ਸੰਗਰੂਰ, 23 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ 25 ਨਵੰਬਰ ਨੂੰ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ, ਸੰਗਰੂਰ ਵਿਖੇ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਦੇ ਸਹਿਯੋਗ ਸਦਕਾ ਸ਼ਹਿਰ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਭਾਵਨਾ ਸਹਿਤ ਮਨਾਇਆ ਜਾ ਰਿਹਾ ਹੈ | ਇਸੇ ਤਹਿਤ ਅੱਜ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ | ਜੋ ਸ਼ਹਿਰ ਦੇ ਪ੍ਰਮੁੱਖ ਬਜ਼ਾਰਾਂ 'ਚੋ ਲੰਘਿਆ, ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ, ਗੁਰਦੁਆਰਾ ਸ਼ਾਹੀ ਸਮਾਧਾਂ, ਗੁਰਦੁਆਰਾ ਜੋਤੀ ਸਰੂਪ, ਥਲੇਸ ਬਾਗ ਮਾਰਕੀਟ ਅਤੇ ਹੋਰ ਧਾਰਮਿਕ ਸੰਸਥਾਵਾਂ ਦੇ ਆਗੂਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲੇ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਂਟ ਕੀਤੇ ਗਏ | ਗੁਰਦੁਆਰਾ ਸਾਹਿਬ ਦੇ ਆਗੂ ਕੈਪਟਨ ਭੁਪਿੰਦਰ ਸਿੰਘ ਪੂਨੀਆ, ਜਥੇਦਾਰ ਕੇਹਰ ਸਿੰਘ ਢਿੱਲੋਂ, ਅਮਰਜੀਤ ਸਿੰਘ ਕਾਂਝਲਾ ਅਤੇ ਹੈੱਡ ਗ੍ਰੰਥੀ ਨੇ ਦੱਸਿਆ ਕਿ ਪਿਛਲੇ ਤਕਰੀਬਨ ਇੱਕ ਮਹੀਨੇ ਤੋਂ ਵੱਖ-ਵੱਖ ਰਾਗੀ ਢਾਡੀ ਅਤੇ ਪ੍ਰਚਾਰਕਾਂ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | 25 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਸਾਹਿਬ ਦੇ ਭੋਗ ਪੈਣ ਉਪਰੰਤ ਉੱਚ ਕੋਟੀ ਦੇ ਵਿਦਵਾਨ, ਸਾਧੂ, ਸੰਤ ਮਹਾਤਮਾ ਅਤੇ ਹੋਰ ਰਾਗੀ ਢਾਡੀ ਜਥੇ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕਰਨਗੇ | ਨਗਰ ਕੀਰਤਨ ਦੌਰਾਨ ਕੈਪਟਨ ਭੁਪਿੰਦਰ ਸਿੰਘ ਪੂਨੀਆ, ਕੇਹਰ ਸਿੰਘ ਢਿੱਲੋਂ, ਸਿਮਰਤਰਾਣਾ ਪੂਨੀਆ, ਬੀਬੀ ਰਜਿੰਦਰ ਕੌਰ, ਬੀਬੀ ਸੁਰਿੰਦਰ ਕੌਰ, ਗੁਰਦੁਆਰਾ ਭਗਤ ਨਾਮਦੇਵ ਜੀ ਦੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦਮਦਮੀ, ਮੀਤ ਪ੍ਰਧਾਨ ਗੋਬਿੰਦਰ ਸਿੰਘ ਜੱਸਲ, ਜਸਵਿੰਦਰ ਸਿੰਘ ਤੱਗੜ, ਸੂਬੇਦਾਰ ਰੁਪਿੰਦਰ ਸਿੰਘ ਤੱਗੜ, ਕਰਮ ਸਿੰਘ ਨਮੋਲ, ਬਲਦੇਵ ਸਿੰਘ ਰਤਨ, ਦਰਸ਼ਨ ਸਿੰਘ ਰਤਨ, ਬਾਬਾ ਕੁਲਵੰਤ ਸਿੰਘ, ਗੋਗੀ ਮਡਾਹਰ, ਸੱਤਪਾਲ ਸਿੰਘ, ਜਸਪਾਲ ਸਿੰਘ ਜੱਸ, ਗੁਰਮੀਤ ਸਿੰਘ, ਮਾਸਟਰ ਪਰਗਟ ਸਿੰਘ, ਬਲਵੰਤ ਸਿੰਘ ਜੋਗਾ, ਪ੍ਰੀਤਮ ਸਿੰਘ ਵੜੈਚ, ਜਾਗਰ ਸਿੰਘ, ਜਸਵੰਤ ਸਿੰਘ, ਜਸਵਿੰਦਰ ਸਿੰਘ ਪਿ੍ੰਸ, ਹਰਪ੍ਰੀਤ ਸਿੰਘ, ਸਤਨਾਮ ਸਿੰਘ, ਸੁਰਿੰਦਰਪਾਲ ਸਿੰਘ ਸਿਦਕੀ, ਬਾਬਾ ਪਿਆਰਾ ਸਿੰਘ, ਹਰਭਜਨ ਸਿੰਘ ਭੱਟੀ, ਜਸਪਾਲ ਸਿੰਘ ਆਦਿ ਨੇ ਸਹਿਯੋਗ ਦਿੱਤਾ |