ਸੁਨਾਮ ਊਧਮ ਸਿੰਘ ਵਾਲਾ, 22 ਨਵੰਬਰ (ਧਾਲੀਵਾਲ, ਭੁੱਲਰ)-ਸਥਾਨਕ ਗੁਰਦੁਆਰਾ ਪਾਤਸ਼ਾਹੀ ਨੋਂਵੀ ਨਿਆਈ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਇੱਕ ਮੀਟਿੰਗ ਤੇਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਕਮੇਟੀ ਪ੍ਰਧਾਨ ਤੇਜਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸਾਢੇ ਤਿੰਨ ਸੌ ਸਾਲਾ ਸ਼ਹੀਦੀ ਦਿਵਸ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ਨਿਆਈ ਸਾਹਿਬ ਸੁਨਾਮ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਦੇ ਵਿਚ 23 ਨਵੰਬਰ ਦਿਨ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 24 ਨਵੰਬਰ ਦਿਨ ਸੋਮਵਾਰ ਨੂੰ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸਾਹਿਬ ਸ੍ਰੀ ਨੌਵੀਂ ਪਾਤਸ਼ਾਹੀ ਤੋਂ ਦੁਪਹਿਰ 12 ਵਜੇ ਤੋਂ ਆਰੰਭ ਹੋ ਕੇ ਸਾਰੇ ਸ਼ਹਿਰ ਦੇ ਵਿਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਰਾਤ ਨੂੰ ਅੱਠ ਵਜੇ ਵਾਪਸ ਗੁਰਦੁਆਰਾ ਨਿਆਈਾ ਸਾਹਿਬ ਜੀ ਪਹੁੰਚੇਗਾ ਅਗਲੇ ਦਿਨ 25 ਨਵੰਬਰ ਦਿਨ ਮੰਗਲਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਅਕਾਲ ਜਥਾ ਬੜੂ ਸਾਹਿਬ, ਭਾਈ ਰਵਿੰਦਰ ਸਿੰਘ ਕਰਨਾਲ ਵਾਲੇ ਦੇ ਕੀਰਤਨੀ ਜਥੇ ਤੋਂ ਇਲਾਵਾ ਭਾਈ ਬਲਦੇਵ ਸਿੰਘ ਲੌਂਗੋਵਾਲ ਦਾ ਢਾਡੀ ਜਥਾ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨਗੇ |