08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵਿਧਾਇਕ ਨੇ ਪਿੰਡ ਮੁਬਾਰਕਪੁਰ ਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਮਲੇਰਕੋਟਲਾ, 21 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਵਿਧਾਇਕ ਮਲੇਰਕੋਟਲਾ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵਲੋਂ ਪਿੰਡ ਮੁਬਾਰਕਪੁਰ ਦੇ ਕਿਸਾਨਾਂ ਨੂੰ ਫ਼ਸਲ ਦੇ ਖ਼ਰਾਬੇ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਦਿੱਤੇ ਗਏ | ਇਸ ਮੌਕੇ ਐਸ.ਡੀ.ਐਮ. ਮਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਅਤੇ ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਵੀ ਹਾਜ਼ਰ ਸਨ | ਇਸ ਮੌਕੇ ਵਿਧਾਇਕ ਮਲੇਰਕੋਟਲਾ ਨੇ ਕਿਹਾ ਕਿ ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਪੰਜਾਬ ਸਰਕਾਰ ਦਾ ਇਹ ਪੱਕਾ ਵਾਅਦਾ ਹੈ ਕਿ ਕੁਦਰਤੀ ਆਫ਼ਤਾਂ ਸਮੇਂ ਲੋਕਾਂ ਨਾਲ ਹਰ ਕਦਮ 'ਤੇ ਖੜ੍ਹੇ ਰਹਾਂਗੇ | ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪ੍ਰਭਾਵਿਤ ਕਿਸਾਨ, ਪਰਿਵਾਰ ਜਾਂ ਘਰ ਅਣਡਿੱਠਾ ਨਾ ਰਹਿ ਜਾਵੇ | ਉਨ੍ਹਾਂ ਹੋਰ ਦੱਸਿਆ ਕਿ ਪੰਜਾਬ ਹਮੇਸ਼ਾ ਹਿੰਮਤ, ਏਕਤਾ ਅਤੇ ਕੁਰਬਾਨੀ ਦੀ ਧਰਤੀ ਰਿਹਾ ਹੈ | ਹੁਣੇ ਆਏ ਹੜ੍ਹਾਂ ਨੇ ਸਾਡੇ ਖੇਤਾਂ, ਘਰਾਂ ਅਤੇ ਪਸ਼ੂਆਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ, ਪਰ ਪੰਜਾਬ ਦੇ ਲੋਕਾਂ ਨੇ ਹੌਸਲਾ ਨਹੀਂ ਹਾਰਿਆ ਅਤੇ ਇੱਕ ਦੂਜੇ ਦਾ ਸਾਥ ਦਿੱਤਾ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਧਾਰਮਿਕ ਅਤੇ ਸਵੈ ਸੇਵੀ ਸੰਸਥਾਵਾਂ ਤੇ ਵਲੰਟੀਅਰਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਹੜ੍ਹਾਂ ਦੌਰਾਨ ਦਿਨ-ਰਾਤ ਜੁੱਟ ਕੇ ਸੁਰੱਖਿਆ, ਮਦਦ ਅਤੇ ਬਹਾਲੀ ਦੇ ਕੰਮ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਐਮ. ਐਲ. ਜੀ. ਸਕੂਲ ਚੀਮਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਧੂਰੀ ਹਲਕੇ ਵਿਚ ਤਿੰਨ ਨਵੇਂ ਆਮ ਆਦਮੀ ਕਲੀਨਿਕ ਖੋਲੇ੍ਹ ਜਾਣਗੇ - ਚੇਅਰਮੈਨ ਦਲਵੀਰ ਸਿੰਘ ਢਿੱਲੋਂ <br/>
Ad Position 24