ਸੁਨਾਮ ਊਧਮ ਸਿੰਘ ਵਾਲਾ, 31 ਅਕਤੂਬਰ (ਧਾਲੀਵਾਲ, ਭੁੱਲਰ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਗਏ ਅੰਤਰ ਕਾਲਜ ਵਾਲੀਬਾਲ ਖੇਡ ਮੁਕਾਬਲੇ 'ਚ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕਾਲ ਕਾਲਜ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਨੂੰ ਤਕੜੇ ਮੁਕਾਬਲੇ ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਚੇਅਰਮੈਨ ਰਾਓਵਿੰਦਰ ਸਿੰਘ, ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਅਤੇ ਪਿ੍ੰਸੀਪਲ ਡਾ. ਕੁਲਵੰਤ ਕੌਰ ਨੇ ਵਾਲੀਬਾਲ ਕੋਚ ਸ਼ਮਸ਼ੇਰ ਸਿੰਘ, ਟੀਮ ਇੰਚਾਰਜ ਇੰਦਰਜੀਤ ਸਿੰਘ ਅਤੇ ਸਮੂਹ ਫਿਜ਼ੀਕਲ ਸਟਾਫ਼ ਦੀ ਮਿਹਨਤ ਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਕਾਲਜ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਨਾ ਸਿਰਫ਼ ਅਕਾਦਮਿਕ ਸਿੱਖਿਆ ਵਿਚ ਅੱਗੇ ਹੈ ਸਗੋਂ ਖੇਡਾਂ ਦੇ ਮੈਦਾਨ ਵਿਚ ਵੀ ਆਪਣਾ ਵਿਲੱਖਣ ਸਥਾਨ ਰੱਖਦਾ ਹੈ |