ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਜੇਲ੍ਹ ਭੇਜੇ ਨੌਜਵਾਨਾਂ ਦੇ ਪਰਿਵਾਰ ਦੀਆਂ ਔਰਤਾਂ 'ਤੇ ਕੇਸ ਵਿਚ ਦਰਜ ਕਰਨ ਦੀ ਗੋਲਡੀ ਨੇ ਕੀਤੀ ਨਿੰਦਾ <br/>

Ad Position 21
No active advertisement
ਅਜੀਤ ਡੈਸਕ 02-11-2025
ਭਵਾਨੀਗੜ੍ਹ, 1 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫੱਗੂਵਾਲਾ ਦੇ ਜੰਮਪਲ, ਕੈਨੇਡਾ ਵਾਸੀ ਜਗਮਨ ਸਮਰਾ ਵਲੋਂ ਮੁੱਖ ਮੰਤਰੀ ਦੀ ਕਥਿਤ ਵੀਡੀਓ ਵਾਇਰਲ ਕਰਨ 'ਤੇ ਪਿੰਡ ਫੱਗੂਵਾਲਾ ਦੇ 3 ਨੌਜਵਾਨਾਂ ਨੂੰ ਜੇਲ੍ਹ ਭੇਜਣ ਉਪਰੰਤ ਉਨ੍ਹਾਂ ਦੇ ਪਰਿਵਾਰ ਦੀਆਂ ਮਹਿਲਾਵਾਂ 'ਤੇ ਵੀ ਮਾਮਲਾ ਦਰਜ ਕਰਨ ਦੀ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਸੰਗਰੂਰ ਅਤੇ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਵੀਡੀਓ ਵਾਇਰਲ ਦੇ ਮਾਮਲੇ 'ਤੇ ਪੁਲਿਸ ਨੇ ਮੁੱਖ ਮੰਤਰੀ ਦੀ ਸ਼ਹਿ 'ਤੇ ਪਹਿਲਾਂ ਸਮਰਾ ਦੇ ਚਾਚੇ ਦੇ 2 ਪੁੱਤਰਾਂ ਅਤੇ ਸਰੀਕੇ ਵਿਚੋਂ ਪਰਿਵਾਰਿਕ ਮੈਂਬਰ ਦੇ ਇਕ ਨੌਜਵਾਨ ਸਮੇਤ 3 ਨੂੰ ਬਿਨ੍ਹਾਂ ਵਜ੍ਹਾ ਇਕ ਕਥਿਤ ਤੌਰ 'ਤੇ ਝੂਠੇ ਕੇਸ ਵਿਚ ਨਾਮਜ਼ਦ ਕਰ ਕੇ ਜੇਲ ਭੇਜਿਆ, ਹੁਣ ਪਤਾ ਲੱਗਿਆ ਕਿ ਇਨ੍ਹਾਂ ਦੇ ਪਰਿਵਾਰ ਦੀਆਂ ਔਰਤਾਂ ਨੂੰ ਉਕਤ ਕੇਸ ਵਿਚ ਨਾਮਜ਼ਦ ਕਰਦਿਆਂ ਇਨ੍ਹਾਂ ਪਰਿਵਾਰਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨਾਲ ਪਿੰਡ ਅਤੇ ਇਲਾਕੇ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਜੇਕਰ ਵਾਇਰਲ ਵੀਡੀਓ ਫੇਕ ਲਗਦੀ ਹੈ ਜਾਂ ਗਲਤ ਢੰਗ ਨਾਲ ਬਣਾਈ ਲਗਦੀ ਹੈ, ਤਾਂ ਉਸ ਨੂੰ ਜਗਮਨ ਸਮਰਾ 'ਤੇ ਕਾਰਵਾਈ ਕਰਨੀ ਚਾਹੀਦੀ ਹੈ, ਜੇਲ੍ਹ ਭੇਜੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਔਰਤਾਂ ਦਾ ਉਸ ਨਾਲ ਕੀ ਲੈਣਾ-ਦੇਣਾ ਹੈ? ਅਕਾਲੀ ਆਗੂ ਗੋਲਡੀ ਨੇ ਇਸ ਧੱਕੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਧੱਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਇਹ ਗਲਤ ਕਾਰਵਾਈ ਕਰਨ 'ਤੇ ਲੋਕਾਂ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਦਾ ਜਵਾਬ ਸਮਾਂ ਆਉਣ 'ਤੇ ਲੋਕ ਜ਼ਰੂਰ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਸਭਾ ਤਪਾ ਵਲੋਂ ਵਿਦਿਆਰਥਣ ਸ਼ਿਫਾਲੀ ਦਾ ਸਨਮਾਨ <br/> ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ <br/>
Ad Position 24
No active advertisement