23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

'ਆਪ' ਸਰਕਾਰ ਹਰ ਫ਼ਰੰਟ 'ਤੇ ਪੂਰੀ ਤਰ੍ਹਾਂ ਫ਼ੇਲ੍ਹ-ਸੋਨੂੰ, ਭਿੰਡਰ <br/>

Ad Position 21
No active advertisement
ਅਜੀਤ ਡੈਸਕ 24-11-2025
ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਕਾਂਗਰਸ ਦੇ ਮੁੱਖ ਬੁਲਾਰੇ, ਓ.ਬੀ.ਸੀ ਵਿੰਗ ਪੰਜਾਬ ਦੇ ਵਾਇਸ ਚੇਅਰਮੈਨ ਅਤੇ ਪੰਜਾਬ ਕਾਂਗਰਸ ਦੇ ਆਗੂ ਕੌਂਸਲਰ ਸੁਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਆਪ ਸਰਕਾਰ ਅੱਜ ਹਰ ਫ਼ਰੰਟ ਉੱਤੇ ਫ਼ੇਲ੍ਹ ਸਾਬਤ ਹੋਈ ਹੈ | ਜੋ ਵਾਅਦੇ ਇਸ ਸਰਕਾਰ ਨੇ ਵਿਧਾਨ ਸਭਾ ਚੋਣਾ ਦੌਰਾਨ ਕੀਤੇ ਜਿਵੇਂ ਕਿ ਮਹਿਲਾਵਾਂ ਨੂੰ 1000 ਰੁਪਿਆ ਭੱਤਾ, ਪੁਰਾਣੀ ਪੈਨਸ਼ਨ ਬਹਾਲ ਕਰਨ, ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣਾ ਆਦਿ ਵਾਅਦੇ ਪੂਰੀ ਤਰ੍ਹਾਂ ਠੰਡੇ ਬਸਤੇ ਵਿਚ ਹੀ ਪਏ ਹਨ | ਸੋਨੂ ਅਤੇ ਸੁਰਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਉਪਰੋਕਤ ਵਾਅਦੇ ਤਾਂ ਪੂਰੇ ਕਰਨੇ ਦੂਰ ਦੀ ਗੱਲ ਇਹ ਸਰਕਾਰ ਪੰਜਾਬੀਆਂ ਨੂੰ ਖ਼ਾਸ ਤੌਰ ਉੱਤੇ ਮੁੱਖ ਮੰਤਰੀ ਦਾ ਆਪਣਾ ਜ਼ਿਲ੍ਹਾ ਕਹਾਉਣ ਵਾਲੇ ਸੰਗਰੂਰ ਨੂੰ ਵੀ ਜਨਤਕ ਸਹੂਲਤਾਂ ਦੇਣ ਤੋਂ ਵਾਂਝੀ ਰਹੀ ਹੈ | ਉਨ੍ਹਾਂ ਕਿਹਾ ਕਿ ਸੰਗਰੂਰ ਦੀ 70 ਫ਼ੀਸਦੀ ਆਬਾਦੀ ਅੱਜ ਸਾਫ਼ ਸਫ਼ਾਈ ਅਤੇ ਜਨਤਕ ਸਹੂਲਤਾਂ ਨਾ ਮਿਲਣ ਤੋਂ ਚਿਕਨਗੁਨੀਆਂ, ਡੇਂਗੂ ਵਰਗੀਆਂ ਬਿਮਾਰੀਆਂ ਨਾਲ ਜੂਝ ਰਹੀ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ, ਆਪ ਸਰਕਾਰ ਦੇ ਅਹੁਦੇਦਾਰ ਮੰਤਰੀਆਂ ਸਮੇਤ ਮੁੱਖ ਮੰਤਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਇਸ ਸਰਕਾਰ ਨੂੰ ਜਗਾਉਣ ਲਈ ਜਲਦ ਵੱਡਾ ਧਰਨਾ ਪ੍ਰਦਰਸ਼ਨ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਅਥਲੈਟਿਕ ਮੀਟ ਸਾਨੋ ਸ਼ੌਕਤ ਨਾਲ ਸਮਾਪਤ <br/> ਅਗਲੀ ਖ਼ਬਰ ਏਡਜ਼ ਦੀ ਨਾਮੁਰਾਦ ਬਿਮਾਰੀ ਪ੍ਰਤੀ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਲਈ ਸਮਾਰੋਹ ਕਰਵਾਇਆ
Ad Position 24