23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਤੋਂ ਨਗਰ ਕੀਰਤਨ 3 ਨੂੰ <br/>

Ad Position 21
No active advertisement
ਅਜੀਤ ਡੈਸਕ 01-11-2025
ਮਲੇਰਕੋਟਲਾ, 31 ਅਕਤੂਬਰ (ਮੁਹੰਮਦ ਹਨੀਫ਼ ਥਿੰਦ) - ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਇਤਿਹਾਸਿਕ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਮਲੇਰਕੋਟਲਾ ਵਿਖੇ 3 ਨਵੰਬਰ ਨੂੰ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ | ਉਪਰੋਕਤ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ 3 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ ਅਤੇ ਸ਼ਾਮ 4 ਵਜੇ ਤੱਕ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸਮਾਪਤੀ ਸਮਾਰੋਹ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਵਾਲੇ ਦਿਨ ਭਾਈ ਦਿਲਬਾਗ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਗੁਰੂ ਕਾਸੀ ਵਾਲੇ ਸਵੇਰੇ 9 ਤੋਂ ਸਵੇਰੇ 11 ਵਜੇ ਤੱਕ ਰੱਬੀ ਬਾਣੀ ਦਾ ਮਨੋਹਰ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਨਗਰ ਕੀਰਤਨ ਮੌਕੇ ਰਾਗੀ, ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ ਜਾਵੇਗਾ, ਉੱਥੇ ਹੀ ਕਲਗ਼ੀਧਰ ਗਤਕਾ ਅਖਾੜਾ ਨਾਭਾ, ਸੈਂਟ ਪਾਈਪ ਫ਼ੌਜੀ ਬੈਂਡ ਕੁੱਪ ਕਲਾਂ ਅਤੇ ਹੀਰੋ ਬੈਂਡ ਮਲੇਰਕੋਟਲਾ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਆਪੋ-ਆਪਣੀ ਕਲਾ ਦੇ ਜੌਹਰ ਵਿਖਾਉਣਗੇ | ਉਨ੍ਹਾਂ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਤੋਂ ਸ਼ੁਰੂ ਹੋ ਕੇ ਗਰੇਵਾਲ ਚੌਂਕ, ਜਰਗ ਚੌਂਕ, ਸਰਹੰਦੀ ਗੇਟ, ਕਲੱਬ ਚੌਂਕ, ਦਿੱਲੀ ਗੇਟ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਕਾਲਜ ਰੋਡ, ਟਰੱਕ ਯੂਨੀਅਨ, ਨਵੀਂ ਕਚਹਿਰੀ ਰੋਡ, ਕਿਲ੍ਹਾ ਰਹਿਮਤਗੜ੍ਹ, ਗਰੇਵਾਲ ਚੌਂਕ ਹੁੰਦਾ ਹੋਇਆ ਵਾਪਸ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਬਾਬਾ ਨਾਨਕ ਦੀ ਬਾਣੀ ਵਹਿਮਾਂ ਭਰਮਾ ਅਤੇ ਪਾਖੰਡਵਾਦ ਦਾ ਖੰਡਨ ਕਰਦੀ ਹੈ- ਸੋਹਲ ਅਗਲੀ ਖ਼ਬਰ ਸਵ. ਸੰਤ ਰਾਮ ਸਿੰਗਲਾ ਦੀ ਯਾਦ ਵਿਚ ਮੈਡੀਕਲ ਕੈਂਪ ਅੱਜ <br/>
Ad Position 24