29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 23-11-2025
ਮਲੇਰਕੋਟਲਾ, 22 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਗੁਰਮੀਤ ਪ੍ਰਚਾਰ ਸੇਵਾ ਸੋਸਾਇਟੀ ਮਲੇਰਕੋਟਲਾ ਵਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਲਈ ਤਾਰਾ ਕਾਨਵੈਂਟ ਸਕੂਲ ਮਲੇਰਕੋਟਲਾ ਵਿਖੇ ਭਾਸ਼ਣ ਪ੍ਰਤੀਯੋਗਤਾ, ਕਵਿਤਾ, ਸ਼ਬਦ ਗਾਇਨ ਅਤੇ ਕੁਇਜ਼ ਮੁਕਾਬਲੇ ਨੌਵੇਂ ਪਾਤਸ਼ਾਹ ਜੀ ਦੀ ਬਾਣੀ ਅਤੇ ਜੀਵਨ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਡਾ. ਕਮਲਵੀਰ ਕੌਰ ਗਰੇਵਾਲ ਡਾਕਟਰ, ਹਰਲੀਨ ਕੌਰ, ਮੈਡਮ ਹਰਬੰਸ ਕੌਰ ਸੋਹੀ, ਬਲਵੀਰ ਕੌਰ, ਸੁਖਜਿੰਦਰ ਕੌਰ, ਰਣਪਿੰਦਰ ਕੌਰ, ਦਿਲਜੀਤ ਕੌਰ ਮੈਂਬਰ ਸਾਹਿਬਾਨ ਵੀ ਮੌਜੂਦ ਸਨ | ਮੈਡਮ ਹਰਬੰਸ ਕੌਰ ਸੋਹੀ ਨੇ ਅੱਜ ਇੱਥੇ ਉਪਰੋਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਮਾਰੋਹ ਉਪਰੰਤ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਚਾਨਣਾ ਪਾਇਆ ਗਿਆ ਕਿ ਗੁਰੂ ਜੀ ਨੇ ਮਨੁੱਖਤਾ ਨੂੰ ਪਿਆਰ, ਸਹਿਣਸ਼ੀਲਤਾ, ਧਰਮ ਨਿਰਪੱਖਤਾ, ਸ਼ਾਂਤੀਪੂਰਨ ਸਹਿ-ਹੋਂਦ ਦਾ ਵਿਸ਼ਵ-ਵਿਆਪੀ, ਦੇਸ਼ ਦੀ ਪਾਲਨ ਕਰਨ ਦਾ ਸੱਦਾ ਦਿੱਤਾ ਹੈ ਅਤੇ ਗੁਰੂ ਜੀ ਦੀ ਸ਼ਹੀਦੀ ਦੁਨੀਨਾਂ ਭਰ ਵਿਚ ਚਾਨਣ ਮੁਨਾਰਾ ਹੈ | ਇਸ ਮੌਕੇ ਪਿ੍ੰਸੀਪਲ ਡਾ. ਪਰਮਿੰਦਰ ਕੌਰ ਮੰਡੇਰ ਨੇ ਸੋਸਾਇਟੀ ਦੇ ਇਸ ਕੰਮ ਦੀ ਖ਼ੂਬ ਸ਼ਲਾਘਾ ਕਰਦਿਆਂ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾਸਟਰ ਨਵਪ੍ਰੀਤ ਸਿੰਘ ਨੇ ਸਟੇਜ ਦੀ ਭੂਮਿਕਾ ਨਿਭਾਉਂਦਿਆਂ ਗੁਰਬਾਣੀ ਦੀਆਂ ਤੁਕਾਂ ਤੇ ਗੁਰੂ ਜੀ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਇਆ | ਇਸ ਮੌਕੇ ਡਾਕਟਰ ਪਰਮਿੰਦਰ ਕੌਰ ਮੰਡੇਰ ਵਲੋਂ ਸਾਰੇ ਸੁਸਾਇਟੀ ਮੈਂਬਰ ਨੂੰ ਸਿਰੋਪਾਉ ਅਤੇ ਇੱਕ-ਇੱਕ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਡਾਕਟਰ ਕਮਲਵੀਰ ਕੌਰ ਗਰੇਵਾਲ ਨੂੰ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿ੍ੰਸੀਪਲ ਮੈਡਮ ਪਰਮਿੰਦਰ ਕੌਰ ਗਰੇਵਾਲ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਿਆਈ ਸਾਹਿਬ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ ਅਗਲੀ ਖ਼ਬਰ ਨੇਤਰਦਾਨੀ ਸੌਰਵ ਗੋਇਲ ਦੀ 14ਵੀਂ ਬਰਸੀ ਮੌਕੇ ਵੱਖ-ਵੱਖ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ <br/>
Ad Position 24