੀਤੀ ਸਮੀਖਿਆ ਮੀਟਿੰਗ ਸਬੰਧੀ ਦੱਸਦਿਆਂ ਮੈਂਬਰ ਸਾਹਿਬਜ਼ਾਦਾ ਨਦੀਮ ਅਨਵਾਰ ਖਾਂ ਨੇ ਮਲੇਰਕੋਟਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਮਿਸ਼ਨ ਨੇ ਅਧਿਕਾਰੀਆਂ ਨੂੰ ਸਾਰੀਆਂ ਲੰਬਿਤ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਲੋੜਵੰਦ ਵਿਦਿਆਰਥੀਆਂ ਲਈ ਵਜ਼ੀਫ਼ੇ, ਭਾਈਚਾਰੇ ਲਈ ਕਬਰਸਤਾਨ ਪ੍ਰਦਾਨ ਕਰਨ ਅਤੇ ਕਬਜ਼ੇ ਹਟਾਉਣ ਅਤੇ ਘੱਟ ਗਿਣਤੀਆਂ ਵਿਚ ਭਾਈਚਾਰਕ ਸਾਂਝ ਅਤੇ ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਨਾਲ ਸਬੰਧਿਤ ਮੁੱਦਿਆਂ ਤੇ ਜ਼ੋਰ ਦਿੱਤਾ | ਉਨ੍ਹਾਂ ਦੱਸਿਆ ਕਿ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਘੱਟ ਗਿਣਤੀਆਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਹੱਲ ਕਰਨ ਦਾ ਯਕੀਨ ਦਿਲਾਉਂਦੇ ਹੋਏ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਨਾਲ ਕੋਈ ਵਿਤਕਰਾ ਨਹੀਂ ਹੋਣ ਦੇਵਾਂਗੇ ਅਤੇ ਕੁੱਝ ਅਰਸੇ ਬਾਅਦ ਹੀ ਇਸ ਮੀਟਿੰਗ ਦੀ ਸਮੀਖਿਆ ਕੀਤੀ ਜਾਵੇਗੀ | ਮੈਂਬਰ ਸਾਹਿਬਜ਼ਾਦਾ ਨਦੀਮ ਅਨਵਾਰ ਨੇ ਅੱਗੇ ਕਿਹਾ ਕਿ ਸਰਕਾਰ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ | ਇਸ ਮੌਕੇ ਕਮਿਸ਼ਨ ਦੇ ਹੋਰ ਮੈਂਬਰ ਸ਼ਮੋਣ ਸਹੋਤਾ, ਸੈਮੂਅਲ ਗਿੱਲ, ਦਰਸ਼ਨ ਮੈਥੀਊੂ, ਪੂਨਮ ਭੱਟੀ, ਜੌਨ ਮਸੀਹ, ਸ਼ਾਮਿਲ ਸਨ ਅਤੇ ਇਸ ਤੋਂ ਇਲਾਵਾ ਸਿਵਲ ਅਤੇ ਪੁਲਿਸ ਦੇ ਪ੍ਰਸ਼ਾਸਨਿਕ ਅਧਿਕਾਰੀ ਵਿਚ ਵਧੀਕ ਡਿਪਟੀ ਕਮਿਸ਼ਨਰ, ਐਸ.ਪੀ, ਬੀ.ਡੀ.ਪੀ.ਓ, ਸੋਸ਼ਲ ਵੈੱਲਫੇਅਰ ਅਫ਼ਸਰ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਰਿਣ ਕਦੇ ਉਤਾਰਿਆ ਨਹੀਂ ਜਾ ਸਕਦਾ - ਜ਼ਿਲ੍ਹਾ ਪੁਲਿਸ ਮੁਖੀ
Ad Position 24