21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੱਕ ਹੈ ਅਤੇ ਰਹੇਗਾ-ਪਰਮਜੀਤ ਸਿੰਘ ਪੰਮਾ ਬਾਠ <br/>

Ad Position 21
No active advertisement
ਅਜੀਤ ਡੈਸਕ 24-11-2025
ਧੂਰੀ, 23 ਨਵੰਬਰ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ)-ਚੰਡੀਗੜ੍ਹ ਤੇ ਸਿਰਫ਼ ਪੰਜਾਬ ਦਾ ਹੱਕ ਹੈ ਕਿਉਂਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਿਆਂ ਹੈ | ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੱਕ ਹੈ ਅਤੇ ਰਹੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਉੱਘੇ ਸਮਾਜ ਸੇਵੀ ਪਰਮਜੀਤ ਸਿੰਘ ਪੰਮਾ ਬਾਠ ਨੇ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਤੇ ਪੰਜਾਬ ਦੇ ਹੱਕ ਤੇ ਡਾਕਾ ਮਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਇਸ ਸੋਧ ਦਾ ਮਤਲਬ ਹੈ ਕਿ ਚੰਡੀਗੜ੍ਹ ਦਾ ਪੂਰਨ ਪ੍ਰਬੰਧ ਕੇਂਦਰ ਕੋਲ ਚਲਾ ਜਾਵੇਗਾ | ਕੇਂਦਰ ਦੀ ਸਾਜ਼ਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਰਦ ਰੁੱਤ ਇਜਲਾਸ 'ਚ ਰਾਜਨੀਤਕ ਤੌਰ 'ਤੇ ਸੰਵੇਦਨਸ਼ੀਲ 131ਵਾਂ ਸੋਧ ਬਿੱਲ ਲਿਆ ਰਹੀ ਹੈ | (ਜਿਸ ਅਧੀਨ) ਚੰਡੀਗੜ੍ਹ ਨੂੰ ਅਨੁਛੇਦ 240 ਅਧੀਨ ਲਿਆਉਣਾ ਪੰਜਾਬ ਵਿਚ ਵਿਰੋਧ ਪੈਦਾ ਕਰ ਸਕਦਾ ਹੈ | ਜਦੋਂ ਕਿ 'ਐਨ.ਡੀ.ਟੀ.ਵੀ. ਪ੍ਰਾਫਿਟ' ਨੇ ਲਿਖਿਆ ਕਿ ਇਹ ਸੋਧ ਪੰਜਾਬ ਦੀਆਂ 2027 ਦੀਆਂ ਚੋਣਾਂ ਤੋਂ ਪਹਿਲਾਂ ਤਣਾਅ ਵਧਾ ਸਕਦੀ ਹੈ | ਇਸ ਲਈ ਕੇਂਦਰ ਸਰਕਾਰ ਨੂੰ ਪੰਜਾਬ ਦੇ ਮਾਮਲਿਆਂ ਵਿਚ ਫ਼ੈਸਲਾ ਲੈਣ ਤੋਂ ਪਹਿਲਾਂ ਸੋਚ ਸੋਚਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਕਾਰੋਬਾਰ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਮੁਲਜ਼ਮ ਕਾਬੂ ਅਗਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਦੀ ਅਗਵਾਈ ਹੇਠ ਮਲੇਰਕੋਟਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਹੋਈ ਅਹ...
Ad Position 24