ਸੰਗਰੂਰ, 4 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਵਿਖੇ ਜਗਤ ਤਾਰਿਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ | ਭਾਈ ਕੇਵਲ ਸਿੰਘ ਹੈੱਡ ਗ੍ਰੰਥੀ ਵਲੋਂ ਕੀਤੀ ਰਵਾਨਗੀ ਦੀ ਅਰਦਾਸ ਉਪਰੰਤ ਪ੍ਰਬੰਧਕ ਕਮੇਟੀ ਦੇ ਭਾਈ ਸਤਪਾਲ ਸਿੰਘ, ਭੁਪਿੰਦਰ ਸਿੰਘ ਗਰੇਵਾਲ, ਕਰਮਬੀਰ ਸਿੰਘ ਮਾਨ, ਹਰਪ੍ਰੀਤ ਸਿੰਘ ਸ਼ੈਲੀ, ਇੰਦਰਪ੍ਰੀਤ ਸਿੰਘ, ਜਗਦੀਪ ਸਿੰਘ, ਜਰਨੈਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਹਰਪ੍ਰੀਤ ਸਿੰਘ ਪ੍ਰੀਤ ਦੀ ਦੇਖ ਰੇਖ ਹੇਠ ਨਗਰ ਕੀਰਤਨ, ਬਾਜ਼ਾਰਾਂ ਵਿਚੋਂ ਗੁਜ਼ਰਦਿਆਂ ਹੋਇਆਂ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਵੱਖ-ਵੱਖ ਗੁਰਦੁਆਰਿਆਂ ਸਾਹਿਬਾਨ ਵੱਲੋਂ ਜਸਵਿੰਦਰ ਸਿੰਘ ਪਿ੍ੰਸ, ਗੁਰਵਿੰਦਰ ਸਿੰਘ ਸਰਨਾ, ਭਾਈ ਸੁੰਦਰ ਸਿੰਘ, ਜਗਤਾਰ ਸਿੰਘ, ਸੁਖਪਾਲ ਸਿੰਘ ਗਰੇਵਾਲ, ਭਾਈ ਸਤਵਿੰਦਰ ਸਿੰਘ ਭੋਲਾ, ਅੰਮਿ੍ਤ ਸਿੰਘ, ਕਰਨੈਲ ਸਿੰਘ, ਭਾਈ ਮੱਖਣ ਸਿੰਘ, ਪਰਮਿੰਦਰ ਸਿੰਘ, ਰਾਵਿੰਦਰ ਸਿੰਘ ਨੋਨੀ, ਭਾਈ ਗੁਰਦੀਪ ਸਿੰਘ ਆਦਿ ਦੇ ਨਾਲ ਪ੍ਰਬੰਧਕ ਕਮੇਟੀਆਂ ਅਤੇ ਇਸਤਰੀ ਸਤਿਸੰਗ ਸਭਾਵਾਂ ਦੇ ਮੁਖੀਆਂ ਸਵਰਨ ਕੌਰ, ਰੇਖਾ ਰਾਣੀ, ਬਲਵੰਤ ਕੌਰ ਆਦਿ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਭੇਟ ਕੀਤੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ | ਹਰਦੀਪ ਸਿੰਘ ਸਾਹਨੀ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਸਿੰਘ ਗੁਜਰਾਲ ਦੀ ਅਗਵਾਈ ਵਿਚ, ਅਰੋੜਾ ਮਹਾਂ ਸਭਾ ਦੇ ਰਾਜ ਕੁਮਾਰ ਅਰੋੜਾ, ਡਾ ਮਹਿੰਦਰ ਕੁਮਾਰ ਬਾਬਾ ਵੱਲੋਂ, ਕੌਂਸਲਰ ਰਿਤੂ ਕੰਡਾ-ਹੈਪੀ ਕੰਡਾ, ਐੱਚ ਡੀ ਐਫ ਸੀ ਬੈਂਕ, ਆੜ੍ਹਤੀ ਐਸੋਸੀਏਸ਼ਨ, ਦਲਬੀਰ ਸਿੰਘ ਬਾਬਾ ਪਰਿਵਾਰ, ਖ਼ਾਲਸਾ ਗਰਲਜ਼ ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਅਤੇ ਸਟਾਫ਼ ਵਲੋਂ ਵੀ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਦਿਆਂ ਭਰਵਾਂ ਸਵਾਗਤ ਕੀਤਾ ਗਿਆ | ਜੰਡਸਰ ਗਤਕੇ ਅਖਾੜੇ ਦੇ ਭੁਝੰਗੀਆਂ ਨੇ ਗੁਰਤੇਜ ਸਿੰਘ ਦੀ ਅਗਵਾਈ ਵਿਚ ਗਤਕੇ ਦੇ ਜੌਹਰ ਦਿਖਾਏ | ਨਗਰ ਕੀਰਤਨ ਦੌਰਾਨ ਅਵਤਾਰ ਸਿੰਘ, ਅੰਮਿ੍ਤਪਾਲ ਸਿੰਘ, ਹਰਬੰਸ ਸਿੰਘ, ਕਰਤਾਰ ਸਿੰਘ, ਮੇਜਰ ਸਿੰਘ, ਜਸਵੀਰ ਸਿੰਘ ਪਿੰਕਾ, ਹਰਿੰਦਰਵੀਰ ਸਿੰਘ, ਲਖਵਿੰਦਰ ਸਿੰਘ, ਰਵਨੀਤ ਕੌਰ, ਬਲਬੀਰ ਸਿੰਘ, ਜਗਜੀਤ ਸਿੰਘ, ਸੰਦੀਪ ਸਿੰਘ, ਅਮਨਦੀਪ ਕੌਰ, ਗੁਰਮੀਤ ਕੌਰ, ਵਰਿੰਦਰ ਕੌਰ, ਸਤਿੰਦਰ ਕੌਰ, ਪਰਮਜੀਤ ਕੌਰ, ਇੰਦਰਪਾਲ ਕੌਰ, ਮਨਪ੍ਰੀਤ ਕੌਰ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਵਿਚ ਸ਼ਾਮਿਲ ਹੋਈਆਂ |