24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਨਸ਼ਿਆਂ ਖ਼ਿਲਾਫ਼ ਅਭਿਆਨ ਵਿਚ ਹੁਣ ਤੱਕ 10208875 ਰੁਪਏ ਦੀ ਜਾਇਦਾਦ ਜ਼ਬਤ -ਐਸ.ਪੀ. ਸਤਪਾਲ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 01-11-2025
ਮਲੇਰਕੋਟਲਾ, 31 ਅਕਤੂਬਰ (ਥਿੰਦ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਅੰਤਰ-ਵਿਭਾਗੀ ਤਾਲਮੇਲ ਨੂੰ ਮਜ਼ਬੂਤ ਬਣਾਉਣ ਲਈ Tਨਾਰਕੋ ਕੋਆਰਡੀਨੇਸ਼ਨ ਸੈਂਟਰ ਮਿਕੈਨਿਜ਼ਮ ਦੀ ਮਹੀਨਾਵਾਰ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਪੀ. ਇੰਵੈਸਟੀਗੇਸ਼ਨ ਸਤਪਾਲ ਸ਼ਰਮਾ, ਐਸ.ਡੀ.ਐਮ.ਮਲੇਰਕੋਟਲਾ / ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਡੀ.ਐਮ.ਸੀ. ਡਾ. ਰਿਸਮਾ ਭੋਰਾ, ਪਿ੍ੰਸੀਪਲ ਕਮਲੇਸ਼, ਵਣ ਰੇਂਜ ਅਫ਼ਸਰ ਮਹਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਸਤਿੰਦਰ ਕੌਰ, ਸਹਾਇਕ ਕਮਿਸ਼ਨਰ (ਆਬਾਕਾਰੀ) ਲਖਮੀਰ ਚੰਦ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਲੇਰਕੋਟਲਾ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ Tਜ਼ੀਰੋ ਟਾਲਰੈਂਸUਨੀਤੀ ਅਪਣਾਈ ਗਈ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ ਨਾਲ ਮੰਗ (ਡਿਮਾਂਡ) ਨੂੰ ਖ਼ਤਮ ਕਰਨਾ ਵੀ ਜ਼ਰੂਰੀ ਹੈ | ਐਸ.ਪੀ. ਇੰਵੈਸਟੀਗੇਸ਼ਨ ਸਤਪਾਲ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ 1 ਅਕਤੂਬਰ 2025 ਤੋਂ ਹੁਣ ਤੱਕ ਐਨ.ਡੀ.ਪੀ.ਐਸ ਐਕਟ ਤਹਿਤ 71 ਮੁਕੱਦਮੇ ਦਰਜ ਕਰ ਕੇ 90 ਦੋਸ਼ੀ ਗਿ੍ਫ਼ਤਾਰ ਕੀਤੇ ਗਏ ਹਨ | ਇਨ੍ਹਾਂ ਮਾਮਲਿਆਂ ਵਿਚ 455 ਗ੍ਰਾਮ ਹੈਰੋਇਨ, 12 ਕਿੱਲੋ ਭੁੱਕੀ, 1451 ਕੈਪਸੂਲ, ਸੁਲਫ਼ਾ 120 ਗ੍ਰਾਮ, ਗਾਜਾ 2 ਕਿੱਲੋਗਰਾਮ ਅਤੇ 2 ਵਾਹਨ ਬਰਾਮਦ ਕੀਤੇ ਗਏ ਹਨ | ਇਨ੍ਹਾਂ ਕਾਰਵਾਈਆਂ ਦੌਰਾਨ 6 ਨਸ਼ਾ ਤਸਕਰਾਂ ਦੀਆਂ 5 ਜਾਇਦਾਦਾਂ, ਜਿਨ੍ਹਾਂ ਦੀ ਕੀਮਤ 10,208,875 ਰੁਪਏ ਹੈ, ਸਰਕਾਰੀ ਨਿਯਮਾਂ ਅਨੁਸਾਰ ਜ਼ਬਤ ਕੀਤੀਆਂ ਗਈਆਂ ਹਨ | ਇਕ ਕੇਸ ਚ ਉਪਚਾਰੀਕਤਾਵਾਂ ਮੁਕੰਮਲ ਹੋਣ ਉਪਰੰਤ ਸਰਕਾਰੀ ਨਿਯਮਾਂ ਅਨੁਸਾਰ ਨਸ਼ਾ ਤਸਕਰ ਦੀ ਜਾਇਦਾਦ ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਸਿਹਤ ਵਿਭਾਗ ਦੇ ਨੁਮਾਇੰਦੇ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ 20 ਮੈਡੀਕਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਹੈ ਜਿਸ ਵਿਚੋਂ 2 ਮੈਡੀਕਲ ਸਟੋਰਾਂ ਤੇ ਅਨੁਤਾਈਆਂ ਪਾਈਆਂ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਤੀਸਰੇ ਦਿਨ ਲੋਕ ਗੀਤਾਂ ਅਤੇ ਨਾਟਕਾਂ ਨੇ ਨੌਜਵਾਨ ਪੀੜ੍ਹੀ ਨੂੰ ਵਿਰਾਸਤ ਨਾਲ ਜੋੜਨ ਲਈ ਪ੍... ਅਗਲੀ ਖ਼ਬਰ ਮੂਣਕ ਪੁਲਿਸ ਵਲੋਂ ਝੋਨੇ ਦੀ ਪਰਾਲੀ ਸਾੜਨ ਵਾਲੇ 8 ਕਿਸਾਨਾਂ ਵਿਰੁੱਧ ਮੁਕੱਦਮੇ ਦਰਜ <br/>
Ad Position 24