26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਡੀ.ਸੀ. ਮਲੇਰਕੋਟਲਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਅਮਰਗੜ੍ਹ ਹਲਕੇ ਦੇ ਪਿੰਡਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 04-11-2025
ਅਮਰਗੜ੍ਹ, 3 ਨਵੰਬਰ (ਜਤਿੰਦਰ ਮੰਨਵੀ)-ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਉਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ ਵਾਲੇ ਸੂਝਵਾਨ ਕਿਸਾਨਾਂ ਦੀ ਹੌਸਲਾ ਅਫਜ਼ਾਈ ਕਰਨ ਵਾਸਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐੱਸ. ਤਿੜਕੇ ਤੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਵਲੋਂ ਪਿੰਡ ਬਨਭੌਰਾ, ਸਪੁਰਨਗੜ੍ਹ ਤੇ ਬੁਰਜ ਬਗੇਲ ਸਿੰਘ ਵਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ | ਇਨ੍ਹਾਂ ਵਾਤਾਵਰਣ ਪ੍ਰੇਮੀ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਅਧਿਕਾਰੀਆਂ ਨੇ ਆਖਿਆ ਕਿ ਅਜਿਹੇ ਯਤਨ ਨਾ ਸਿਰਫ਼ ਧਰਤੀ ਮਾਂ ਨੂੰ ਪ੍ਰਦੂਸ਼ਣ ਦੀ ਤਬਾਹੀ ਤੋਂ ਬਚਾਉਂਦੇ ਹਨ, ਬਲਕਿ ਹੋਰ ਕਿਸਾਨਾਂ ਲਈ ਪ੍ਰੇਰਨਾ ਦਾ ਅਟੱਲ ਸੋਮਾ ਵੀ ਬਣਦੇ ਹਨ | ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਤੇ ਪਰਾਲੀ ਨੂੰ ਅੱਗ ਤੋਂ ਮੁਕਤ ਰੱਖ ਕੇ ਸੰਭਾਲਣ ਲਈ ਵੱਡੇ ਪੱਧਰ 'ਤੇ ਅੱਗੇ ਆਉਣ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋੜੀਂਦੀ ਅਤਿ-ਆਧੁਨਿਕ ਮਸ਼ੀਨਰੀ ਜਿਵੇਂ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫੇਸ ਸੀਡਰ ਆਦਿ ਤੁਰੰਤ ਉਪਲਬਧ ਕਰਵਾਈ ਜਾਵੇਗੀ | ਡਿਪਟੀ ਕਮਿਸ਼ਨਰ ਨੇ ਗੰਭੀਰਤਾ ਨਾਲ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਸਖ਼ਤ ਆਦੇਸ਼ਾਂ ਤੇ ਹਵਾ ਗੁਣਵੱਤਾ ਮਾਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਸਾੜਨ 'ਤੇ ਪੂਰਨ ਪਾਬੰਦੀ ਲਾਗੂ ਹੈ | ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ 'ਚ ਨਿਰੰਤਰ ਨਿਗਰਾਨੀ ਰੱਖ ਰਿਹਾ ਹੈ, ਜਿੱਥੇ ਏ.ਡੀ.ਸੀ., ਐੱਸ.ਡੀ.ਐੱਮ., ਡੀ.ਐੱਸ.ਪੀ. ਤੇ ਹੋਰ ਵਿਭਾਗਾਂ ਦੀਆਂ ਟੀਮਾਂ ਪਿੰਡਾਂ ਵਿਚ ਕਿਸਾਨਾਂ ਨਾਲ ਸਿੱਧਾ ਸੰਵਾਦ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਫ਼ਸਲੀ ਰਹਿੰਦ-ਖੰੂਹਦ ਦੇ ਵਿਗਿਆਨਕ ਪ੍ਰਬੰਧਨ ਲਈ ਮਸ਼ੀਨਰੀ ਦੀ ਕੋਈ ਕਮੀ ਨਹੀਂ | ਇਸ ਮੌਕੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਤੋਂ ਮੁਕਤ ਰੱਖਣ ਵਾਲੇ ਕਿਸਾਨ ਵਾਤਾਵਰਣ ਦੇ ਸੱਚੇ ਯੋਧੇ ਹਨ ਤੇ ਸਮੁੱਚੇ ਸਮਾਜ ਲਈ ਪ੍ਰੇਰਨਾ ਸਰੋਤ | ਉਨ੍ਹਾਂ ਸਖ਼ਤ ਚੇਤਾਵਨੀ ਦਿੱਤੀ ਕਿ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ਮੁਤਾਬਕ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ | ਪੁਲਿਸ ਤੇ ਪ੍ਰਸ਼ਾਸਨ ਪੂਰੀ ਵਚਨਬੱਧਤਾ ਨਾਲ ਪਰਾਲੀ ਸਾੜਨ ਨੂੰ ਜੜ੍ਹੋਂ ਖ਼ਤਮ ਕਰਨ ਲਈ ਇੱਕਜੁੱਟ ਹਨ | ਇਸ ਮੌਕੇ ਐੱਸ.ਡੀ.ਐੱਮ. ਅਮਰਗੜ੍ਹ ਸੁਰਿੰਦਰ ਕੌਰ ਤੇ ਡੀ.ਐੱਸ.ਪੀ. ਅਮਰਗੜ੍ਹ ਸੰਜੀਵ ਕਪੂਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸੰਗਰੂਰ ਵਿਚ ਸੱਤਾਧਾਰੀ ਧਿਰ 'ਆਪ' ਦਾ ਅੰਦਰੂਨੀ ਵਿਵਾਦ ਹੋਰ ਗਰਮਾਇਆ <br/> ਅਗਲੀ ਖ਼ਬਰ ਦਿੜ੍ਹਬਾ ਹਲਕੇ ਦੇ 11 ਪਿੰਡਾਂ ਦੇ 81 ਕਿਸਾਨਾਂ ਨੂੰ 22.71 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ-ਕੈਬਨਿਟ ਮੰਤਰੀ ਹਰਪਾਲ...
Ad Position 24