22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿਚ 5 ਕਰੋੜ 6 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 24-11-2025
ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ 11 ਪਿੰਡਾਂ ਵਿਚ 04 ਕਰੋੜ 06 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮਾਂ ਦੇ ਨੀਂਹ ਪੱਥਰ ਰੱਖ ਕੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ | ਇਸ ਦੇ ਨਾਲ-ਨਾਲ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਨਾਗਰਾ ਤੇ ਸ਼ਾਹਪੁਰ ਕਲਾਂ ਵਿਖੇ 50-50 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਨਾਲ ਵਿਕਾਸ ਕਾਰਜ ਵੀ ਕਰਵਾਏ ਜਾਣਗੇ | ਇਸ ਮੌਕੇ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਪਿੰਡ ਪੱਧਰ 'ਤੇ ਖੇਡ ਸਹੂਲਤਾਂ ਉਪਲਬਧ ਕਰਵਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ | ਸੂਬੇ ਭਰ ਵਿਚ 3100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ | ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵਿਚ ਕਰੀਬ 11.5 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾਣੇ ਹਨ | ਕੈਬਨਿਟ ਮੰਤਰੀ ਨੇ ਪਿੰਡ ਸੰਘਰੇੜੀ ਵਿਚ 26.72 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ, ਅਕਬਰਪੁਰ ਵਿਖੇ 30.61 ਲੱਖ ਰੁਪਏ ਦੀ ਲਾਗਤ ਨਾਲ, ਨਾਗਰਾ ਵਿਖੇ 24.84 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦੀ ਨੀਂਹ ਰੱਖਣ ਤੋਂ ਬਾਅਦ ਕੈਬਨਿਟ ਮੰਤਰੀ ਵਲੋਂ ਬਲਵਾੜ ਕਲਾਂ ਵਿਚ ਸਮਾਗਮ ਵਿਚ ਸ਼ਿਰਕਤ ਕਰਦਿਆਂ 15.50 ਲੱਖ ਰੁਪਏ ਦੇ ਸਟੇਡੀਅਮ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ | ਖੁਰਾਣਾ/ਖੁਰਾਣੀ ਦੇ ਸਰਕਾਰੀ ਸਕੂਲ ਵਿਖੇ 56.69 ਲੱਖ ਰੁਪਏ, ਕਨੋਈ ਦੇ ਸਰਕਾਰੀ ਸਕੂਲ ਵਿਖੇ 19.83 ਲੱਖ ਰੁਪਏ ਅਤੇ ਚੱਠੇ ਨਕਟੇ (ਨਵੇਂ ਗੁਰਦੁਆਰੇ ਸਾਹਿਬ ਦੇ ਨਾਲ) ਵਿਖੇ 51.34 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮਾਂ ਦੇ ਨੀਂਹ ਪੱਥਰ ਰੱਖੇ ਗਏ | ਇਸੇ ਤਰ੍ਹਾਂ ਬਿਗੜਵਾਲ ਵਿਚ 33.11 ਲੱਖ ਰੁਪਏ, ਬਖ਼ਸ਼ੀਵਾਲਾ (ਮੇਨ ਰੋਡ) ਵਿਚ 40.68 ਲੱਖ ਰੁਪਏ, ਘਾਸੀਵਾਲਾ ਵਿਚ 48.03 ਲੱਖ ਰੁਪਏ ਅਤੇ ਬੀਰ ਕਲਾਂ (ਵਾਟਰ ਵਰਕਸ ਨੇੜੇ) ਵਿਚ 57.79 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮਾਂ ਦੇ ਨਿਰਮਾਣ ਕਾਰਜ ਦਾ ਸ਼ੁਭਾਰੰਭ ਕੀਤਾ ਗਿਆ | ਇਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਨਸ਼ਾ-ਮੁਕਤ ਅਤੇ ਰੰਗਲੇ ਪੰਜਾਬ ਦੀ ਨੀਂਹ ਮੰਨਦੀ ਹੈ | ਇਸ ਲਈ ਸੂਬੇ ਦੇ ਪਿੰਡਾਂ ਵਿਚ ਆਧੁਨਿਕ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਵਧੀਆ ਮੌਕੇ ਮਿਲ ਸਕਣ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਵੱਖ-ਵੱਖ ਅਹੁਦੇਦਾਰ, ਪੰਚ ਤੇ ਸਰਪੰਚ ਅਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਨੂੰ ਚੰਡੀਗੜ੍ਹ ਪੰਜਾਬ ਤੋਂ ਖੋਹਣ ਨਹੀਂ ਦੇਵਾਂਗੇ - ਵੀਰ ਅਗਲੀ ਖ਼ਬਰ ਸ਼ਹੀਦੀ ਦਿਹਾੜੇ 'ਤੇ ਨਗਰ ਕੀਰਤਨ ਸਜਾਇਆ
Ad Position 24