18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸੰਗਰੂਰ ਦਾ ਵੈਭਵ ਮਿੱਤਲ ਭਾਰਤੀ ਫ਼ੌਜ 'ਚ ਲੈਫ਼ਟੀਨੈਂਟ ਬਣਿਆ

Ad Position 21
No active advertisement
ਅਜੀਤ ਡੈਸਕ 03-11-2025
ਸੰਗਰੂਰ, 2 ਨਵੰਬਰ (ਧੀਰਜ਼ ਪਸ਼ੌਰੀਆ)–ਈ.ਸੀ.ਐੱਚ.ਐੱਸ. ਵਿਚ ਫਾਰਮਾਸਿਸਟ ਵਜੋਂ ਸੇਵਾਵਾਂ ਨਿਭਾ ਰਹੇ ਸੰਗਰੂਰ ਦੇ ਵਿਜੈ ਮਿੱਤਲ ਅਤੇ ਸੇਵਾ ਮੁਕਤ ਅਧਿਆਪਕਾ ਕੁਸਮ ਮਿੱਤਲ ਦੇ ਬੇਟੇ ਅਤੇ ਤਰਸੇਮ ਮਿੱਤਲ ਦੇ ਪੋਤਰੇ ਵੈਭਵ ਮਿੱਤਲ ਭਾਰਤੀ ਫ਼ੌਜ ਵਿਚ ਲੈਫ਼ਟੀਨੈਂਟ ਬਣੇ ਹਨ, ਜਿਸ ਨੰੂ ਲੈ ਕੇ ਅਗਰਵਾਲ ਸਮਾਜ ਅਤੇ ਤੇਰਾ ਪੰਥ ਜੈਨ ਸਮਾਜ ਵਿਚ ਖ਼ੁਸ਼ੀ ਦਾ ਮਾਹੌਲ ਹੈ | ਵੈਭਵ ਮਿੱਤਲ ਦੇ ਮਾਤਾ ਕੁਸਮ ਮਿੱਤਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵੈਭਵ ਮਿੱਤਲ ਨੇ ਆਪਣੀ ਦਸਵੀਂ ਤੱਕ ਦੀ ਪੜ੍ਹ•ਾਈ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ ਤੋਂ ਕੀਤੀ ਹੈ | ਮਹਾਰਾਸ਼ਟਰ ਦੇ ਮਹੂ ਤੋਂ ਟਰੇਨਿੰਗ ਪ੍ਰਾਪਤ ਕਰਨ ਤੋਂ ਬਾਅਦ ਹੁਣ ਵੈਭਵ ਮਿੱਤਲ ਨੇ ਲੈਫ਼ਟੀਨੈਂਟ ਦਾ ਰੈਂਕ ਪ੍ਰਾਪਤ ਕੀਤਾ ਹੈ | ਵੈਭਵ ਮਿੱਤਲ ਨੇ ਲੈਫ਼ਟੀਨੈਂਟ ਬਣਨ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਜਪਾ ਦੇ ਸੂਬਾਈ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਵਿਧਾਇਕਾ ਨਰਿੰਦਰ ਕੌਰ ਭਰਾਜ, ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਐੱਸ.ਸੀ. ਕਮਿਸ਼ਨ ਦੇ ਮੈਂਬਰ ਗੁਲਜ਼ਾਰ ਬੌਬੀ, ਅਕਾਲੀ ਦਲ ਦੇ ਜ਼ਿਲ•ਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਭਾਜਪਾ ਆਗੂ ਰਣਦੀਪ ਸਿੰਘ ਦਿਓਲ, ਭਾਜਪਾ ਆਗੂ ਐਡਵੋਕੇਟ ਲਲਿਤ ਗਰਗ, ਭਾਜਪਾ ਆਗੂ ਸਰਜੀਵਨ ਜਿੰਦਲ, ਅਗਰਵਾਲ ਸਭਾ ਦੇ ਸਾਬਕਾ ਪ੍ਰਧਾਨ ਵਿਜੈ ਗੁਪਤਾ, ਭਾਜਪਾ ਆਗੂ ਸੁਨੀਲ ਗੋਇਲ ਡਿੰਪਲ, ਅਗਰਵਾਲ ਸਭਾ ਦੇ ਪ੍ਰਧਾਨ ਬਦਰੀ ਜਿੰਦਲ ਅਤੇ ਸੈਕਟਰੀ ਸੀਸ਼ਨ ਕੁਮਾਰ ਗਰਗ ਨੇ ਪਰਿਵਾਰ ਨੰੂ ਵਧਾਈ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਨਾਨਕਾਣਾ ਸਾਹਿਬ ਸਕੂਲ 'ਚ ਲੰਮੇ ਕੇਸ ਤੇ ਦਸਤਾਰ ਮੁਕਾਬਲੇ ਕਰਵਾਏ
Ad Position 24