21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੈਬਨਿਟ ਮੰਤਰੀ ਮੁੰਡੀਆਂ ਦੀ ਅਗਵਾਈ ਹੇਠ ਮਲੇਰਕੋਟਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਹੋਈ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 24-11-2025
ਮਲੇਰਕੋਟਲਾ, 23 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਪੂਰੀ ਵਿਉਂਤਬੰਦੀ ਦੇ ਤਹਿਤ ਪੱਬਾਂ ਭਾਰ ਹੁੰਦਿਆਂ ਸਰਗਰਮੀਆਂ ਆਰੰਭ ਕਰ ਦਿੱਤੀਆਂ ਹਨ | ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ 'ਆਪ' ਵਲੋਂ ਚੋਣ ਤਿਆਰੀਆਂ ਦੇ ਤਹਿਤ ਇੱਕ ਅਹਿਮ ਮੀਟਿੰਗ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਹਰਮੀਤ ਸਿੰਘ ਮੁੰਡੀਆਂ ਵਲੋਂ ਕੀਤੀ ਗਈ, ਜਿਸ ਵਿਚ ਮਲੇਰਕੋਟਲਾ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਚੇਅਰਮੈਨ ਮਹਿੰਦਰ ਸਿੰਘ ਸਿੱਧੂ ਅਤੇ ਹਲਕਾ ਸੰਗਠਨ ਇੰਚਾਰਜ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ ਅਤੇ ਹਰਪ੍ਰੀਤ ਸਿੰਘ ਹੈਪੀ ਸਣੇ ਕਈ ਸੀਨੀਅਰ ਆਗੂਆਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਚੋਣਾਂ ਵਿਚ ਪਾਰਟੀ ਵਲੋਂ ਉਤਾਰੇ ਜਾਣ ਵਾਲੇ ਉਮੀਦਵਾਰਾਂ ਦੀ ਚੋਣ, ਉਨ੍ਹਾਂ ਦੀ ਸਹਿਮਤੀ, ਚੋਣ ਪ੍ਰਚਾਰ ਦੇ ਪ੍ਰਬੰਧ, ਬੂਥ ਪੱਧਰ ਤੱਕ ਸੰਗਠਨ ਨੂੰ ਵਧੀਆ ਢੰਗ ਨਾਲ ਮਜ਼ਬੂਤ ਕਰਨ ਅਤੇ ਜਿੱਤ ਪ੍ਰਾਪਤ ਕਰਨ ਲਈ ਤਿਆਰੀਆਂ 'ਤੇ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਸਾਰੇ ਆਗੂਆਂ ਨੇ ਇਹ ਗੱਲ ਸਪੱਸ਼ਟ ਕੀਤੀ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਭਲਾਈ ਲਈ ਕੀਤੇ ਕੰਮਾਂ ਦੀ ਰੌਸ਼ਨੀ ਵਿਚ ਪਾਰਟੀ ਇੱਕ ਵਾਰ ਫਿਰ ਭਾਰੀ ਬਹੁਮੱਤ ਨਾਲ ਜਿੱਤ ਦਰਜ ਕਰੇਗੀ | ਹਲਕਾ ਸੰਗਠਨ ਇੰਚਾਰਜ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ ਨੇ ਸਪਸ਼ਟ ਕੀਤਾ ਕਿ ਹਰ ਉਮੀਦਵਾਰ ਦੀ ਚੋਣ ਪੂਰੀ ਪਾਰਦਰਸ਼ਤਾ ਅਤੇ ਲੋਕ ਪੱਖੀ ਪੈਮਾਨਿਆਂ ਦੇ ਆਧਾਰ 'ਤੇ ਹੋਵੇਗੀ | ਮੀਟਿੰਗ ਵਿਚ ਮੌਜੂਦ ਸਾਰੇ ਆਗੂਆਂ ਨੇ ਪੂਰਾ ਵਿਸ਼ਵਾਸ ਪ੍ਰਗਟਾਇਆ ਕਿ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਇਤਿਹਾਸਕ ਜਿੱਤ ਦਰਜ ਕਰੇਗੀ | ਇਸ ਮੌਕੇ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਇਲਾਵਾ ਮੌਕੇ ਪੀ.ਏ. ਗੁਰਮੁੱਖ ਸਿੰਘ ਸਰਪੰਚ ਖਾਨਪੁਰ, ਚੇਅਰਮੈਨ ਹਰਪ੍ਰੀਤ ਸਿੰਘ ਹੈਪੀ, ਹਲਕਾ ਸੰਗਠਨ ਇੰਚਾਰਜ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ, ਪ੍ਰਧਾਨ ਜਸਬੀਰ ਸਿੰਘ ਜੱਸੀ, ਯਾਸੀਨ ਨੇਸਤੀ, ਯਾਸਰ ਅਰਫਾਤ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੱਕ ਹੈ ਅਤੇ ਰਹੇਗਾ-ਪਰਮਜੀਤ ਸਿੰਘ ਪੰਮਾ ਬਾਠ <br/> ਅਗਲੀ ਖ਼ਬਰ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਤੇ ਤਿੰਨ ਗੰਭੀਰ ਜ਼ਖਮੀ
Ad Position 24