22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

260 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 24-11-2025
ਅਮਰਗੜ੍ਹ, 23 ਨਵੰਬਰ (ਜਤਿੰਦਰ ਮੰਨਵੀ)-ਸੀ.ਆਈ.ਏ ਮਾਹੋਰਾਣਾ ਨੇ ਨਸ਼ੇ ਖ਼ਿਲਾਫ਼ ਚਲਾਈ ਕਾਰਵਾਈ ਦੇ ਤਹਿਤ ਇੱਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਚਿੱਟੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਮੱਘਰ ਸਿੰਘ ਨੇ ਆਪਣੀ ਟੀਮ ਸਮੇਤ ਨਿਆਮਤਪੁਰ ਤੋਂ ਅਮਰਗੜ੍ਹ ਵੱਲ ਜਾਂਦੇ ਹੋਏ ਸੂਏ ਦੀ ਪੁਲੀ ਨੇੜੇ ਨਸ਼ਾ ਤਸਕਰ ਦੀ ਗਤੀਵਿਧੀ ਉੱਤੇ ਸ਼ੱਕ ਹੋਣ ਤੇ ਉਸ ਨੰੂ ਰੋਕ ਕੇ ਤਲਾਸ਼ੀ ਲਈ | ਜਾਂਚ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਕੋਲੋਂ 260 ਗ੍ਰਾਮ ਚਿੱਟਾ ਹੀਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਸ ਨੰੂ ਤੁਰੰਤ ਕਾਬੂ ਕਰ ਲਿਆ ਗਿਆ | ਬਹਿਰਾਲ ਅਮਰਗੜ੍ਹ ਥਾਣੇ 'ਚ ਕਥਿਤ ਦੋਸ਼ੀ ਲਖਵਿੰਦਰ ਸਿੰਘ ਉਰਫ ਲੱਖੀ ਪੁੱਤਰ ਦਲਵਾਰਾ ਸਿੰਘ ਵਾਸੀ ਖੇੜੀ ਜੱਟਾਂ ਖ਼ਿਲਾਫ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ | ਪੁਲਿਸ ਨੇ ਦੱਸਿਆ ਕਿ ਨਸ਼ੇ ਦੇ ਜਾਲ ਨੂੰ ਤੋੜਨ ਲਈ ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ | ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਹਰਪਾਲ ਸਿੰਘ ਖਡਿਆਲ ਨੂੰ ਤਿੰਨ ਜ਼ਿਲਿ੍ਹਆਂ ਦਾ ਆਬਜ਼ਰਵਰ ਨਿਯੁਕਤ ਕਰਨ 'ਤੇ ਕੀਤਾ... ਅਗਲੀ ਖ਼ਬਰ ਸ਼ਤਾਬਦੀ ਸਮਾਗਮਾਂ ਮੌਕੇ ਭਲਕੇ ਆੜ੍ਹਤੀਆ ਐਸੋਸੀਏਸ਼ਨ ਕਰੇਗੀ ਸ਼ਮੂਲੀਅਤ <br/>
Ad Position 24