23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਚਿੰਤਾਜਨਕ <br/>

Ad Position 21
No active advertisement
ਕਾਂਗਰਸ ਆਗੂ ਪਿੰਡ ਰਾਮ ਨਗਰ ਛੰਨਾ ਵਿਖੇ ਕਾਂਗਰਸੀ ਆਗੂ ਦੇ ਘਰ ਮੀਟਿੰਗ ਸਮੇਂ ਗੱਲਬਾਤ ਕਰਦੇ ਹੋਏ | ਤਸਵੀਰ : ਮੇਘ ਰਾਜ ਜੋਸ਼ੀ <br/> 22-11-2025
ਸ਼ੇਰਪੁਰ 21 ਨਵੰਬਰ (ਮੇਘ ਰਾਜ ਜੋਸ਼ੀ)-ਪੰਜਾਬ ਵਿਚ ਮੌਜੂਦਾ ਲਾਅ ਐਂਡ ਆਰਡਰ ਦੀ ਸਥਿਤੀ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ ਅਤੇ ਚਿੰਤਾਜਨਕ ਹੈ, ਆਏ ਦਿਨ ਸ਼ਰੇਆਮ ਹੋ ਰਹੇ ਕਤਲ ਤੇ ਹੋ ਰਹੀਆਂ ਵੱਡੀਆਂ ਵੱਡੀਆਂ ਘਟਨਾਵਾਂ ਨੂੰ ਦੇਖ ਕੇ ਇਹ ਲੱਗ ਰਿਹਾ ਕਿ ਪੰਜਾਬ ਜੰਗਲ ਰਾਜ ਦੀ ਸਥਿਤੀ ਵਰਗਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਨੇ ਪਿੰਡ ਰਾਮਨਗਰ ਛੰਨਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿਚ ਆਏ ਦਿਨ ਹੋ ਰਹੀਆਂ ਵੱਡੀਆਂ ਵੱਡੀਆਂ ਵਾਰਦਾਤਾਂ ਮਾੜੇ ਅਨਸਰਾਂ ਵਲੋਂ ਸ਼ਰੇਆਮ ਕੀਤੇ ਜਾ ਰਹੇ ਕਤਲ, ਡਕੈਤੀ, ਚੋਰੀ ਦੀਆਂ ਘਟਨਾਵਾਂ ਰੁਕਣ ਦੀ ਥਾਂ ਦਿਨੋਂ ਦਿਨ ਵਧਦੀਆਂ ਜਾ ਰਹੀਆਂ ਹਨ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਸੂਬੇ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਪੰਜਾਬ ਦੇ ਵਿਚ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਦੇ ਵਿਚ ਪੂਰੀ ਤਰ੍ਹਾਂ ਨਾਕਾਮ ਤੇ ਫ਼ੇਲ੍ਹ ਹੋ ਚੁੱਕੀ ਹੈ, ਉਨ੍ਹਾਂ ਕਿਹਾ ਕਿ ਕਦੇ ਯੂਪੀ-ਬਿਹਾਰ ਵਰਗੇ ਸੂਬਿਆਂ ਦੇ ਵਿਚ ਸੁਣਿਆ ਕਰਦੇ ਸੀ ਕਿ ਸ਼ਰੇਆਮ ਦਿਨ ਦਿਹਾੜੇ ਲੁੱਟਾਂ ਖੋਹਾਂ ਕਤਲ ਵਰਗੀਆਂ ਵਾਰਦਾਤਾਂ ਹੋ ਜਾਂਦੀਆਂ ਹਨ ਪਰ ਪੰਜਾਬ ਦੇ ਵਿਚ ਅਜਿਹਾ ਕਦੇ ਨਹੀਂ ਹੋਇਆ ਸੀ ਕਿ ਲੋਕ ਆਪਣੇ ਜਾਨ ਤੇ ਮਾਲ ਨੂੰ ਲੈ ਕੇ ਅਸੁਰੱਖਿਅਤ ਮਹਿਸੂਸ ਕਰਨ ਅਤੇ 24 ਘੰਟੇ ਇਸ ਮਾਮਲੇ ਦੇ ਵਿਚ ਚਿੰਤਾ ਵਿਚ ਰਹਿਣ ਉਨ੍ਹਾਂ ਕਿਹਾ ਅੱਜ ਹਰ ਵਿਅਕਤੀ ਘਰੋਂ ਨਿਕਲਣ ਲੱਗਿਆ ਡਰ ਤੇ ਸਹਿਮ ਦੇ ਮਾਹੌਲ ਵਿਚ ਹੈ ਕਿ ਕੀ ਪਤਾ ਕਦੋਂ ਮਾੜੇ ਅਨਸਰ ਕਿਹੜੀ ਘਟਨਾ ਨੂੰ ਅੰਜਾਮ ਦੇ ਦੇਣ, ਇਸ ਕਰ ਕੇ ਪੰਜਾਬ ਦੇ ਇਸ ਮਾਹੌਲ ਨੂੰ ਪੈਦਾ ਕਰਨ ਅਤੇ ਮਾੜੇ ਅਨਸਰਾਂ ਅੱਗੇ ਗੋਡੇ ਟੇਕ ਦੇਣ ਕਰ ਕੇ ਲੋਕ ਆਮ ਆਦਮੀ ਪਾਰਟੀ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ ਸੂਬੇ ਦੇ ਲੋਕ ਉਡੀਕ ਕਰਦੇ ਹਨ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਕਾਂਗਰਸ ਪਾਰਟੀ ਨੂੰ ਲੈ ਕੇ ਆਈਏ ਤਾਂ ਜੋ ਪੰਜਾਬ ਦੇ ਵਿਚ ਅਮਨ ਸ਼ਾਂਤੀ ਦਾ ਮਾਹੌਲ ਮੁੜ ਤੋਂ ਮਿਲ ਸਕੇ | ਇਸ ਮੌਕੇ ਬਹਾਦਰ ਸਿੰਘ, ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮੱਤਾ ਸ਼ੇਰਪੁਰ, ਮਨਜੀਤ ਸਿੰਘ ਭੱਠਲ ਸਮੇਤ ਵੱਡੀ ਗਿਣਤੀ ਦੇ ਵਿਚ ਕਾਂਗਰਸੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਤੇ ਸ਼ਰਾਬ ਬਰਾਮਦ <br/> ਅਗਲੀ ਖ਼ਬਰ ਤਾਰਾ ਕਾਨਵੈਂਟ ਸਕੂਲ ਦਾ ਸਾਲਾਨਾ ਸਮਾਰੋਹ ਯਾਦਗਾਰੀ ਹੋ ਨਿੱਬੜਿਆ <br/>
Ad Position 24