ਸੁਨਾਮ ਊਧਮ ਸਿੰਘ ਵਾਲਾ, 21 ਨਵੰਬਰ (ਭੁੱਲਰ, ਧਾਲੀਵਾਲ)-ਸਬ-ਡਵੀਜਨ ਸੁਨਾਮ ਊਧਮ ਸਿੰਘ ਵਾਲਾ 'ਚ ਪੁਲਿਸ ਵਲੋਂ 91 ਗ੍ਰਾਮ ਹੈਰੋਇਨ/ਚਿੱਟਾ ਅਤੇ 24 ਬੋਤਲਾਂ ਨਜਾਇਜ਼ ਸ਼ਰਾਬ ਠੇਕਾ ਦੇਸੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਡੀ.ਐੱਸ.ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੁਲਿਸ ਵਲੋਂ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਸੁਨਾਮ ਦੇ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ, ਲੌਂਗੋਵਾਲ ਅਤੇ ਚੀਮਾ ਦੇ ਇਲਾਕੇ 'ਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 13 ਤੋਂ 19 ਨਵੰਬਰ 2025 ਤੱਕ 9 ਮਾਮਲੇ ਐਨ.ਡੀ.ਪੀ.ਐੱਸ ਐਕਟ ਤਹਿਤ ਦਰਜ ਕਰਕੇ 20 ਦੋਸੀਆਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਤੋਂ 91 ਗ੍ਰਾਮ ਹੈਰੋਇਨ ਚਿੱਟਾ ਅਤੇ ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੋਸ਼ੀ ਨਜਾਇਜ਼ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਸ਼ਨਾਖ਼ਤ ਨੂੰ ਗੁਪਤ ਰੱਖਦਿਆਂ ਨਸ਼ੇ ਦੀ ਦਲਦਲ 'ਚੋਂ ਬਾਹਰ ਕੱਢਣ ਲਈ 8 ਵਿਅਕਤੀਆਂ ਨੂੰ ਸਰਕਾਰ ਵਲੋਂ ਚਲਾਏ ਜਾ ਰਹੇ ਡੀ-ਐਡੀਕੇਸ਼ਨ ਸੈਂਟਰ ਵਿਚ ਦਵਾਈ ਦਿਵਾਈ ਗਈ ਹੈ ਜਦੋਂ ਕਿ 8 ਵਿਅਕਤੀ ਨੂੰ ਸਿਵਲ ਹਸਪਤਾਲ ਸੰਗਰੂਰ ਵਿਚ ਦਾਖਲ ਕਰਵਾਇਆ ਗਿਆ ਹੈ | ਇਸ ਮੌਕੇ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਐਸ.ਐੱਚ.ਓ. ਇੰਸਪੈਕਟਰ ਪ੍ਰਤੀਕ ਜਿੰਦਲ ਵੀ ਮੌਜੂਦ ਸਨ |