25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਹਲਕਾ ਅਮਰਗੜ੍ਹ ਦੇ ਪਿੰਡਾਂ ਦਾ ਦੌਰਾ <br/>

Ad Position 21
No active advertisement
ਹਲਕਾ ਅਮਰਗੜ੍ਹ ਦੇ ਪਿੰਡਾਂ ਅੰਦਰ ਖੇਤਾਂ ਦਾ ਦੌਰਾ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ | ਤਸਵੀਰ: ਮਨਜਿੰਦਰ ਸਿੰਘ ਸਰੌਦ <br/> 04-11-2025
ਮਲੇਰਕੋਟਲਾ, 3 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਝੋਨੇ ਦੀ ਪਰਾਲੀ ਸਾੜਨ ਨੂੰ ਰੋਕਣ ਅਤੇ ਵਾਤਾਵਰਨ ਦੀ ਰੱਖਿਆ ਲਈ ਮਲੇਰਕੋਟਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀਆਂ ਕੋਸ਼ਿਸ਼ਾਂ ਦਾ ਪ੍ਰਭਾਵ ਹੁਣ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਿਹਾ ਹੈ | ਐੱਸ.ਡੀ.ਐੱਮ. ਅਮਰਗੜ੍ਹ ਸੁਰਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਅੱਜ ਹਲਕਾ ਅਮਰਗੜ੍ਹ ਦਾ ਦੌਰਾ ਕੀਤਾ ਅਤੇ ਉੱਥੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਨਿਬੇੜਾ ਕਰਨ ਵਾਲੇ ਕਿਸਾਨ ਦੇ ਖੇਤਾਂ ਵਿਚ ਪਹੁੰਚ ਕੇ ਹੌਸਲਾ ਅਫਜ਼ਾਈ ਕੀਤੀ | ਐੱਸ.ਡੀ.ਐੱਮ. ਸੁਰਿੰਦਰ ਕੌਰ ਨੇ ਕਿਹਾ ਕਿ ਅਜਿਹੇ ਕਿਸਾਨ ਸਾਡੇ ਸਮਾਜ ਲਈ ਪ੍ਰੇਰਨਾ ਸਰੂਪ ਹਨ ਜੋ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਉਸ ਦਾ ਵਿਗਿਆਨਕ ਨਿਪਟਾਰਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਰਵਾਇਤੀ ਪ੍ਰਥਾ ਖ਼ਤਮ ਕਰਨਾ ਸਿਰਫ਼ ਸਰਕਾਰੀ ਟੀਚਾ ਨਹੀਂ, ਸਗੋਂ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਐੱਸ.ਡੀ.ਐੱਮ. ਨੇ ਦੱਸਿਆ ਕਿ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਨੂੰ ਪਿੰਡਾਂ ਵਿਚ ਰਹਿ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਆਧੁਨਿਕ ਤਰੀਕੇ ਸਮਝਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਹਰ ਕਿਸਾਨ ਜ਼ੀਰੋ ਬਰਨਿੰਗ ਮੁਹਿੰਮ ਦਾ ਹਿੱਸਾ ਬਣ ਸਕੇ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਬਸਿਡੀ ਵਾਲੀਆਂ ਮਸ਼ੀਨਾਂ ਜਿਵੇਂ ਸੁਪਰ ਸੀਡਰ, ਹੈਪੀ ਸੀਡਰ, ਐੱਮ.ਬੀ. ਪਲੇਅ ਆਦਿ ਦੀ ਵਰਤੋਂ ਨਾਲ ਕਿਸਾਨ ਪਰਾਲੀ ਨੂੰ ਮਿੱਟੀ ਵਿਚ ਮਿਲਾ ਕੇ ਉਪਜਾਊ ਸ਼ਕਤੀ ਵਧਾ ਸਕਦੇ ਹਨ | ਟੀਮ ਨੇ ਇਸ ਤੋਂ ਇਲਾਵਾ ਪਿੰਡ ਬਰੁਜ, ਦਲੇਲਗੜ੍ਹ ਆਦਿ ਦਾ ਵੀ ਦੌਰਾ ਕੀਤਾ, ਜਿੱਥੇ ਸੈਟੇਲਾਈਟ ਮਾਨੀਟਰਿੰਗ ਸਿਸਟਮ ਆਧਾਰਿਤ ਘਟਨਾਵਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਖੇਤੀਬਾੜੀ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਪਰਾਲੀ ਨੂੰ ਸਾੜਨ ਨਾਲ ਨਾ ਸਿਰਫ਼ ਵਾਤਾਵਰਨ ਦੂਸ਼ਿਤ ਹੁੰਦਾ ਹੈ, ਸਗੋਂ ਮਿੱਟੀ ਦੇ ਖੁਰਕੀ ਤੱਤ ਵੀ ਨਸ਼ਟ ਹੁੰਦੇ ਹਨ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿਚ ਮਿਲਾ ਕੇ ਬਿਜਾਈ ਕਰਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਅਸੀਂ ਸਾਫ਼ ਹਵਾ ਤੇ ਸਿਹਤਮੰਦ ਵਾਤਾਵਰਨ ਵੱਲ ਵਧ ਸਕਦੇ ਹਾਂ | ਇਸ ਮੌਕੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਇੰਟਿਸਟ ਡਾ. ਆਸ਼ੀਸ਼ ਕੁਮਾਰ, ਖੇਤੀਬਾੜੀ ਵਿਕਾਸ ਅਧਿਕਾਰੀ ਸਤਿੰਦਰ ਕੌਰ, ਲਜਿੰਦਰ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੇਤਰੀ ਯੁਵਕ ਅਤੇ ਲੋਕ ਮੇਲਾ : ਅਕਾਲ ਡਿਗਰੀ ਕਾਲਜ ਮਸਤੂਆਣਾ ਨੇ ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ <br/> ਅਗਲੀ ਖ਼ਬਰ ਕੰਨਾਂ ਦਾ ਫ੍ਰੀ ਟੈੱਸਟ ਅਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ
Ad Position 24