29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

6 ਦਸੰਬਰ ਨੂੰ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ <br/>

Ad Position 21
No active advertisement
ਐੱਸ.ਸੀ.ਬੀ.ਸੀ. ਜੁਆਇੰਟ ਐਕਸ਼ਨ ਕਮੇਟੀ ਦੇ ਕੋ-ਕੋਆਰਡੀਨੇਟਰ ਹਰਵਿੰਦਰ ਮੰਡੇਰ, ਮਜ਼ਦੂਰ ਆਗੂ ਕਰਨੈਲ ਸਿੰਘ ਨੀਲੋਵਾਲ ਅਤੇ ਹਰਜਸ ਸਿੰਘ ਖਡਿਆਲ | ਤਸਵੀਰ: ਅਜਾਇਬ ਸਿੰਘ ਨੀਲੋਵਾਲ <br/> 23-11-2025
ਛਾਜਲੀ, 22 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਪੰਜਾਬ ਦੀਆਂ ਅਨੁਸੂਚਿਤ ਜਾਤੀਆਂ ਦੇ ਹੱਕਾਂ ਨਾਲ ਜੁੜੇ ਮੁੱਦਿਆਂ 'ਤੇ ਸਰਕਾਰ ਦੀ ਲਾਪ੍ਰਵਾਹੀ ਦੇ ਖ਼ਿਲਾਫ਼ ਰਾਜ ਦੀਆਂ 28 ਤੋਂ ਵੱਧ ਦਲਿਤ ਮਜ਼ਦੂਰ, ਸਮਾਜਿਕ ਅਤੇ ਮੁਲਜ਼ਮ ਜਥੇਬੰਦੀਆਂ ਦੀ ਬਣੀ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਨੇ 6 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦਾ ਵੱਡੇ ਪੱਧਰ 'ਤੇ ਘਿਰਾਓ ਕਰਨ ਦਾ ਐਲਾਨ ਕਰ ਦਿੱਤਾ ਹੈ | ਐਕਸ਼ਨ ਕਮੇਟੀ ਦੇ ਕੋਆਰਡੀਨੇਟਰ ਜਸਵੀਰ ਸਿੰਘ ਪਾਲ ਦੀ ਅਗਵਾਈ ਹੇਠ ਹੋਣ ਵਾਲੇ ਇਸ ਰੋਸ਼ ਪ੍ਰਦਰਸ਼ਨ ਨੂੰ ਦਲਿਤਾਂ ਦੇ ਹੱਕਾਂ ਦੀ ਲੜਾਈ ਵਿਚ ਇਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ | ਜੁਆਇੰਟ ਐਕਸ਼ਨ ਕਮੇਟੀ ਦੇ ਕੋ-ਕੋਆਰਡੀਨੇਟਰ ਹਰਵਿੰਦਰ ਸਿੰਘ ਮੰਡੇਰ ਨੇ ਦੱਸਿਆ ਕਿ ਕੈਬਨਿਟ ਸਬ ਕਮੇਟੀ ਨਾਲ ਹੋਈਆਂ ਕਈ ਮੀਟਿੰਗਾਂ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਕੋਈ ਵਾਅਦਾ ਅਮਲ ਵਿਚ ਨਹੀਂ ਲਿਆਂਦਾ ਗਿਆ | ਉਨ੍ਹਾਂ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 'ਤੇ ਦਲਿਤ ਵਿਰੋਧੀ ਹੋਣ ਦੇ ਦੋਸ਼ ਲਗਾਉਂਦੇ ਕਿਹਾ ਕਿ ਆਈ.ਏ.ਐੱਸ. ਰਮੇਸ਼ ਕੁਮਾਰ ਗੈਂਟਾ ਦੀ ਰਿਪੋਰਟ ਨੂੰ ਜਨਤਕ ਨਾ ਕਰਨਾ ਆਪ ਸਰਕਾਰ ਅਤੇ ਹਰਪਾਲ ਸਿੰਘ ਚੀਮਾ ਦੀ ਨੀਅਤ 'ਤੇ ਸਵਾਲ ਖੜ੍ਹੇ ਕਰਦਾ ਹੈ | ਸ. ਮੰਡੇਰ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ ਦਲਿਤ ਭਾਈਚਾਰਾ ਮੁੱਖ ਮੰਤਰੀ ਦੀ ਕੋਠੀ ਦਾ ਤਾਕਤਵਰ ਅਤੇ ਸ਼ਾਂਤੀਪੂਰਨ ਘਿਰਾਓ ਕਰੇਗਾ, ਜਿਸ ਨਾਲ ਸਰਕਾਰ ਨੂੰ ਆਪਣੀ ਨੀਤੀ ਵਾਪਸ ਸੋਚਣ ਲਈ ਮਜਬੂਰ ਕਰਨਾ ਉਨ੍ਹਾਂ ਦਾ ਉਦੇਸ਼ ਹੈ | ਉਨ੍ਹਾਂ ਦੱਸਿਆ ਕਿ ਦਲਿਤ ਭਾਈਚਾਰੇ ਵਿਚ ਆਪ ਸਰਕਾਰ ਵਿਰੁੱਧ ਗ਼ੁੱਸੇ ਅਤੇ ਅਕਰੋਸ਼ ਦੀ ਲਹਿਰ ਚਰਮ ਸੀਮਾ 'ਤੇ ਹੈ ਅਤੇ ਇਹ ਰੋਸ਼ ਸੰਘਰਸ਼ ਹੁਣ ਵੱਡੇ ਅੰਦੋਲਨ ਦਾ ਰੂਪ ਲੈ ਚੁੱਕਾ ਹੈ | ਇਸ ਮੌਕੇ 'ਤੇ ਕਮੇਟੀ ਵਿਚ ਸ਼ਾਮਲ ਹੋਰਨਾਂ ਆਗੂਆਂ ਵਿਚ ਜਬਰ ਜ਼ੁਲਮ ਵਿਰੋਧੀ ਫਰੰਟ ਦੇ ਪ੍ਰਧਾਨ ਰਾਜ ਸਿੰਘ ਟੋਡਰਵਾਲ, ਅੰਬੇਡਕਰ ਮਜ਼ਦੂਰ ਚੇਤਨਾ ਮੰਚ ਪੰਜਾਬ ਦੇ ਕਨਵੀਨਰ ਕਰਨੈਲ ਸਿੰਘ ਨੀਲੋਵਾਲ ਅਤੇ ਅੰਬੇਡਕਰ ਸਭਾ ਪੰਜਾਬ ਦੇ ਪ੍ਰਧਾਨ ਹਰਜਸ ਸਿੰਘ ਖਡਿਆਲ ਵੀ ਮੌਜੂਦ ਸਨ ਅਤੇ ਸਰਕਾਰ ਵਿਰੋਧੀ ਰਣਨੀਤੀ ਤੇ ਇੱਕਜੁੱਟ ਹੋ ਕੇ ਮੱਤ-ਵਿਚਾਰ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਪਿੰਡ ਮੰਗਵਾਲ, ਭਿੰਡਰਾਂ ਤੇ ਬਾਲੀਆਂ ਵਿਖੇ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਸ਼... ਅਗਲੀ ਖ਼ਬਰ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਅੱਖਾਂ ਦਾ ਵਿਸ਼ਾਲ ਕੈਂਪ ਲਾਇਆ <br/>
Ad Position 24