22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹੀਦੀ ਦਿਨ 'ਤੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਜਾਵੇਗਾ ਰਾਸ਼ਨ-ਭਾਨ ਸਿੰਘ ਜੱਸੀ

Ad Position 21
No active advertisement
ਅਜੀਤ ਡੈਸਕ 24-11-2025
ਸ਼ੇਰਪੁਰ, 23 ਨਵੰਬਰ (ਮੇਘ ਰਾਜ ਜੋਸ਼ੀ)-ਦੱਬੇ ਕੁਚਲੇ, ਨਿਮਾਣੇ, ਨਿਤਾਣੇ ਲੋਕਾਂ ਦੇ ਜਮੂਰੀ ਹੱਕਾਂ ਦੀ ਲੜਾਈ ਲੜਨ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਵੱਖ-ਵੱਖ ਸਮਾਗਮਾਂ ਦੌਰਾਨ ਸ਼ੇਰਪੁਰ ਇਲਾਕੇ ਦੇ ਲਗਭਗ 50 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਵੇਗਾ | ਉਪਰੋਕਤ ਵਿਚਾਰ ਪ੍ਰਗਟ ਕਰਦਿਆਂ ਸ੍ਰੀ ਗੁਰੂ ਨਾਨਕ ਸਲੰਮ ਸੇਵਾ ਮਿਸ਼ਨ (ਪੰਜਾਬ) ਦੇ ਪ੍ਰਧਾਨ ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਦੱਸਿਆ ਕਿ ਭਾਈ ਤੇਜਿੰਦਰ ਸਿੰਘ ਸਿਕਰਾਮੈਂਟੋ ਦੀ ਸਰਪ੍ਰਸਤੀ ਅਧੀਨ ਕਰਵਾਏ ਜਾਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਜਿੱਥੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੀ ਸੇਵਾ ਕੀਤੀ ਜਾਵੇਗੀ ਉੱਥੇ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਵੀ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸ਼ਖ਼ਸੀਅਤ ਸੁਧਾਂਸ਼ੂ ਮਹਾਰਾਜ 27 ਨੰੂ ਸੰਗਰੂਰ ਵਿਚ ਕਰਨਗੇ ਸਤਿਸੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਹਰਪਾਲ ਸਿੰਘ ਖਡਿਆਲ ਨੂੰ ਤਿੰਨ ਜ਼ਿਲਿ੍ਹਆਂ ਦਾ ਆਬਜ਼ਰਵਰ ਨਿਯੁਕਤ ਕਰਨ 'ਤੇ ਕੀਤਾ...
Ad Position 24