21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

4 ਵਿਅਕਤੀ ਕਾਬੂ ਕਰ ਕੇ ਚੋਰੀ ਦੇ 5 ਮੋਟਰਸਾਈਕਲ ਬਰਾਮਦ

Ad Position 21
No active advertisement
ਮਲੇਰਕੋਟਲਾ ਵਿਖੇ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ | ਤਸਵੀਰ: ਸਰੌਦ <br/> 24-11-2025
ਮਲੇਰਕੋਟਲਾ, 23 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਮਲੇਰਕੋਟਲਾ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਮਾਨਵਜੀਤ ਸਿੰਘ ਉਪ ਕਪਤਾਨ ਪੁਲਿਸ ਮਲੇਰਕੋਟਲਾ ਦੀ ਅਗਵਾਈ ਹੇਠ ਇੰਸਪੈਕਟਰ ਬਲਜੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ | ਮਲੇਰਕੋਟਲਾ ਗੁਰਦੀਪ ਸਿੰਘ, ਇੰਸਪੈਕਟਰ ਗੁਰਪ੍ਰੀਤ ਕੌਰ ਮੁੱਖ ਅਫ਼ਸਰ ਥਾਣਾ ਸਿਟੀ-2 ਮਾਲੋਰਕੋਟਲਾ ਅਤੇ ਪ੍ਰਵੀਨ ਕੁਮਾਰ ਦੀਆ ਟੀਮਾਂ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋ ਮਲੇਰਕੋਟਲਾ ਸ਼ਹਿਰ ਦੇ ਅੰਦਰ ਮੋਟਰਸਾਈਕਲ ਚੋਰੀ ਕਰਨ ਵਾਲੇ 4 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 5 ਚੋਰੀ ਕੀਤੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਪਹਿਲਾਂ ਵੀ ਮਲੇਰਕੋਟਲਾ ਤੋਂ ਇਲਾਵਾ ਹੋਰਨਾਂ ਸ਼ਹਿਰਾਂ ਤੋਂ ਮੋਟਰਸਾਈਕਲ ਚੋਰੀ ਕਰਨ ਦੇ ਦੋਸ ਹੇਠ ਵੱਖ-ਵੱਖ ਥਾਣਿਆ ਵਿਚ ਮੁਕੱਦਮੇ ਦਰਜ ਹਨ | ਉਪ ਕਪਤਾਨ ਪੁਲਿਸ ਮਲੇਰਕੋਟਲਾ ਵਲੋ ਪ੍ਰੈੱਸ ਵਾਰਤਾ ਰਾਹੀ ਮਾੜੇ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਗਿਆ ਕਿ ਸ਼ਰਾਰਤੀ ਅਨਸਰ ਅਜਿਹੀਆਂ ਵਾਰਦਾਤਾਂ ਕਰਨ ਤੋ ਬਾਜ਼ ਆਉਣ ਨਹੀ ਤਾਂ ਮਲੇਰਕੋਟਲਾ ਪੁਲਿਸ ਵਲੋਂ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਵਿਚ ਜਨਤਕ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਅਗਲੀ ਖ਼ਬਰ ਮਾੜਵੀ ਹਿਡਮਾ ਸਮੇਤ ਕਮਿਊਨਿਸਟ ਇਨਕਲਾਬੀਆਂ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਝੂਠੇ ਪੁਲਿਸ ਮੁਕਾਬਲਿਆਂ ਖ਼ਿਲਾਫ਼ ਮੁਜ਼ਾਹਰਾ...
Ad Position 24