ਅਮਰਗੜ੍ਹ, 2 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਭਾਜਪਾ ਦੀ ਕੇਂਦਰ ਸਰਕਾਰ ਨੇ ਪੰਜਾਬ ਦਿਵਸ ਵਾਲੇ ਦਿਨ ਪੰਜਾਬ ਦੇ ਹੱਕਾਂ ਤੇ ਡਾਕਾ ਮਾਰਦਿਆਂ ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰ ਦਿੱਤਾ ਹੈ | ਇਹ ਫ਼ੈਸਲਾ ਪੰਜਾਬ ਯੂਨੀਵਰਸਿਟੀ ਐਕਟ 1947 ਵਿਚ ਸੋਧ ਕਰ ਕੇ ਕੀਤਾ ਗਿਆ ਹੈ, ਜਿਸ ਨਾਲ ਸੈਨੇਟ ਦੇ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ ਸਿਰਫ਼ 31 ਕਰ ਦਿੱਤੀ ਗਈ ਹੈ | ਇਸ ਵਿਚ 18 ਚੁਣੇ ਹੋਏ, 6 ਨਾਮਜ਼ਦ ਅਤੇ 7 ਐਕਸ-ਆਫੀਸੀਓ ਮੈਂਬਰ ਹੋਣਗੇ | ਸਿੰਡੀਕੇਟ ਨੂੰ ਪੂਰੀ ਤਰ੍ਹਾਂ ਨਾਮਜ਼ਦ ਬਣਾ ਦਿੱਤਾ ਗਿਆ ਹੈ, ਜਿਸ ਨਾਲ ਚੋਣਾਂ ਦੀ ਪ੍ਰਕਿਰਿਆ ਖ਼ਤਮ ਹੋ ਗਈ ਹੈ | ਇਹ ਨੋਟੀਫ਼ਿਕੇਸ਼ਨ 28 ਅਕਤੂਬਰ ਨੂੰ ਜਾਰੀ ਹੋਇਆ ਅਤੇ ਤੁਰੰਤ ਲਾਗੂ ਹੋ ਗਿਆ, ਜੋ ਕਿ ਪੰਜਾਬੀ ਹੱਕਾਂ ਤੇ ਕੇਂਦਰ ਦਾ ਇਹ ਘਿਨੌਣਾ ਹਮਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਅਮਰਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ ਕਮਲਪ੍ਰੀਤ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 59 ਸਾਲਾਂ ਵਿਚ ਪਹਿਲੀ ਵਾਰ ਅਜਿਹਾ ਹੋਇਆ ਹੈ ਜਦੋਂ ਯੂਨੀਵਰਸਿਟੀ ਦੀ ਲੋਕਤਾਂਤਰਿਕ ਵਿਵਸਥਾ ਨੂੰ ਢਾਹ ਲਾਇਆ ਗਿਆ ਹੋਵੇ | ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨਾ ਕੇਂਦਰ ਦਾ ਬੇਲੋੜਾ ਕਦਮ ਹੈ, ਜੋ ਪੰਜਾਬ ਦੀ ਅਕਾਦਮਿਕ ਆਜ਼ਾਦੀ ਨੂੰ ਕੁਚਲਣ ਵਾਲਾ ਹੈ | ਧਾਲੀਵਾਲ ਨੇ ਕਿਹਾ ਕਿ ਗ੍ਰੈਜੂਏਟ ਕਾਂਸਟੀਚੂਐੰਸੀ ਨੂੰ ਖ਼ਤਮ ਕਰ ਕੇ ਅਤੇ ਮੈਂਬਰਾਂ