25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਉਦਾਸੀਨ ਆਸ਼ਰਮ ਇਮਾਮਗੜ੍ਹ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 04-11-2025
ਮਾਲੇਰਕੋਟਲਾ, 3 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਦਾਸੀਨ ਆਸ਼ਰਮ ਇਮਾਮਗੜ੍ਹ ਦੇ ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਆਸ਼ਰਮ ਦੇ ਮੁੱਖ ਸੇਵਾਦਾਰ ਮਹੰਤ ਹਰਪਾਲ ਦਾਸ ਜੀ ਦੀ ਅਗਵਾਈ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ¢ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਿਰਾਜਮਾਨ ਲਈ ਪਾਲਕੀ ਸਾਹਿਬ ਨੂੰ ਸੋਹਣੇ ਅਤੇ ਤਾਜੇ ਫੁੱਲਾਂ ਨਾਲ ਸਜਾਇਆ ਗਿਆ¢ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਬੱਚਿਆਂ ਅਤੇ ਬੈਂਡ ਵਾਜੇ ਵਾਲਿਆਂ ਨੇ ਗੁਰਬਾਣੀ ਦੀਆਂ ਸੰਗੀਤਕ ਧੁਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ¢ ਨਗਰ ਕੀਰਤਨ ਦਾ ਇਲਾਕੇ ਦੀਆਂ ਸੰਗਤਾਂ ਨੇ ਨਿੱਘਾ ਸਵਾਗਤ ਕਰਦਿਆਂ ਰਸਤਿਆਂ ਵਿੱਚ ਸੰਗਤਾਂ ਲਈ ਭਾਂਤ ਭਾਂਤ ਦੇ ਲੰਗਰ ਲਗਾਏ ਗਏ ਅਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ¢ ਇਸ ਮÏਕੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦÏਰਾਨ ਸੇਵਾ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦੇ ਗੁਰੂ ਘਰ ਦੀ ਬਖਸ਼ਿਸ਼ ਸਰੋਪਾਏ ਦੇ ਕੇ ਸਨਮਾਨਿਤ ਕੀਤਾ ਗਿਆ ¢ ਇਹ ਨਗਰ ਕੀਰਤਨ ਉਦਾਸੀਨ ਆਸ਼ਰਮ ਇਮਾਮਗੜ੍ਹ ਤੋਂ ਪਿੰਡ ਇਮਾਮਗੜ੍ਹ ,ਬੀੜ, ਧਨੋ ਚੱਕ ਕਲਾਂ, ਚੱਕ ਖੁਰਦ, ਹੁਸੈਨਪੁਰ,ਢੱਡੇਵਾੜੀ, ਮਾਨ ਮਾਜਰਾ ਹੁੰਦਾ ਹੋਇਆ ਉਦਾਸੀਨ ਆਸ਼ਰਮ ਇਮਾਮਗੜ ਵਿਖੇ ਪਹੁੰਚਿਆ¢ ਬਾਬਾ ਗੁਲਜਾਰ ਸਿੰਘ ਧਨੋ ਵਾਲੇ, ਬਾਬਾ ਰਾਜਵਿੰਦਰ ਸਿੰਘ ਟਿੱਬਾ ਅਤੇ ਬਾਬਾ ਭਰਪੂਰ ਸਿੰਘ ਨੇ ਸੰਗਤਾਂ ਨੂੰ ਬਾਣੀ ਨਾਲ ਨਿਹਾਲ ਕੀਤਾ ¢ ਇਸ ਮÏਕੇ ਕੇਐਸ ਕੰਬਾਈਨ ਦੇ ਮੈਨੇਜਿੰਗ ਡਾਇਰੈਕਟਰ ਇੰਦਰਜੀਤ ਸਿੰਘ ਮੁੰਡੇ ਅਤੇ ਅਸਥਾਨ ਦੇ ਸੀਨੀਅਰ ਸੇਵਾਦਾਰ ਸਰਦਾਰ ਹਰਦੀਪ ਸਿੰਘ ਵੱਲੋਂ ਪੰਜ ਪਿਆਰੇ ਅਤੇ ਮਹਾਂਪੁਰਸ਼ਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ¢

Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਦੇ 11 ਪਿੰਡਾਂ ਦੇ 82 ਹੜ੍ਹ ਪੀੜਤਾਂ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸ...
Ad Position 24