30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਧਾਰਮਿਕ ਸਮਾਗਮ 26 ਨੂੰ

Ad Position 21
No active advertisement
ਅਜੀਤ ਡੈਸਕ 23-11-2025
ਸ਼ੇਰਪੁਰ, 22 ਨਵੰਬਰ (ਦਰਸ਼ਨ ਸਿੰਘ ਖੇੜੀ) - ਕਸਬਾ ਸ਼ੇਰਪੁਰ ਦੇ ਨਜ਼ਦੀਕ ਪਿੰਡ ਦੀਦਾਰਗੜ੍ਹ ਵਿਖੇ ਇਕ ਰੋਜ਼ਾ ਧਾਰਮਿਕ ਸਮਾਗਮ ਸਿਖਾਂ ਦੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ , ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਯਾਦ ਵਿਚ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਦੁੱਖ ਭੰਜਨ ਸਾਹਿਬ ਦੀਦਾਰਗੜ੍ਹ ਵਿਖੇ 26 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਜਨਕ ਸਿੰਘ, ਹਰਜੀਤ ਸਿੰਘ ਪ੍ਰਧਾਨ ਅਤੇ ਸਕੱਤਰ ਜਸਵਿੰਦਰ ਸਿੰਘ ਦੀਦਾਰਗੜ੍ਹ ਨੇ ਦੱਸਿਆ ਕਿ ਸਵੇਰੇ 9 ਵਜੇ ਤੋਂ 11 ਵਜੇ ਤੱਕ ਸੰਤ ਬਾਬਾ ਨਰਾਇਣ ਸਿੰਘ ਮੋਨੀ ਤਪਾ ਦਰਾਜ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਭਰਭੂਰ ਸਿੰਘ ਸੇਖਾ ਜਲੂਰ ਵਾਲੇ ਆਪਣੇ ਜਥੇ ਸਮੇਤ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਸ਼ਹੀਦਾਂ ਦੀਆਂ ਗਾਥਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਲੌਂਗੋਵਾਲ ਪੁੱਜਣ 'ਤੇ ਸ਼ਾਨਦਾਰ ਸਵਾਗਤ <br/> ਅਗਲੀ ਖ਼ਬਰ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ <br/>
Ad Position 24