23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੇਂਦਰ ਸਰਕਾਰ ਸੂਬੇ ਦੇ ਬੁਨਿਆਦੀ ਹੱਕਾਂ 'ਤੇ ਡਾਕਾ ਮਾਰ ਰਹੀ ਹੈ-ਅਮਨਦੀਪ ਕੌਰ ਖੰਗੂੜਾ <br/>

Ad Position 21
No active advertisement
ਅਜੀਤ ਡੈਸਕ 24-11-2025
ਮਾਲੇਰਕੋਟਲਾ, 23 ਨਵੰਬਰ (ਮਨਜਿੰਦਰ ਸਿੰਘ ਸਰੌਦ)-ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦਾ ਮਾਮਲਾ ਤੁਰੰਤ ਹੱਲ ਕਰ ਕੇ ਪੰਜਾਬ ਦੇ ਲੋਕਾਂ ਦੇ ਬੁਨਿਆਦੀ ਹੱਕਾਂ ਨੂੰ ਉਨ੍ਹਾਂ ਤੋਂ ਵਾਂਝੇ ਕਰਨ ਦੀ ਕਵਾਇਦ ਨੂੰ ਬੰਦ ਕਰੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਨੇ ਕੀਤਾ ਕਿ ਪੰਜਾਬ ਯੂਨੀਵਰਸਿਟੀ ਵਿਚ ਕੇਂਦਰ ਸਰਕਾਰ ਵੱਲੋਂ ਜਿਸ ਤਰ੍ਹਾਂ ਸਾਜ਼ਿਸ਼ ਕਰ ਕੇ ਵਿੱਦਿਅਕ ਅਦਾਰਿਆਂ 'ਚ ਰਾਜਸੀ ਦਖ਼ਲ ਅੰਦਾਜ਼ੀ ਦਾ ਰਾਹ ਖੋਲਿ੍ਹਆ ਜਾ ਰਿਹਾ ਹੈ ਅਤੇ ਨਾਲ ਹੀ ਇਨ੍ਹਾਂ ਸੰਸਥਾਵਾਂ ਨੂੰ ਆਪਣੇ ਕਬਜ਼ੇ 'ਚ ਲੈਣ ਲਈ ਪੰਜਾਬ ਦੇ ਅਧਿਕਾਰ ਖੋਹ ਕੇ ਸੰਘੀ ਢਾਂਚੇ ਦੀ ਉਲੰਘਣਾ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਾਡੀ ਹੈ ਅਤੇ ਸਾਡੀ ਹੀ ਰਹੇਗੀ | ਬੀਬਾ ਅਮਨਦੀਪ ਕੌਰ ਖੰਗੂੜਾ ਨੇ ਆਖਿਆ ਕਿ ਪੰਜਾਬ ਨੇ ਸੂਬੇ ਦੀ ਕਿਸਾਨੀ ਤੋਂ ਇਲਾਵਾ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਦੀ ਲੜਾਈ ਲੜੀ ਹੈ | ਪਿਛਲੇ ਸਮੇਂ ਜਦ ਵੀ ਦੇਸ਼ ਨੂੰ ਲੋੜ ਪਈ, ਪੰਜਾਬੀ ਸਭ ਤੋਂ ਅੱਗੇ ਹੋ ਕੇ ਦੇਸ਼ ਦੇ ਹਿੱਤਾਂ ਦੇ ਲਈ ਮੈਦਾਨ ਵਿਚ ਨਿੱਤਰੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਨਾਲ ਵਿਤਕਰਾ ਕਰਨਾ ਬੰਦ ਕਰੇ |

Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਕਾਂਗਰਸ ਪਾਰਟੀ ਨੂੰ ਤਕੜਾ ਝਟਕਾ
Ad Position 24