21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਤੇ ਤਿੰਨ ਗੰਭੀਰ ਜ਼ਖਮੀ

Ad Position 21
No active advertisement
ਅਜੀਤ ਡੈਸਕ 24-11-2025
ਦਿੜ੍ਹਬਾ ਮੰਡੀ, 23 ਨਵੰਬਰ (ਹਰਬੰਸ ਸਿੰਘ ਛਾਜਲੀ)-ਪਿੰਡ ਕਾਕੂਵਾਲਾ ਨੇੜੇ ਰਾਸ਼ਟਰੀ ਰਾਜ ਮਾਰਗ 'ਤੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਅਤੇ ਤਿੰਨ ਨੌਜਵਾਨਾਂ ਗੰਭੀਰ ਜ਼ਖਮੀ ਹੋ ਗਏ | ਪ੍ਰਾਪਤ ਵੇਰਵਿਆਂ ਅਨੁਸਾਰ ਦੇਰ ਰਾਤ ਬੀ.ਐਮ.ਡਬਲਯੂ. ਕਾਰ ਤੇ ਸਵਾਰ ਹੋ ਕੇ ਪੰਜ ਨੌਜਵਾਨ ਦਿੜ੍ਹਬਾ ਤੋਂ ਪਾਤੜਾਂ ਵੱਲ ਜਾ ਰਹੇ ਸਨ | ਪੁਲਿਸ ਥਾਣਾ ਦਿੜ੍ਹਬਾ ਵਿਖੇ ਦਰਜ ਮੁਕੱਦਮੇ ਅਨੁਸਾਰ ਕਾਰ ਅੱਗੇ ਜਾਂ ਰਹੇ ਟਰੱਕ ਨੇ ਇੱਕਦਮ ਬਰੇਕ ਲਗਾ ਦਿੱਤੇ | ਜਿਸ ਕਾਰਨ ਕਾਰ ਟਰੱਕ ਦੇ ਪਿੱਛੇ ਟਕਰਾਅ ਕੇ ਡਵਾਇਡਰ ਦੇ ਦੂਜੇ ਪਾਸੇ ਜਾ ਕੇ ਸੜਕ ਤੇ ਪਲਟ ਗਈ | ਰਾਹਗੀਰ ਲੋਕਾਂ ਨੇ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਕਾਰ ਵਿਚੋਂ ਬਾਹਰ ਕੱਢਿਆ | ਹਾਦਸੇ ਵਿਚ ਕਾਰ ਸਵਾਰ ਅਰਮਾਨਜੋਤ ਸਿੰਘ ਵਾਸੀ ਉਭਿਆ ਅਤੇ ਦਿਲਸ਼ਾਦ ਵਾਸੀ ਦਿੜ੍ਹਬਾ ਦੀ ਮੌਤ ਹੋ ਗਈ | ਸੁਨੇਤ ਸਿੰਘ ਪੁੱਤਰ ਰਣ ਸਿੰਘ ਵਾਸੀ ਦਿੜ੍ਹਬਾ ਅਤੇ ਜਸਕਰਨ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਦਿੜ੍ਹਬਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਦ ਕਿ ਜਸਕਰਨ ਸਿੰਘ ਜੱਸੀ ਵਾਸੀ ਕਮਾਲਪੁਰ ਦੇ ਮਾਮੂਲੀ ਸੱਟਾਂ ਲੱਗੀਆਂ | ਜਿਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਹੈ | ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ | ਅੱਗ ਨਾਲ ਕਾਰ ਬੁਰੀ ਤਰ੍ਹਾਂ ਸੜ ਗਈ | ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਦੀ ਅਗਵਾਈ ਹੇਠ ਮਲੇਰਕੋਟਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਹੋਈ ਅਹ... ਅਗਲੀ ਖ਼ਬਰ ਸੰਗਰੂਰ ਵਿਚ ਜਨਤਕ ਜਥੇਬੰਦੀਆਂ ਵਲੋਂ ਪ੍ਰਦਰਸ਼ਨ
Ad Position 24