ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਹੀਂ ਮਿਲ ਰਹੀ ਮਸ਼ੀਨਰੀ/ਅਗੇਤੀ ਕਣਕ ਦੀ ਬਿਜਾਈ ਪਛੜਨ ਦਾ ਖ਼ਦਸ਼ਾ <br/>

Ad Position 21
No active advertisement
ਖੇਤਾਂ ਵਿਚ ਪਈਆਂ ਝੋਨੇ ਦੀ ਪਰਾਲੀ ਦੀ ਗੱਠਾ ਦੀ ਤਸਵੀਰ | ਤਸਵੀਰ: ਮਨਜਿੰਦਰ ਸਿੰਘ ਸਰੌਦ <br/> 02-11-2025
ਮਲੇਰਕੋਟਲਾ, 1 ਨਵੰਬਰ (ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਦੇ ਲਈ ਪੂਰੀ ਸਰਗਰਮੀ ਨਾਲ ਵਿੱਢੀ ਮੁਹਿੰਮ ਦੇ ਚੱਲਦਿਆਂ ਭਾਵੇਂ ਕਿਸਾਨ ਭਾਈਚਾਰਾ ਹੁਣ ਪਰਾਲੀ ਨੂੰ ਅੱਗ ਲਗਾਉਣ ਤੋਂ ਬਚ ਰਿਹਾ ਹੈ ਪਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਲਈ ਮਸ਼ੀਨਰੀ ਨਾ ਮਿਲਣ ਦੇ ਕਾਰਨ ਕਣਕ ਦੀ ਬਿਜਾਈ ਪਛੜਨ ਦਾ ਖ਼ਦਸ਼ਾ ਸਤਾ ਰਿਹਾ ਹੈ | ਕਿਸਾਨਾਂ ਨੂੰ ਪਰਾਲੀ ਦੀਆਂ ਗੱਠਾ ਬੰਨ੍ਹਣ ਵਾਲੀ ਮਸ਼ੀਨਰੀ ਦੀ ਕਈ-ਕਈ ਦਿਨ ਉਡੀਕ ਕਰਨੀ ਪੈ ਰਹੀ ਹੈ | ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਕੁਲਵਿੰਦਰ ਸਿੰਘ ਖ਼ਾਲਸਾ ਦੀ ਮਿਹਨਤ ਸਦਕਾ ਪਿੰਡ ਸਰੌਦ ਵਿਖੇ ਕੀਤੇ ਇਕੱਠ ਤੋਂ ਇਲਾਵਾ ਹੋਰਨਾਂ ਪਿੰਡਾਂ ਦਾ ਦੌਰਾ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਆਧੁਨਿਕ ਤਰੀਕਿਆਂ ਬਾਰੇ ਜਾਣੂ ਕਰਵਾਇਆ | ਖੇਤੀਬਾੜੀ ਮਾਹਿਰਾਂ ਵਲੋਂ ਕਿਸਾਨਾਂ ਨੂੰ ਬੇਲਰ, ਸੁਪਰਸੀਡਰ, ਹੈਪੀਸੀਡਰ, ਮਲਚਰ ਆਦਿ ਮਸ਼ੀਨਾਂ ਦੀ ਵਰਤੋਂ ਨਾਲ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਹਵਾ ਪ੍ਰਦੂਸ਼ਿਤ ਹੁੰਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ | ਮਿੱਟੀ ਵਿਚ ਮੌਜੂਦ ਜ਼ਰੂਰੀ ਜੀਵਾਣੂ ਅਤੇ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਅਗਲੀ ਫ਼ਸਲ ਦੇ ਝਾੜ 'ਤੇ ਸਿੱਧਾ ਅਸਰ ਪੈਂਦਾ ਹੈ | ਉੱਧਰ ਦੂਜੇ ਪਾਸੇ ਕਿਸਾਨਾਂ ਦਾ ਆਖਣਾ ਹੈ ਕਿ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਦੇ ਲਈ ਮਸ਼ੀਨਰੀ ਨਹੀਂ ਮਿਲ ਰਹੀ ਜਿਸ ਕਾਰਨ ਕਣਕ ਦੀ ਬਿਜਾਈ ਲੇਟ ਹੋ ਰਹੀ ਹੈ, ਇਸ ਲਈ ਮਸ਼ੀਨਰੀ ਦਾ ਹੱਲ ਕੀਤਾ ਜਾਵੇ | ਕਿਸਾਨਾਂ ਨੇ ਆਖਿਆ ਕਿ ਪਿੰਡਾਂ ਅੰਦਰ ਪਰਾਲੀ ਦੇ ਪ੍ਰਬੰਧਨ ਵਾਲੀ ਮਸ਼ੀਨਰੀ ਘੱਟ ਹੋਣ ਕਾਰਨ ਝੋਨੇ ਦੀ ਵਢਾਈ ਕਰਨ ਤੋਂ ਬਾਅਦ ਬਹੁਤ ਸਾਰੇ ਕਿਸਾਨਾਂ ਦੇ ਖੇਤਾਂ ਅੰਦਰ ਅਜੇ ਝੋਨੇ ਦੀ ਪਰਾਲੀ ਪਈ ਹੈ ਜਿਸ ਦਾ ਹੱਲ ਨਹੀਂ ਕੀਤਾ ਜਾ ਸਕਿਆ | ਕਿਸਾਨਾਂ ਨੇ ਆਖਿਆ ਕਿ ਜੇਕਰ ਕੁੱਝ ਦਿਨ ਹੋਰ ਇਹ ਸਿਲਸਿਲਾ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਕਣਕ ਦੀ ਵੱਤ ਖੁੰਝਣ ਕਾਰਨ ਫ਼ਸਲ ਦੇ ਹਰੀ ਨਾ ਹੋਣ ਦਾ ਡਰ ਸਤਾਉਣ ਲੱਗ ਜਾਵੇਗਾ | ਭਾਵੇਂ ਕਿਸਾਨ ਵਰਗ ਵਲੋਂ ਆਪਣੇ ਆਪ ਖ਼ੁਦ ਹੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਗੱਲ ਵੀ ਆਖੀ ਜਾਂਦੀ ਹੈ ਪਰ ਨਾਲ ਦੀ ਨਾਲ ਕਣਕ ਦੀ ਬਿਜਾਈ ਦੇ ਲਈ ਖੇਤ ਤਿਆਰ ਕਰਨ ਦੇ ਚੱਲਦਿਆਂ ਪਰਾਲੀ ਨੂੰ ਅੱਗ ਲਗਾਉਣਾ ਕਿਸਾਨਾਂ ਦੀ ਮਜਬੂਰੀ ਬਣ ਰਹੀ ਹੈ | ਕਿਉਂਕਿ ਕਿਸਾਨਾਂ ਨੂੰ ਸੁਪਰ ਸੀਡਰ ਜਾਂ ਹੋਰ ਬਦਲਵੇਂ ਖੇਤੀ ਸਾਧਨਾਂ ਦੇ ਨਾਲ ਕਣਕ ਦੀ ਬਿਜਾਈ ਕਰਨ ਦੇ ਲਈ ਵੱਡੀ ਮਸ਼ੀਨਰੀ ਦੀ ਲੋੜ ਪੈਂਦੀ ਹੈ ਜਦ ਕਿ ਬਹੁ ਗਿਣਤੀ ਕਿਸਾਨਾਂ ਕੋਲ ਇਹ ਮਸ਼ੀਨਰੀ ਉਪਲਬਧ ਨਹੀਂ ਹੈ | ਇਸ ਲਈ ਕਾਫ਼ੀ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਲਈ ਕਿਰਾਏ ਵਾਲੀਆਂ ਮਸ਼ੀਨਾਂ 'ਤੇ ਨਿਰਭਰ ਰਹਿਣਾ ਪੈ ਰਿਹਾ ਹੈ | ਸਰਕਾਰ ਨੂੰ ਚਾਹੀਦਾ ਹੈ ਕਿ ਅੱਗ ਨੂੰ ਰੋਕਣ ਦੇ ਲਈ ਕੀਤੀ ਜਾ ਰਹੀ ਸਖ਼ਤੀ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਦੇ ਲਈ ਮਸ਼ੀਨਾਂ ਦਾ ਵੀ ਪ੍ਰਬੰਧ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਸਮਾਗਮ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਰੋੜੀ ਸਾਹਿਬ ਬੋੜਹਾਈ ਕਲਾਂ ਵਿਖੇ ਕਰਵਾਇਆ <br/> ਅਗਲੀ ਖ਼ਬਰ ਛੇ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਮਨਦੀਪ ਸਿੰਘ ਬਣਿਆ ਕਿਸਾਨਾਂ ਲਈ ਪ੍ਰੇਰਨਾਸੋ੍ਰਤ <br/>
Ad Position 24
No active advertisement