29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਡਾ. ਮਿੰਕੂ ਜਵੰਧਾ ਪਟਿਆਲਾ ਰੂਰਲ ਜ਼ਿਲ੍ਹਾ ਕਮੇਟੀ ਦੇ ਆਬਜ਼ਰਵਰ ਨਿਯੁਕਤ <br/>

Ad Position 21
No active advertisement
ਪਟਿਆਲਾ ਰੂਰਲ ਵਿਚ ਚੋਣ ਲੜਨ ਵਾਲੇ ਚਾਹਵਾਨ ਉਮੀਦਵਾਰਾਂ ਨਾਲ ਮੀਟਿੰਗ ਕਰਦੇ ਹੋਏ ਡਾ. ਮਿੰਕੂ ਜਵੰਧਾ | ਤਸਵੀਰ: ਮੁਕੇਸ਼ ਕੁਮਾਰ <br/> 23-11-2025
ਸੰਗਰੂਰ, 22 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੂੰ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪਟਿਆਲਾ ਰੂਰਲ ਜ਼ਿਲ੍ਹਾ ਕਮੇਟੀ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਪਾਰਟੀ ਦੁਆਰਾ ਇਹ ਮਹੱਤਵਪੂਰਨ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਮਿੰਕੂ ਜਵੰਧਾ ਨੇ ਪੂਰੇ ਜੋਸ਼ ਨਾਲ ਚੋਣੀ ਤਿਆਰੀਆਂ ਦਾ ਸ਼ੁੱਭ ਆਗਾਜ਼ ਕਰ ਦਿੱਤਾ ਹੈ | ਡਾ. ਮਿੰਕੂ ਜਵੰਧਾ ਨੇ ਪਟਿਆਲਾ ਰੂਰਲ ਇਲਾਕੇ ਵਿਚ ਪਾਰਟੀ ਵਰਕਰਾਂ ਅਤੇ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਚੋਣਾਂ ਵਿਚ ਹਿੱਸਾ ਲੈਣ ਦੇ ਇੱਛੁਕ ਉਮੀਦਵਾਰਾਂ ਤੋਂ ਫਾਰਮ ਭਰਵਾਏ ਅਤੇ ਉਨ੍ਹਾਂ ਨਾਲ ਚੋਣੀ ਰਣਨੀਤੀ 'ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ ਦੌਰਾਨ ਉਮੀਦਵਾਰਾਂ ਵਲੋਂ ਆਪਣੇ ਕੰਮ ਅਤੇ ਇਲਾਕਿਆਂ ਦੀਆਂ ਲੋਕ-ਲੋੜਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਪਟਿਆਲਾ ਰੂਰਲ ਵਿਚ ਵਰਕਰ ਬਹੁਤ ਉਤਸ਼ਾਹਿਤ ਹਨ ਅਤੇ ਉਹ ਚਾਹੁੰਦੇ ਹਨ ਕਿ ਇਲਾਕੇ ਵਿਚ ਜਨਹਿਤ ਦੇ ਕੰਮ ਹੋਣ | ਪਾਰਟੀ ਦਾ ਹਰ ਵਰਕਰ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਤਕਲੀਫ਼ਾਂ ਨੂੰ ਦੂਰ ਕਰਨ ਲਈ ਸਮਰਪਿਤ ਹੈ | ਮੀਟਿੰਗ ਦੌਰਾਨ ਉਨ੍ਹਾਂ ਨੇ ਉਮੀਦਵਾਰਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਚੋਣ ਮੁਹਿੰਮ ਦੌਰਾਨ ਉਹ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਅਤੇ ਬਿਨ੍ਹਾਂ ਕਿਸੇ ਨਕਾਰਾਤਮਿਕ ਪ੍ਰਚਾਰ ਦੇ ਵਿਕਾਸ-ਕੇਂਦਰਿਤ ਸੰਦੇਸ਼ ਨਾਲ ਘਰ-ਘਰ ਜਾ ਕੇ ਸੰਪਰਕ ਕਰਨ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ Tਚੋਣ ਜਿੱਤਣਾ ਹੀ ਸਾਡਾ ਉਦੇਸ਼ ਨਹੀਂ, ਸਗੋਂ ਲੋਕਾਂ ਵਿਚ ਭਰੋਸਾ ਜਿੱਤਣਾ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਮੀਦਵਾਰ ਚੋਣ ਲੜਨ ਤੋਂ ਪਹਿਲਾਂ ਆਪਣੇ ਇਲਾਕੇ ਦੀ ਪੂਰੀ ਜਾਣਕਾਰੀ, ਲੋਕਾਂ ਦੀਆਂ ਸਮੱਸਿਆਵਾਂ ਦੀ ਲਿਸਟ ਅਤੇ ਉਨ੍ਹਾਂ ਦੇ ਹੱਲ ਲਈ ਇੱਕ ਸਪਸ਼ਟ ਰੂਪ-ਰੇਖਾ ਤਿਆਰ ਕਰ ਕੇ ਪਾਰਟੀ ਨੂੰ ਪੇਸ਼ ਕਰਨ | ਮਿੰਕੂ ਜਵੰਧਾ ਨੇ ਕਿਹਾ ਕਿ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿਚ ਪਾਰਟੀ ਰਿਕਾਰਡ ਤੋੜ ਪ੍ਰਦਰਸ਼ਨ ਕਰਨ ਲਈ ਤਿਆਰ ਹੈ ਅਤੇ ਪਟਿਆਲਾ ਰੂਰਲ ਵਿਚ ਸੰਗਠਨ ਮਜ਼ਬੂਤ ਬਣ ਚੁੱਕਾ ਹੈ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ 71 ਕਰੋੜ ਦੀਆਂ ਗਰਾਂਟਾਂ ਦਾ ਐਲਾਨ <br/> ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥੀ ਗਾਇਨ ਮੁਕਾਬਲੇ ਵਿਚ ਅੱਵਲ ਰਹੀ <br/>
Ad Position 24