22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੇਂਦਰ ਦੀ ਭਾਜਪਾ ਸਰਕਾਰ ਨੂੰ ਚੰਡੀਗੜ੍ਹ ਪੰਜਾਬ ਤੋਂ ਖੋਹਣ ਨਹੀਂ ਦੇਵਾਂਗੇ - ਵੀਰ

Ad Position 21
No active advertisement
ਅਜੀਤ ਡੈਸਕ 24-11-2025
ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਪੰਜਾਬ ਨਾਲ ਧੱਕਾ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਪਹਿਲਾ ਪੰਜਾਬ ਯੂਨੀਵਰਸਿਟੀ ਖੋਹਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਅਗਲੇ ਸੈਸ਼ਨ ਵਿਚ 131ਵਾਂ ਸੋਧ ਬਿਲ ਲਿਆ ਕੇ ਚੰਡੀਗੜ੍ਹ ਨੂੰ ਪੰਜਾਬ ਕੋਲੋਂ ਪੱਕੇ ਤੌਰ ਉੱਤੇ ਖੋਹਣ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ | ਪੰਜਾਬੀਆਂ ਦੀ ਇਹ ਮੰਗ ਰਹੀ ਹੈ ਕਿ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦਿੱਤੇ ਜਾਣ ਪਰ ਆਰ.ਐਸ.ਐਸ ਦੇ ਇਸ਼ਾਰੇ ਉੱਤੇ ਕੇਂਦਰ ਸਰਕਾਰ ਪਾਰਲੀਮੈਂਟ ਵਿਚ ਬਿਲ ਲਿਆ ਕੇ ਪੰਜਾਬ ਤੋਂ ਖੋਹਣ ਦੀ ਤਿਆਰੀਆਂ ਵਿਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਇਸ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ ਅਤੇ ਭਾਜਪਾ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਇਸ ਮੌਕੇ ਸਤਿਗੁਰ ਸਿੰਘ ਕੋਹਰੀਆ, ਜਥੇਦਾਰ ਰਣਧੀਰ ਸਿੰਘ ਨਾਗਰਾ, ਨਿਰਮਲ ਸਿੰਘ ਮੱਟੂ, ਪਵਿੱਤਰ ਸਿੰਘ, ਗੁਰਮੇਲ ਸਿੰਘ ਰੰਗੀਲਾ, ਗੁਰਦੇਵ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿਚ 5 ਕਰੋੜ 6 ਲੱਖ ਰੁਪਏ ਦੇ ਵਿਕਾਸ ਕਾਰ...
Ad Position 24