23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਤਰਨ-ਤਾਰਨ ਦੀ ਚੋਣ ਭਾਰੀ ਬਹੁਮਤ ਨਾਲ ਜਿੱਤੇਗਾ-ਸਰਨਾ ਚੱਠਾ <br/>

Ad Position 21
No active advertisement
ਅਜੀਤ ਡੈਸਕ 01-11-2025
ਮਲੇਰਕੋਟਲਾ, 31 ਅਕਤੂਬਰ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਨੇਤਾ ਅਤੇ ਪਿੰਡ ਭੋਗੀਵਾਲ ਦੇ ਸਰਪੰਚ ਗੁਰਸ਼ਰਨ ਸਿੰਘ ਸਰਨਾ ਚੱਠਾ ਨੇ ਆਖਿਆ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਤਰਨ ਤਾਰਨ ਦੀ ਜ਼ਿਮਨੀ ਚੋਣ ਅੰਦਰ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਦੇ ਨਾਲ ਜਿੱਤ ਪ੍ਰਾਪਤ ਕਰੇਗਾ | ਅਕਾਲੀ ਆਗੂ ਨੇ ਆਖਿਆ ਕਿ ਪੰਜਾਬ ਦੇ ਅੰਦਰ ਅਕਾਲੀ ਦਲ ਦੇ ਰਾਜਭਾਗ ਸਮੇਂ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟ ਹੋਂਦ ਵਿਚ ਲਿਆਂਦੇ ਗਏ ਜੋ ਅੱਜ ਵੀ ਚੱਲ ਰਹੇ ਹਨ | ਸਰਨਾ ਚੱਠਾ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਤੋਂ ਇਲਾਵਾ ਪੰਜਾਬ ਅਤੇ ਪੰਥਕ ਮੁੱਦਿਆਂ 'ਤੇ ਪਹਿਰਾ ਦਿੰਦਾ ਹੋਇਆ ਅੱਗੇ ਵੱਧ ਰਿਹਾ ਹੈ | ਅਕਾਲੀ ਆਗੂ ਨੇ ਕਿਹਾ ਕਿ ਤਰਨ ਤਾਰਨ ਦੀ ਜ਼ਿਮਨੀ ਚੋਣ ਸੁਖਬੀਰ ਬਾਦਲ ਦੀ ਅਗਵਾਈ ਹੇਠ ਲੜ ਕੇ ਜਿੱਤੀ ਜਾਵੇਗੀ, ਕਿਉਂਕਿ ਵਿਰੋਧੀ ਧਿਰਾਂ ਕੋਲ ਪੰਜਾਬ ਦੇ ਹਿਤਾਂ ਦੇ ਖ਼ਾਤਰ ਕੋਈ ਵੀ ਮੁੱਦਾ ਨਹੀਂ ਹੈ ਅਤੇ ਸਾਰਿਆਂ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਤਕੜਾ ਹੈ ਅਤੇ ਜਿੱਤ ਪ੍ਰਾਪਤ ਕਰੇਗਾ | ਨੌਜਵਾਨ ਅਕਾਲੀ ਆਗੂ ਨੇ ਸਮੂਹ ਅਕਾਲੀ ਵਰਕਰਾਂ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਲਈ ਕੰਮ ਕਰਨ ਦਾ ਸੱਦਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਛਾਜਲੀ ਵਲੋਂ ਵੱਖ-ਵੱਖ ਮੰਡੀਆਂ ਦਾ ਦੌਰਾ <br/> ਅਗਲੀ ਖ਼ਬਰ ਮਿੰਕੂ ਜਵੰਧਾ ਨੇ ਮਰਹੂਮ ਅਮਨਪ੍ਰੀਤ ਕੌਰ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ <br/>
Ad Position 24