23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਤਹਿਸੀਲਦਾਰ ਮਨਮੋਹਨ ਕੋਸ਼ਿਕ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਵੱਖ-ਵੱਖ ਪਿੰਡਾਂ ਵਿਚ ਖੇਤਾਂ ਦਾ ਦੌਰਾ <br/>

Ad Position 21
No active advertisement
ਅਜੀਤ ਡੈਸਕ 01-11-2025
ਧੂਰੀ, 31 ਅਕਤੂਬਰ (ਲਖਵੀਰ ਸਿੰਘ ਧਾਂਦਰਾ)-ਪਰਾਲੀ ਪ੍ਰਬੰਧਨ ਸਬੰਧੀ ਪਿੰਡ- ਪਿੰਡ ਕੱਕੜਵਾਲ, ਜਹਾਂਗੀਰ ਅਤੇ ਪਿੰਡ ਹਸਨਪੁਰ ਵਿਖੇ ਖੇਤਾਂ ਦਾ ਦੌਰਾ ਕਰਦਿਆਂ ਤਹਿਸੀਲਦਾਰ ਧੂਰੀ ਮਨਮੋਹਨ ਕੋਸਿਕ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਐਸ ਡੀ ਐਮ ਧੂਰੀ ਰਿਸਭ ਬਾਂਸਲ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਸਾੜਨ 'ਤੇ ਸਖ਼ਤ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ | ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਰਕਾਰੀ ਨਿਰਦੇਸ਼ਾਂ ਅਨੁਸਾਰ ਵਾਤਾਵਰਨ ਜੁਰਮਾਨਾ ਲਗਾਇਆ ਜਾਵੇਗਾ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਦੋਸ਼ੀਆ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਜਾ ਰਹੀ ਹੈ | ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਜ਼ਮੀਨ ਦੇ ਰਿਕਾਰਡ ਵਿਚ 'ਰੈੱਡ ਐਂਟਰੀ' ਕੀਤੀ ਜਾ ਰਹੀ ਹੈ, ਜਿਸ ਦੇ ਭਵਿੱਖ ਵਿਚ ਸਰਕਾਰੀ ਸਹੂਲਤਾਂ 'ਤੇ ਪ੍ਰਭਾਵ ਪੈ ਸਕਦੇ ਹਨ, ਸਰਕਾਰ ਵਲੋਂ ਮਿਲਦੀਆਂ ਸਹੂਲਤਾਂ ਜਾਂ ਸਬਸਿਡੀਆਂ 'ਤੇ ਵੀ ਰੋਕ ਲਗਾਈ ਜਾ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਮਿੰਕੂ ਜਵੰਧਾ ਨੇ ਮਰਹੂਮ ਅਮਨਪ੍ਰੀਤ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ <br/> ਅਗਲੀ ਖ਼ਬਰ 2 ਰੋਜ਼ਾ ਵਿਸ਼ਾ ਮੇਲਾ ਲਗਾਇਆ <br/>
Ad Position 24