ਅਹਿਮਦਗੜ੍ਹ, 31 ਅਕਤੂਬਰ (ਖੇੜਾ) - ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਸ਼ਹਿਰੀ ਪ੍ਰਧਾਨ ਕੁਲਵੰਤ ਸਿੰਘ ਸੋਹਲ ਨੇ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਨੇ ਸਾਰੀ ਲੁਕਾਈ ਨੂੰ ਪਰਮ ਪਿਤਾ ਪ੍ਰਮਾਤਮਾ ਦਾ ਸੱਚੇ ਦਿਲੋਂ ਭਜਨ ਕਰਨ ਅਤੇ ਸੱਚੀ ਸੁੱਚੀ ਕਿਰਤ ਕਰਨ ਦਾ ਸੰਦੇਸ਼ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬਾਬਾ ਨਾਨਕ ਦਾ 556ਵਾਂ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਦੇਸ਼ ਅਤੇ ਵਿਦੇਸ਼ ਦੇ ਕੋਨੇ ਕੋਨੇ ਵਿਚ ਬੜੀ ਹੀ ਸ਼ਰਧਾ ਅਤੇ ਧਾਰਮਿਕ ਭਾਵਨਾਵਾਂ ਦੇ ਨਾਲ ਸਾਰੇ ਧਰਮ ਵੱਲੋਂ ਮਿਲ ਜੁਲ ਕੇ ਇਸ ਵਾਰ ਵੀ ਮਨਾਇਆ ਜਾ ਰਿਹਾ ਹੈ ਅਤੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਧੂਮਧਾਮ ਨਾਲ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਗੁਰਬਾਣੀ ਊਚ ਨੀਚ, ਪਾਖੰਡਵਾਦ ਤੇ ਵਹਿਮਾਂ ਭਰਮਾ ਦਾ ਖੰਡਨ ਕਰਨ ਦਾ ਸੰਦੇਸ਼ ਦਿੰਦੀ ਹੈ |