ਛਾਜਲੀ, 31 ਅਕਤੂਬਰ (ਨੀਲੋਵਾਲ) - ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਅੱਜ ਮਹਿਲਾਂ ਅਨਾਜ ਮੰਡੀ, ਨਾਗਰੀ ਅਨਾਜ ਮੰਡੀ ਅਤੇ ਹੋਰ ਮੰਡੀਆਂ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਝੋਨੇ (ਜੀਰੀ) ਦੀ ਆਮਦ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਚੇਅਰਮੈਨ ਨੇ ਮੰਡੀਆਂ ਵਿਚ ਕਿਸਾਨਾਂ ਲਈ ਕੀਤੀਆਂ ਗਈਆਂ ਸਹੂਲਤਾਂ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤੋਲ, ਭੁਗਤਾਨ ਅਤੇ ਅਨਾਜ ਦੀ ਉਠਾਈ ਸਮੇਂ ਸਿਰ ਤੇ ਸੁਚਾਰੂ ਢੰਗ ਨਾਲ ਹੋਵੇ | ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਵਲੋਂ ਸਾਰੇ ਪ੍ਰਬੰਧ ਠੀਕ ਢੰਗ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ | ਇਸ ਮੌਕੇ ਸਾਬਕਾ ਸਰਪੰਚ ਗੁਰਮੁਖ ਸਿੰਘ, ਹਰਿੰਦਰਜੀਤ ਸਿੰਘ, ਮਨਜੀਤ ਸਿੰਘ, ਗੁਰਨੈਬ ਸਿੰਘ, ਕਰਮਜੀਤ ਸਿੰਘ ਅਤੇ ਦਰਸ਼ਨ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |