24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦੇ ਦੀਵਾਨਾ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 01-11-2025
ਅਹਿਮਦਗੜ੍ਹ, 31 ਅਕਤੂਬਰ (ਸੁਖਜੀਤ ਸਿੰਘ ਖੇੜਾ) - ਭਾਈ ਰਣਜੀਤ ਸਿੰਘ ਖ਼ਾਲਸਾ ਢੱਡਰੀਆਂ ਵਾਲਿਆਂ ਦੇ ਦੀਵਾਨਾ ਸਬੰਧੀ ਗੁਰਦੁਆਰਾ ਸਿੰਘ ਸਭਾ ਮੰਡੀ ਅਹਿਮਦਗੜ੍ਹ ਵਿਖੇ ਮੀਟਿੰਗ ਹੋਈ | ਜਿਸ ਵਿਚ ਗੁਰੂ ਮਾਣਿਓ ਗ੍ਰੰਥ ਚੇਤਨਾ ਸਮਾਗਮ ਤਹਿਤ 20, 21, ਅਤੇ 22 ਦਸੰਬਰ ਦੀ ਰਾਤ ਨੂੰ ਹੋਣ ਜਾ ਰਹੇ ਧਾਰਮਿਕ ਦੀਵਾਨਾ ਬਾਰੇ ਵਿਚਾਰ ਚਰਚਾ ਕੀਤੀ ਗਈ | ਇਹ ਸਮਾਗਮ ਨਵੀਂ ਦਾਣਾ ਮੰਡੀ ਵਿਖੇ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੰਡੀ ਅਹਿਮਦਗੜ੍ਹ, ਸ਼ਹਿਰ ਨਿਵਾਸੀਆਂ, ਗੁਰਦੁਆਰਾ ਕਮੇਟੀਆਂ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਸਜਾਏ ਜਾ ਰਹੇ ਹਨ | ਇਸ ਸਬੰਧੀ ਅੱਜ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਵਿਖੇ ਪਰਮੇਸ਼ਰ ਦੁਆਰਾ ਗੁਰਮਤਿ ਪ੍ਰਚਾਰ ਸੇਵਾ ਦਲ ਦੇ ਸਮੂਹ ਮੈਂਬਰਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਸਾਂਝੇ ਤੌਰ ਤੇ ਮੀਟਿੰਗ ਕੀਤੀ ਗਈ | ਜਿਸ ਵਿਚ ਦੀਵਾਨ ਸਬੰਧੀ ਰੂਪ ਰੇਖਾ ਤਿਆਰ ਕੀਤੀ ਗਈ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਸਮਾਗਮ ਸਬੰਧੀ ਸੰਗਤਾਂ ਨਾਲ ਵਿਚਾਰ ਵਟਾਂਦਰੇ ਕੀਤੇ ਜਾਣਗੇ ਅਤੇ ਮੈਂਬਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਬ੍ਰਾਹਮਣ ਸਮਾਜ ਵਲੋਂ ਸ਼ਹੀਦੀ ਨਗਰ ਕੀਰਤਨ ਦਾ ਭਰਵਾਂ ਸਵਾਗਤ <br/> ਅਗਲੀ ਖ਼ਬਰ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲੋਨ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਮੰਗ <br/>
Ad Position 24