ਅਹਿਮਦਗੜ੍ਹ, 22 ਨਵੰਬਰ (ਸੁਖਜੀਤ ਸਿੰਘ ਖੇੜਾ) - ਅਹਿਮਦਗੜ੍ਹ ਨਿਵਾਸੀ ਐਡਵੋਕੇਟ ਸੁਖਜਿੰਦਰ ਸਿੰਘ ਬਹਿਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਵਜੋਂ ਮਨੋਨੀਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਬਹਿਲ 1998 ਵਿਚ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸਕੱਤਰ, 2003 ਵਿਚ ਉਪ ਪ੍ਰਧਾਨ 2003 ਵਿਚ ਹੀ ਪੰਜਾਬ ਦੇ ਐਡੀਸ਼ਨ ਐਡਵੋਕੇਟ ਜਨਰਲ ਨਿਯੁਕਤ ਹੋਏ | ਇਸ ਤੋਂ ਇਲਾਵਾ 2010 ਵਿਚ ਪੰਜਾਬ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਚੰਡੀਗੜ੍ਹ ਯੂਨੀਵਰਸਿਟੀ ਦੇ ਬੋਰਡ ਦੇ ਮੈਂਬਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ | ਸੁਖਜਿੰਦਰ ਸਿੰਘ ਬਹਿਲ ਪਿਛਲੇ 5 ਸਾਲ ਤੋਂ ਗੁਰਦੁਆਰਾ ਸੈਕਟਰ 8-ਸੀ ਚੰਡੀਗੜ੍ਹ ਦੇ ਸਰਬਸੰਮਤੀ ਨਾਲ ਮੁੱਖ ਸੇਵਾਦਾਰ ਵਜੋਂ ਸੇਵਾ ਨਿਭਾਅ ਰਹੇ ਹਨ | ਜ਼ਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਬਹਿਲ ਅਹਿਮਦਗੜ੍ਹ ਇਲਾਕੇ ਦੇ ਪਹਿਲੇ ਐਡਵੋਕੇਟ ਹਨ ਜੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਵਜੋਂ ਮਨੋਨੀਤ ਹੋਏ ਹਨ | ਉਨ੍ਹਾਂ ਦੀ ਇਸ ਪ੍ਰਾਪਤੀ ਤੇ ਵਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਐਡਵੋਕੇਟ ਅਰਵਿੰਦ ਸਿੰਘ ਮਾਵੀ ਅਹਿਮਦਗੜ੍ਹ, ਨਗਰ ਕੌਂਸਲ ਦੇ ਪ੍ਰਧਾਨ ਵਿੱਕੀ ਸ਼ਰਮਾ, ਉਪ ਪ੍ਰਧਾਨ ਜਗਵੰਤ ਸਿੰਘ ਜੱਗੀ, ਚੇਅਰਮੈਨ ਕਮਲਜੀਤ ਸਿੰਘ ਉਭੀ, ਅਕਾਲੀ ਆਗੂ ਅਵਤਾਰ ਸਿੰਘ ਜੱਸਲ, ਪ੍ਰਧਾਨ ਕੁਲਵੰਤ ਸਿੰਘ ਸੋਹਲ, ਐਡਵੋਕੇਟ ਬਰਜੇਸ਼ ਸ਼ਰਮਾ, ਭਾਜਪਾ ਆਗੂ ਰਮੇਸ਼ ਚੰਦ ਘਈ ਤੋਂ ਇਲਾਵਾ ਸ਼ਹਿਰ ਦੇ ਸਮਾਜਿਕ, ਧਾਰਮਿਕ ਤੇ ਰਾਜਨੀਤਕ ਆਗੂਆਂ ਵੱਲੋਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ |