28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਛਾਜਲੀ ਥਾਣੇ ਅੱਗੇ ਧਰਨਾ <br/>

Ad Position 21
No active advertisement
ਅਜੀਤ ਡੈਸਕ 23-11-2025

ਛਾਜਲੀ, 22 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਬੀਤੇ ਦਿਨੀਂ ਪਿੰਡ ਨੀਲੋਵਾਲ ਸਕੂਲ ਕੋਲ ਜਗਸੀਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਉਗਰਾਹਾਂ ਉੱਤੇ ਹੋਏ ਜਾਨਲੇਵਾ ਹਮਲੇ ਦੀ ਗੰਭੀਰਤਾ ਦੇ ਬਾਵਜੂਦ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ 'ਤੇ ਮਜ਼ਦੂਰ ਮੁਕਤੀ ਮੋਰਚਾ ਅਤੇ ਕਿਸਾਨ ਸੰਗਠਨਾਂ ਵਲੋਂ ਛਾਜਲੀ ਥਾਣੇ ਅੱਗੇ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਗੋਬਿੰਦ ਸਿੰਘ ਛਾਜਲੀ ਨੇ ਕਿਹਾ ਕਿ ਜਗਸੀਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਸੀ ਕਿ ਉਹ ਆਪਣੇ ਸਾਥੀ ਤਰਸੇਮ ਸਿੰਘ ਉਰਫ਼ ਲਾਡੀ ਨਾਲ ਸੁਨਾਮ ਜਾ ਰਿਹਾ ਸੀ, ਜਦੋਂ ਦੀ ਘਾਤ ਲਗਾ ਕੇ ਬੈਠੇ ਅਰਸ਼ਦੀਪ ਸਿੰਘ ਉਰਫ਼ ਚੀਨਾ, ਮਨਪ੍ਰੀਤ ਸਿੰਘ ਉਰਫ਼ ਪੀਤਾ, ਰਮਨਦੀਪ ਸਿੰਘ ਉਰਫ਼ ਰਮਨਾ, ਕਰਨਦੀਪ ਸਿੰਘ ਉਰਫ਼ ਕਰਨਾ, ਲਖਵਿੰਦਰ ਸਿੰਘ ਉਰਫ਼ ਲੱਖਾ, ਗੱਗੀ ਸਿੰਘ, ਬਿੰਦੀ ਸਿੰਘ ਅਤੇ 5-7 ਮੂੰਹ-ਢੱਕੇ ਵਿਅਕਤੀਆਂ ਨੇ ਉਨ੍ਹਾਂ ਉੱਤੇ ਵਾਰ ਕਰ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ | ਜ਼ਖਮੀ ਜਗਸੀਰ ਨੂੰ ਪਹਿਲਾਂ ਸੁਨਾਮ ਅਤੇ ਬਾਅਦ ਵਿਚ ਨਾਜ਼ੁਕ ਹਾਲਤ ਵਿਚ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕੀਤਾ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ | ਇਸ ਮਾਮਲੇ 'ਚ ਪਰਚਾ ਦਰਜ ਹੋ ਜਾਣ ਦੇ ਬਾਵਜੂਦ ਦੋਸ਼ੀਆਂ ਦੀ ਕਮੀ ਗਿ੍ਫ਼ਤਾਰੀ ਨੇ ਲੋਕਾਂ ਵਿਚ ਗ਼ੁੱਸਾ ਪੈਦਾ ਕਰ ਦਿੱਤਾ ਹੈ | ਧਰਨੇ ਦੀ ਅਗਵਾਈ ਕਿਸਾਨ ਆਗੂ ਸੰਤ ਰਾਮ ਛਾਜਲੀ, ਕਾਮਰੇਡ ਗੋਬਿੰਦ ਸਿੰਘ ਛਾਜਲੀ, ਕਾਮਰੇਡ ਸੇਬੀ ਖੰਡੇਬਾਦ ਅਤੇ ਬਿੱਟੂ ਖੋਖਰ ਨੇ ਕੀਤੀ | ਆਗੂਆਂ ਨੇ ਪੁਲਿਸ ਪ੍ਰਸ਼ਾਸਨ ਉੱਤੇ ਲਾਪਰਵਾਹੀ ਦੇ ਗੰਭੀਰ ਦੋਸ਼ ਲਗਾਏ ਅਤੇ ਸਪਸ਼ਟ ਮੰਗ ਕੀਤੀ ਕਿ ਮਾਮਲਾ ਐਸ.ਸੀ./ਐਸ.ਟੀ. ਐਕਟ ਤਹਿਤ ਦਰਜ ਕਰ ਕੇ ਸਾਰੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਮੋਰਚੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਵਲੋਂ ਜਲਦ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਵੱਧ ਤਿੱਖਾ ਕੀਤਾ ਜਾਵੇਗਾ |
ਦੋਸ਼ੀਆਂ ਦੀ ਜਲਦ ਗਿ੍ਫ਼ਤਾਰੀ ਦਾ ਭਰੋਸਾ-ਥਾਣਾ ਮੁਖੀ

ਜਦੋਂ ਇਸ ਸਬੰਧੀ ਥਾਣਾ ਮੁਖੀ ਛਾਜਲੀ ਜਗਤਾਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਗਸੀਰ ਸਿੰਘ ਉੱਤੇ ਜਾਨਲੇਵਾ ਹਮਲੇ ਦੇ ਮਾਮਲੇ ਨੂੰ ਪੁਲਿਸ ਨੇ ਪੂਰੀ ਗੰਭੀਰਤਾ ਨਾਲ ਲਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਬਹੁਤ ਹੱਦ ਤੱਕ ਕੀਤੀ ਜਾ ਚੁੱਕੀ ਹੈ | ਜਗਤਾਰ ਸਿੰਘ ਦੇ ਮੁਤਾਬਕ ਪੁਲਿਸ ਟੀਮ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਜਾਰੀ ਹੈ ਅਤੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਾਂਚ ਨਿਰਪੱਖ ਢੰਗ ਨਾਲ ਹੋ ਰਹੀ ਹੈ ਅਤੇ ਕਿਸੇ ਨਾਲ ਕੋਈ ਰਿਆਇਤ ਨਹੀਂ ਕੀਤੀ ਜਾਵੇਗੀ | ਥਾਣਾ ਮੁਖੀ ਨੇ ਭਰੋਸਾ ਦਿਵਾਇਆ ਕਿ ਪੀੜਤ ਨੂੰ ਪੂਰਾ ਨਿਆਂ ਦਿਵਾਉਣਾ ਪੁਲਿਸ ਦੀ ਜ਼ਿੰਮੇਵਾਰੀ ਹੈ ਅਤੇ ਕਾਨੂੰਨੀ ਕਾਰਵਾਈ ਸਖ਼ਤੀ ਨਾਲ ਅੱਗੇ ਵਧਾਈ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸੰਦੌੜ ਇਲਾਕੇ ਅੰਦਰ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਕਿਸਾਨਾਂ ਦਾ ਸੰਦੌੜ ਪੁਲਿਸ ਖ਼ਿਲਾਫ਼ ਵਧਿਆ ਗ਼ੁੱਸਾ <br/> ਅਗਲੀ ਖ਼ਬਰ ਚੋਰੀ ਦੇ 5 ਮੋਟਰਸਾਈਕਲਾਂ ਸਮੇਤ 4 ਵਿਅਕਤੀ ਗਿ੍ਫ਼ਤਾਰ <br/>
Ad Position 24