ਸੰਗਰੂਰ, 21 ਨਵੰਬਰ (ਸੁਖਵਿੰਦਰ ਸਿੰਘ ਫੁੱਲ) -ਸ੍ਰੀ ਗੁਰੂ ਤੇਹ ਬਹਾਦਰ ਜੀ ਦੇ 350 ਸ਼ਹੀਦੀ ਦਿਹਾੜੇ ਮੌਕੇ 'ਤੇ ਸਜਾਏ ਗਏ ਨਗਰ ਕੀਰਤਨ ਦਾ ਸਵਾਗਤ ਕਰਨ ਦੌਰਾਨ ਪੰਜਾਬ ਇਨਫੋਟੈਕ ਦੇ ਚੇਅਰਮੈਨ, ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ, ਵੀ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਸੇਵਾ ਕਰਦੇ ਨਜ਼ਰ ਆਏ | ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਾਂ ਵਿਚ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਾ. ਮਿੰਕੂ ਜਵੰਧਾ ਨੇ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ | ਖ਼ੁਦ ਲੰਗਰ ਅਤੇ ਹੋਰ ਪ੍ਰਬੰਧਾਂ ਵਿਚ ਸੇਵਾ ਕਰ ਕੇ ਸ਼ਰਧਾਲੂਆਂ ਅਤੇ ਸੰਗਤ ਲਈ ਮਿਸਾਲ ਕਾਇਮ ਕੀਤੀ | ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਡਾ. ਮਿੰਕੂ ਜਵੰਧਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ | ਉਨ੍ਹਾਂ ਨੇ ਧਰਮ, ਸੱਚ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜੋ ਕੁਰਬਾਨੀ ਦਿੱਤੀ, ਉਸ ਦਾ ਸੰਦੇਸ਼ ਹਰ ਪੀੜ੍ਹੀ ਤੱਕ ਪਹੁੰਚਾਉਣਾ ਸਾਡਾ ਫ਼ਰਜ਼ ਹੈ |